ਪੰਜਾਬ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਜ਼ਿਲ੍ਹਾ ਲੁਧਿਆਣਾ ਵਿਖੇ ਪ੍ਰਸ਼ਾਸ਼ਨਿਕ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ
ਪੰਜਾਬ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਜ਼ਿਲ੍ਹਾ ਲੁਧਿਆਣਾ ਵਿਖੇ ਪ੍ਰਸ਼ਾਸ਼ਨਿਕ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ
ਦਵਿੰਦਰ ਡੀ.ਕੇ,ਲੁਧਿਆਣਾ, 17 ਦਸੰਬਰ 2021
ਪੰਜਾਬ ਦੇ ਰਾਜਪਾਲ ਮਾਨਯੋਗ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਸਟਨ ਹਾਊਸ ਵਿਖੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ, ਏ.ਡੀ.ਸੀ. (ਵਿ) ਸ਼੍ਰੀ ਅਮਿਤ ਕੁਮਾਰ ਪੰਚਾਲ, ਏ.ਡੀ.ਸੀ. ਖੰਨਾ ਸ਼੍ਰੀ ਸਕੱਤਰ ਸਿੰਘ ਬੱਲ, ਏ.ਡੀ.ਸੀ. ਜਗਰਾਓ ਡਾ. ਨਯਨ ਜੱਸਲ, ਜੁਆਇੰਟ ਪੁਲਿਸ ਕਮਿਸ਼ਨਰ ਜੇ. ਐਲਨਚੇਜੀਅਨ, ਏ.ਡੀ.ਸੀ.ਪੀ. ਡਾ. ਪ੍ਰਗਿਆ ਜੈਨ ਮੌਜੂਦ ਸਨ।
ਇਸ ਮੌਕੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਸਾਂਝੇ ਤੌਰ ‘ਤੇ ਉਨ੍ਹਾਂ ਨੂੰ ਲੁਧਿਆਣਾ ਪੁੱਜਣ ਤੇ ਜੀ ਆਇਆਂ ਕਿਹਾ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਲੁਧਿਆਣਾ ਬਾਰੇ ਚੱਲ ਰਹੇ ਵਿਕਾਸ ਕਾਰਜ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਦਾ ਰੀਵਿਊ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰ ਵੱਲੋਂ ਮਿਲ ਰਹੀਆਂ ਲੋਕ ਪੱਖੀ ਸਹੂਲਤਾਂ ਨੂੰ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।