ਬਿਕਰਮ ਚਹਿਲ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਘਰ-ਘਰ ਚੋਣ ਪ੍ਰਚਾਰ
ਬਿਕਰਮ ਚਹਿਲ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਘਰ-ਘਰ ਚੋਣ ਪ੍ਰਚਾਰ
- ਬਿਕਰਮ ਚਾਹਲ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦਾ ਦਿਵਾਇਆ ਭਰੌਸਾ
ਰਿਚਾ ਨਾਗਪਾਲ, ਸਨੌਰ (ਪਟਿਆਲਾ) 8 ਫਰਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੇ ਸਮਰਥਕਾਂ ਵੱਲੋਂ ਉਹਨਾਂ ਦੀ ਚੋਣ ਪ੍ਰਚਾਰ ਮੁਹਿੰਮ ਪੂਰੀ ਤਰ੍ਹਾਂ ਨਾਲ ਭਖਾਈ ਹੋਈ ਹੈ। ਸਮਰਥਕਾਂ ਵੱਲੋਂ ਚੋਣ ਪ੍ਰਚਾਰ ਨੂੰ ਹੁਲਾਰਾ ਦੇਣ ਲਈ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਧੂੰਆਂਧਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹਨਾਂ ਦੇ ਸਮਰਥਕ ਵੱਖ – ਵੱਖ ਟੋਲੀਆਂ ਬਣਾ ਕੇ ਹਲਕੇ ਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾ ਕਰ ਰਹੇ ਹਨ ਅਤੇ ਘਰ-ਘਰ ਜਾ ਕੇ ਬਿਕਰਮ ਚਹਿਲ ਲਈ ਵੋਟਾਂ ਮੰਗ ਰਹੇ ਹਨ। ਇਸ ਦੌਰਾਨ ਉਹਨਾਂ ਵੱਲੋਂ ਹਲਕੇ ਦੇ ਲੋਕਾਂ ਤੱਕ ਉਹਨਾਂ ਵੱਲੋਂ ਕੀਤੇ ਗਏ ਸਮਾਜ ਭਲਾਈ ਦੇ ਕੰਮਾਂ ਨੂੰ ਪਹੁੰਚਾਇਆ ਜਾ ਰਿਹਾ ਹੈ। ਚਾਹਲ ਸਮਰਥਕਾਂ ਨੇ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ 20 ਫਰਵਰੀ ਨੂੰ ਆਪਣੀ ਇਕ- ਇਕ ਵੋਟ ਬਿਕਰਮ ਚਹਿਲ ਨੂੰ ਪਾ ਕੇ ਉਹਨਾਂ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਉਹ ਹਲਕੇ ਵਿਚਲੇ ਬੁਨਿਆਦੀ ਕੰਮਾਂ ਨੂੰ ਤੇਜ਼ੀ ਨਾਲ ਸਿਰੇ ਚੜ੍ਹਾ ਸਕਣ। ਇਸ ਦੌਰਾਨ ਹਲਕੇ ਦੇ ਪਿੰਡਾਂ ਦੇ ਵਸਨੀਕ ਵੀ ਬਿਕਰਮ ਚਹਿਲ ਨੂੰ ਪੂਰਨ ਹਮਾਇਤ ਦੇਣ ਦਾ ਭਰੋਸਾ ਜਤਾ ਰਹੇ ਹਨ ਅਤੇ ਉਹਨਾਂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਗੇ ਤੋਰਨ ਦਾ ਦਮ ਵੀ ਭਰ ਰਹੇ ਹਨ।