ਬਿਕਰਮ ਚਹਿਲ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਧੂੰਆਂਧਾਰ ਚੋਣ ਪ੍ਰਚਾਰ
ਬਿਕਰਮ ਚਹਿਲ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਧੂੰਆਂਧਾਰ ਚੋਣ ਪ੍ਰਚਾਰ
ਰਿਚਾ ਨਾਗਪਾਲ,ਸਨੌਰ, 17ਫਰਵਰੀ 2022
ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਧੂੰਆਂਧਾਰ ਪ੍ਰਚਾਰ ਜਾਰੀ ਹੈ। ਉਹਨਾਂ ਦੇ ਨਾਲ-ਨਾਲ ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਵਰਕਰਾਂ ਵੱਲੋਂ ਬਿਕਰਮ ਚਹਿਲ ਦੇ ਹੱਕ ਵਿੱਚ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਨੌਜਵਾਨ, ਔਰਤਾਂ ਅਤੇ ਹਰ ਉਮਰ ਵਰਗ ਦੇ ਲੋਕਾਂ ਵੱਲੋਂ ਇਹਨਾਂ ਚੋਣ ਮੀਟਿੰਗਾਂ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਬਿਕਰਮ ਚਹਿਲ ਨੇ ਕਿਹਾ ਕਿ ਇਸ ਵਾਰ ਪੰਜਾਬ ਵਾਸੀਆਂ ਨੂੰ ਪੰਜਾਬ ਦਾ ਕਲਿਆਣ ਕਰਨ ਵਾਲੀ ਸਰਕਾਰ ਨੂੰ ਚੁਣਨਾ ਹੋਵੇਗਾ। ਇਸ ਦੇ ਨਾਲ ਹੀ ਬਿਕਰਮ ਚਹਿਲ ਨੇ ਕਿਹਾ ਕਿ ਉਹਨਾਂ ਕੋਲ ਹਲਕੇ ਦੇ ਸੰਪੂਰਨ ਵਿਕਾਸ ਲਈ ਰੋਡ ਮੈਪ ਤਿਆਰ ਹੈ। ਜਿਸ ਨੂੰ ਲਾਗੂ ਕਰਨ ਲਈ ਉਹ ਦਿਨ-ਰਾਤ ਇਕ ਕਰ ਦੇਣਗੇ ਅਤੇ ਹਲਕੇ ਨੂੰ ਤਰੱਕੀ ਦੀ ਰਾਹ ਤੇ ਤੋਰਨਗੇ।
ਇਸ ਦੇ ਨਾਲ ਹੀ ਪਿੰਡਾਂ ਦੇ ਵਸਨੀਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੀ ਹਰ ਇਕ ਵੋਟ ਬਿਕਰਮ ਚਹਿਲ ਦੇ ਹੱਕ ਵਿੱਚ ਪਵੇਗੀ ਕਿਉਂਕਿ ਉਹ ਪਿਛਲੇ ਲੰਬੇ ਸਮੇਂ ਤੋਂ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਅਤੇ ਹੱਲ ਕਰਵਾਉਂਦੇ ਆਏ ਹਨ। ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਉਤਸ਼ਾਹਿਤ ਹੋ ਕੇ ਬਿਕਰਮ ਚਹਿਲ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ ਅਤੇ ਸਤਿਕਾਰ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਹਲਕੇ ਦੇ ਲੋਕ ਆਉਣ ਵਾਲੀ 20 ਤਰੀਕ ਨੂੰ ਪੰਜਾਬ ਲੋਕ ਕਾਂਗਰਸ ਦਾ ਹਾਕੀ ਗੇਂਦ ਵਾਲਾ ਬਟਨ ਦਬਾ ਕੇ ਉਹਨਾਂ ਨੂੰ ਜਿਤਾਉਣ ਲਈ ਕਾਹਲ਼ੇ ਹਨ।