ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਦਿਨ ਰਾਤ ਕਰ ਰਹੀ ਹੈ ਉਪਰਾਲੇ – ਨਾਗਰਾ
ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਦਿਨ ਰਾਤ ਕਰ ਰਹੀ ਹੈ ਉਪਰਾਲੇ – ਨਾਗਰਾ
– ਜਿ਼ਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਪਬਲਿਕ ਪ੍ਰਾਈਵੇਟ ਭਾਈਵਾਲੀ ਤਹਿਤ ਕਰਸਨਾ ਡਾਇਗੋਨਸਟਿਕ ਸੈਂਟਰ ਲੋਕ ਅਰਪਣ
ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ- 24 ਦਸੰਬਰ 2021
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਦਿਨ ਰਾਤ ਉਪਰਾਲੇ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਜ਼ਦੀਕੀ ਹਸਪਤਾਲਾਂ ਤੋਂ ਇਲਾਜ ਕਰਾਉਣ ਵਿੱਚ ਕੋਈ ਦਿੱਕਤਾ ਨਾਂ ਆਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜਿ਼ਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਪਬਲਿਕ ਪ੍ਰਾਈਵੇਟ ਭਾਈਵਾਲੀ ਤਹਿਤ ਖੋਲੇ ਗਏ ਕਰਸਨਾ ਡਾਇਗੋਨਸਟਿਕ ਸੈਂਟਰ ਲੋਕ ਅਰਪਣ ਕਰਨ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਇਹ ਸੈਂਟਰ ਲੋਕਾਂ ਦੀ ਸੇਵਾ ਰੋਜਾਨਾਂ 24 ਘੰਟੇ ਖੁੱਲਾ ਰਹੇਗਾ। ਜਿੱਥੇ ਕਰੀਬ 200 ਕਿਸਮ ਦੇ ਟੈਸਟ ਕਰਨ ਦੀ ਸੁਵਿਧਾ ਮਿਲੇਗੀ ਅਤੇ ਇਹ ਟੈਸਟ ਮਾਰਕਿਟ ਨਾਲੋਂ 70 ਤੋਂ 75 ਫੀਸਦੀ ਤੱਕ ਘੱਟ ਰੇਟ ਤੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਫਤਹਿਗੜ੍ਹ ਸਾਹਿਬ ਵਿਖੇ 50 ਬਸਤਰਿਆਂ ਵਾਲਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਜੱਚਾ ਬੱਚਾ ਹਸਪਤਾਲ ਬਣ ਕੇ ਤਿਆਰ ਹੋ ਗਿਆ ਹੈ। ਇਸ ਹਸਪਤਾਲ ਵਿੱਚ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚੇ ਨੂੰ 24 ਘੰਟੇ ਅਤਿ ਆਧੁਨਿਕ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਇਸ ਤੋਂ ਇਲਾਵਾ ਸਿਵਲ ਹਸਪਤਾਲ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਲਿਫਟ ਦੀ ਸੁਵੀਧਾ ਵੀ ਉਪਲੱਭਧ ਕਰਵਾਈ ਜਾ ਰਹੀ ਹੈ।
ਵਿਧਾਇਕ ਨਾਗਰਾ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੋਰੋਨਾਂ ਦੀ ਸੰਭਾਵੀ ਚੌਥੀ ਲਹਿਰ ਦਾ ਸਾਹਮਣਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਸਥਾਪਤ ਕੀਤਾ ਗਿਆ ਹੈ ਅਤੇ ਮਰੀਜਾਂ ਲਈ 80 ਬੈਂਡਾਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਆਕਸੀਜਨ ਸਿੰਲਡਰਾਂ ਦੀ ਬਿਜਾਏ ਹਸਪਤਾਲ ਅੰਦਰ ਪਾਈਪ ਲਾਈਨ ਰਾਹੀਂ ਆਕਸੀਜਨ ਸਪਲਾਈ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਸੈਂਟਰ ਵਿੱਚ ਬਹੁਤ ਹੀ ਘੱਟ ਰੇਟ ਤੇ ਮਰੀਜਾਂ ਦੇ ਰੋਜਾਨਾਂ 24 ਘੰਟੇ ਟੈਸਟ ਕਰਾਉਣ ਦੀ ਸੁਵੀਧਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਰਸਨਾ ਸੰਸਥਾ ਵੱਲੋਂ ਪੰਜਾਬ ਸਰਕਾਰ ਨਾਲ ਪਬਲਿਕ ਪ੍ਰਾਈਵੇਟ ਭਾਈਵਾਲ ਨਾਲ ਪੰਜਾਬ ਵਿੱਚ 25 ਸਿਟੀ ਸਕੈਨ ਸੈਂਟਰ, 06 ਐਮ ਆਰ ਆਈ ਸੈਂਟਰ, 30 ਲੈਬਾਰਟਰੀ, 95 ਕੁਲੈਕਸਨ ਸੈਂਟਰ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਰਸਨਾ ਡਾਇਗਨੋਸਟਿਕ ਸੈਂਟਰ ਵਿਖੇ ਸਿਟੀ ਸਕੈਨ ਕੇਵਲ 450 ਰੁਪਏ ਵਿੱਚ ਕੀਤਾ ਜਾਵੇਗਾ ਜੋ ਕਿ ਮਾਰਕਿਟ ਵਿੱਚ 2000-2500 ਰੁਪਏ ਵਿਚ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਕਰੀਬ 200 ਟੈਸਟ ਕਰਨ ਦੀ ਸੁਵਿਧਾ ਦਿੱਤੀ ਜਾਵੇਗੀ।
ਇਸ ਮੌਕੇ ਕਰਸਨਾ ਸੰਸਥਾ ਦੇ ਪੰਜਾਬ ਮੁਖੀ ਸ੍ਰੀ ਕੰਵਰ ਆਨੰਦ, ਨਗਰ ਕੌਂਸ਼ਲ ਸਰਹਿੰਦ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ੍ਰੀ ਅਸ਼ੋਕ ਸੂਦ, ਸਿਵਲ ਸਰਜਨ ਡਾ ਹਰਵਿੰਦਰ ਸਿੰਘ, ਡੀ ਐਮ ਸੀ ਡਾ ਜਗਦੀਸ ਸਿੰਘ, ਐਸ ਐਮ ਓ ਡਾ ਕੁਲਦੀਪ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਪੰਤਵੰਤੇ ਹਾਜਰ ਸਨ।