ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
- ਸੈਂਕੜੇ ਲੋਕਾਂ ਨੇ ਪੰਜਾਬ ਲੋਕ ਕਾਂਗਰਸ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
- ਸਨੌਰ ਹਲਕੇ ਦੇ 15 ਪਿੰਡਾਂ ’ਚ ਕੀਤੀਆਂ ਭਰਵੀਆਂ ਮੀਟਿੰਗਾਂ
ਰਾਜੇਸ਼ ਗੌਤਮ, ਸਨੌਰ (ਪਟਿਆਲਾ), 4 ਫਰਵਰੀ 2022
ਵਿਧਾਨ ਸਭਾ ਹਲਕਾ ਸਨੌਰ ਦੇ ਵੱਖ ਵੱਖ ਪਿੰਡਾਂ ਵਿੱਚ ਪੰਜਾਬ ਲੋਕ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸੰਯੁਕਤ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੇ ਸਮਰਥਨ ਵਿੱਚ ਲੋਕ ਇਕਜੁੱਟ ਹੋ ਰਹੇ ਹਨ। ਅੱਜ ਬਿਕਰਮ ਚਹਿਲ ਦੇ ਹੱਕ ਵਿੱਚ ਪਿੰਡ ਕੱਕੇਪੁਰ, ਦੁਲਬਾ, ਜਾਫਰਪੁਰ ਪਲਾਟ, ਨਨਾਨਸੂ, ਨਨਾਨਸੂ ਡੇਰਾ ਬਾਜ਼ੀਗਰ, ਬਲਬੇੜਾ ਦਫ਼ਤਰ, ਚਰਾਂਸੋ ਡੇਰਾ, ਚਰਾਂਸੋ, ਚਰਾਂਸੋ, ਕਰਤਾਰਪੁਰ, ਨੌਗਾਵਾਂ, ਅਲੀਪੁਰ ਥੇਹ, ਅਲੀਪੁਰ ਡੇਰਾ, ਅਲੀਪੁਰ ਜੱਟਾਂ, ਪੰਜੋਲਾ ਵਿੱਚ ਵੱਡੀਆਂ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਸੈਂਕੜੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰੀ ਗਿਣਤੀ ਵਿੱਚ ਵਿਅਕਤੀਆਂ ਨੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਲੋਕਾਂ ਨੇ ਇਕਜੁੱਟ ਹੁੰਦੇ ਹੋਏ ਬਿਕਰਮ ਚਹਿਲ ਨੂੰ ਜਿਤਾਉਣ ਦਾ ਵਾਅਦਾ ਕਰਦਿਆਂ ਕਿਹਾ ਕਿ ਇਕ ਸਮਾਜ ਸੇਵੀ, ਇਮਾਨਦਾਰ ਅਤੇ ਪੜ੍ਹੇ ਲਿਖੇ ਨੌਜਵਾਨ ਉਮੀਦਵਾਰ ਨੂੰ ਜਿਤਾਉਣ ਲਈ ਉਹ ਦਿਨ ਰਾਤ ਮਿਹਨਤ ਕਰਨਗੇ। ਇਸ ਮੌਕੇ ਬਿਕਰਮ ਚਹਿਲ ਨੇ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਪਿਆਰ ਨੂੰ ਉਹ ਬਿਆਨ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਮੈਂ ਚੋਣ ਜਿੱਤਣ ਤੋਂ ਬਾਅਦ ਜਿੱਥੇ ਪਹਿਲਾਂ ਚਲਾਏ ਜਾ ਰਹੇ ਸਮਾਜ ਭਲਾਈ ਕੰਮਾਂ ਨੂੰ ਲਗਾਤਾਰ ਜਾਰੀ ਰੱਖਾਂਗਾ, ਉਥੇ ਹੋਰ ਨਵੇਂ ਉਪਰਾਲੇ ਵੀ ਕੀਤੇ ਜਾਣਗੇ ਜਿਸ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਇਸ ਹਲਕੇ ਲਈ ਕਿਸੇ ਨੇ ਕੋਈ ਖਾਸ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੇਰਾ ਯਤਨ ਰਹੇਗਾ ਕਿ ਨੌਜਵਾਨਾਂ ਅਤੇ ਔਰਤਾਂ ਦੇ ਰੁਜ਼ਗਾਰ ਲਈ ਯੋਗ ਕਦਮ ਚੁੱਕੇ ਜਾਣ। ਨੌਜਵਾਨਾਂ ਦੇ ਰੁਜ਼ਗਾਰ ਵਾਸਤੇ ਇਸ ਖੇਤਰ ਵਿੱਚ ਕਾਰਖਾਨੇ ਲਿਆਉਣ ਦੇ ਯਤਨ ਕੀਤੇ ਜਾਣਗੇ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਪਿੰਡਾਂ ਵਿੱਚ ਸਲਾਈ ਕਢਾਈ ਦੇ ਸੈਂਟਰ ਖੋਲ੍ਹਕੇ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਹਾਕੀ ਬਾਲ ਦੇ ਚੋਣ ਨਿਸ਼ਾਨ ਉਤੇ ਆਪਣਾ ਕੀਮਤੀ ਵੋਟ ਪਾ ਕੇ ਮੈਨੂੰ ਜਿਤਾਉਣ ਇਹ ਜਿੱਤ ਤੁਹਾਡੀ ਆਪਣੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਜਿੱਤ ਤੋਂ ਬਾਅਦ ਤੁਹਾਡੇ ਪਿੰਡਾਂ, ਹਲਕੇ, ਖੇਤਰ ਦੀ ਹਰ ਸਮੱਸਿਆ ਮੇਰੀ ਸਮੱਸਿਆ ਹੋਵੇਗੀ ਜਿਸ ਨੂੰ ਹੱਲ ਕਰਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗਾ।