ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਤੇ ਸਫਰ ਕਰਨ ਵਾਲਿਆਂ ਨੂੰ ਵੈਕਸੀਨੇਸ਼ਨ ਦੇ ਹੁਕਮ
ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਤੇ ਸਫਰ ਕਰਨ ਵਾਲਿਆਂ ਨੂੰ ਵੈਕਸੀਨੇਸ਼ਨ ਦੇ ਹੁਕਮ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 12 ਜਨਵਰੀ 2022
ਕੋਵਿਡ ਦੀ ਮਹਾਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜਰ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀ ਅਭੀਜੀਤ ਕਪਲਿਸ਼ ਆਈਏਐਸ ਨੇ ਇਕ ਵਿਸੇਸ਼ ਹੁਕਮ ਜਾਰੀ ਕੀਤੇ ਹਨ। ਇੰਨ੍ਹਾਂ ਹੁਕਮਾਂ ਤਹਿਤ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨ ਤੇ ਆਉਣ ਜਾਣ ਵਾਲੀਆਂ ਸਵਾਰੀਆਂ ਦੇ ਕੋਵਿਡ ਦੇ ਸੈਂਪਲ ਲਏ ਜਾਣਗੇ ਅਤੇ ਜਿੰਨ੍ਹਾਂ ਨੇ ਹਾਲੇ ਤੱਕ ਵੈਕਸੀਨ ਨਹੀਂ ਲਗਵਾਈ ਗਈ ਉਨ੍ਹਾਂ ਦੇ ਮੌਕੇ ਤੇ ਹੀ ਵੈਕਸੀਨ ਲਗਾਈ ਜਾਵੇਗੀ।
ਇੰਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਆਈਪੀਐਸ 188 ਅਤੇ ਕੌਮੀ ਆਫਤ ਪ੍ਰਬੰਧਨ ਕਾਨੂੰਨ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿੰਨ੍ਹਾਂ ਨੇ ਹਾਲੇ ਵੈਕਸੀਨ ਨਹੀਂ ਲਗਵਾਈ ਹੈ ਉਹ ਵੈਕਸੀਨ ਜਰੂਰ ਲਗਵਾਉਣ।