ਬਠਿੰਡਾ ਸ਼ਹਿਰੀ ਦੇ ਨਿਵਾਸੀਆਂ ਨੇ ਭਾਜਪਾ ਉਮੀਦਵਾਰ ਰਾਜ ਨੰਬਰਦਾਰ ਦੀ ਕਰਾਈ ਬੱਲੇ ਬੱਲੇ
ਬਠਿੰਡਾ ਸ਼ਹਿਰੀ ਦੇ ਨਿਵਾਸੀਆਂ ਨੇ ਭਾਜਪਾ ਉਮੀਦਵਾਰ ਰਾਜ ਨੰਬਰਦਾਰ ਦੀ ਕਰਾਈ ਬੱਲੇ ਬੱਲੇ
- ਪੰਜਾਬ ਨੂੰ ਖੁਸ਼ਹਾਲ ਬਣਾਉਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਡਬਲ ਇੰਜਣ ਵਾਲੀ ਸਰਕਾਰ ਜ਼ਰੂਰੀ: ਰਾਜ ਨੰਬਰਦਾਰ
- ਘਰ-ਘਰ ਵਿੱਚ ਰੋਜ਼ਗਾਰ ਦੇ ਕੇ, ਨਸ਼ਿਆਂ ਦਾ ਖਾਤਮਾ ਕਰਕੇ ਕੀਤੀ ਜਾਵੇਗੀ ਚੰਗੇ ਸਮਾਜ ਦੀ ਸਿਰਜਣਾ: ਸ਼ਰਮਾ
ਅਸ਼ੋਕ ਵਰਮਾ,ਬਠਿੰਡਾ, 14 ਫ਼ਰਵਰੀ 2022
ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਗੱਠਜੋੜ ਦੇ ਉਮੀਦਵਾਰ ਰਾਜ ਨੰਬਰਦਾਰ ਨੇ ਬਠਿੰਡਾ ਦੇ ਵੱਖ ਵੱਖ ਹਿੱਸਿਆਂ ਦਾ ਦੌਰਾ ਕੀਤਾ। ਇਸ ਮੌਕੇ ਸਾਰਾ ਬਠਿੰਡਾ ਭਾਜਪਾ ਗੱਠਜੋੜ ਦੇ ਨਾਲ ਖੜ੍ਹਦਾ ਹੋਇਆ ਨਜ਼ਰ ਆਇਆ ਅਤੇ ਰਾਜ ਨੰਬਰਦਾਰ ਦੀ ਪੂਰੀ ਬੱਲੇ ਬੱਲੇ ਕਰਵਾਈ, ਹਰ ਪਾਸੇ ਕਮਲ ਦੀ ਮਹਿਕ ਨੇ ਲੋਕਾਂ ਨੂੰ ਡਬਲ ਇੰਜਨ ਸਰਕਾਰ ਦਾ ਅਹਿਸਾਸ ਕਰਵਾਇਆ। ਇਸ ਦੌਰਾਨ ਰਾਜ ਨੰਬਰਦਾਰ ਨੇ ਕਿਹਾ ਕਿ ਬਠਿੰਡਾ ਨਿਵਾਸੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਅਤੇ ਸਤਿਕਾਰ ਨੇ ਉਨ੍ਹਾਂ ਦੀ ਜਿੱਤ ਯਕੀਨੀ ਬਣਾ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿੱਤਣ ਤੋਂ ਬਾਅਦ ਬਠਿੰਡਾ ਦੇ ਹਰ ਪਰਿਵਾਰ ਨੂੰ ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇਗਾ, ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਵਿਕਾਸ ਪ੍ਰਾਜੈਕਟ ਤਹਿਤ ਇਸ ਇਲਾਕੇ ਨੂੰ ਵਿਕਾਸ ਦੀ ਰਾਹ ਤੇ ਤੋਰਿਆ ਜਾਵੇਗਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਜਾਣਗੇ ਅਤੇ ਬਠਿੰਡਾ ਨੂੰ ਨਸ਼ਿਆਂ ਤੋਂ ਨਿਜਾਤ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਵਿਕਾਸ ਪੱਖੋਂ ਬਠਿੰਡਾ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਲੋਕ ਅੱਜ ਵੀ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਡਬਲ ਇੰਜਣ ਵਾਲੀ ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਦੀ ਲੋੜ ਹੈ, ਜਿਸ ਦੇ ਬਣਦੇ ਹੀ ਪੰਜਾਬ ਤਰੱਕੀ ਕਰੇਗਾ ਅਤੇ ਹਰ ਪਰਿਵਾਰ ਨੂੰ ਰੋਜ਼ਗਾਰ ਦੇਣ ਤੋਂ ਇਲਾਵਾ ਬੇਘਰ ਲੋਕਾਂ ਨੂੰ ਪੱਕੇ ਘਰ ਬਣਾ ਕੇ ਦਿੱਤੇ ਜਾਣਗੇ, ਤਾਂ ਜੋ ਬਠਿੰਡਾ ਅਤੇ ਪੂਰੇ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾ ਸਕੇ। ਇਸ ਮੌਕੇ ਵੱਖ ਵੱਖ ਵਾਰਡਾਂ ਵਿਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਪ ਨੂੰ ਛੱਡ ਕੇ ਕਈ ਵਰਕਰਾਂ ਨੇ ਭਾਜਪਾ ਗੱਠਜੋੜ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਉਮੀਦਵਾਰ ਰਾਜ ਨੰਬਰਦਾਰ ਨੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆਂ ਕਿਹਾ। ਇਸ ਮੌਕੇ ਜੈਅੰਤ ਸ਼ਰਮਾ, ਵਰਿੰਦਰ ਸ਼ਰਮਾ, ਰਵੀ ਮੌਰਿਆ ਅਤੇ ਹੋਰਨਾਂ ਆਗੂਆਂ ਨੇ ਵੋਟਾਂ ਦੀ ਮੰਗ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਰਾਜ ਵਿੱਚ ਕਦੇ ਵੀ ਬਠਿੰਡਾ ਦਾ ਵਿਕਾਸ ਨਹੀਂ ਹੋਇਆ ਅਤੇ ਜਿਹੜੇ ਪ੍ਰਾਜੈਕਟ ਬਠਿੰਡਾ ਵਿੱਚ ਲੱਗੇ, ਉਹ ਭਾਜਪਾ ਸਰਕਾਰ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਨਾਲੀਆਂ, ਸੜਕਾਂ ਬਣਾਉਣਾ ਵਿਕਾਸ ਨਹੀਂ ਹੁੰਦਾ, ਸਗੋਂ ਇਹ ਕੰਮ ਕਰਵਾਉਣਾ ਤਾਂ ਸਰਕਾਰ ਅਤੇ ਵਿਧਾਇਕ ਦਾ ਮੁੱਢਲਾ ਫਰਜ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸਲ ਮਾਇਨਿਆਂ ਵਿਚ ਵਿਕਾਸ, ਨੌਜਵਾਨਾਂ ਨੂੰ ਰੋਜ਼ਗਾਰ ਦੇਣਾ, ਅਮਨ-ਸ਼ਾਂਤੀ ਬਰਕਰਾਰ ਰੱਖਣਾ, ਨਸ਼ਿਆਂ ਦਾ ਖਾਤਮਾ ਕਰਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਤੋਂ ਇਲਾਵਾ ਹਰ ਘਰ ਵਿੱਚ ਖੁਸ਼ੀਆਂ ਲਿਆਉਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਰਾਜ ਨੰਬਰਦਾਰ ਅਤੇ ਪੰਜਾਬ ਵਿੱਚ ਭਾਜਪਾ ਗੱਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਬਠਿੰਡਾ ਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ-ਪੰਜਾਬ ਲੋਕ ਕਾਂਗਰਸ-ਸੰਯੁਕਤ ਅਕਾਲੀ ਦਲ ਗੱਠਜੋੜ ਦੇ ਸਾਰੇ ਅਹੁਦੇਦਾਰ, ਵਰਕਰ ਅਤੇ ਭਾਰੀ ਤਾਦਾਦ ਵਿੱਚ ਇਲਾਕਾ ਨਿਵਾਸੀ ਹਾਜਰ ਸਨ।