ਭਾਜਪਾ ਗੱਠਜੋੜ ਉਮੀਦਵਾਰ ਰਾਜ ਨੰਬਰਦਾਰ ਦਾ ਲੋਕਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ
ਭਾਜਪਾ ਗੱਠਜੋੜ ਉਮੀਦਵਾਰ ਰਾਜ ਨੰਬਰਦਾਰ ਦਾ ਲੋਕਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ
- ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਹੋਵੇਗੀ ਵਿਕਾਸ ਦੀ ਲਹਿਰ ਸ਼ੁਰੂ: ਰਾਜ ਨੰਬਰਦਾਰ
ਅਸ਼ੋਕ ਵਰਮਾ, ਬਠਿੰਡਾ, 8 ਫ਼ਰਵਰੀ 2022
ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਭਾਜਪਾ-ਪੰਜਾਬ ਲੋਕ ਕਾਂਗਰਸ-ਸੰਯੁਕਤ ਅਕਾਲੀ ਦਲ ਦੇ ਉਮੀਦਵਾਰ ਰਾਜ ਨੰਬਰਦਾਰ ਦਾ ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਵਰਕਰਾਂ ਨੇ ਹਾਰ ਪਾ ਕੇ ਸਵਾਗਤ ਕਰਦੇ ਹੋਏ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਰਾਜ ਨੰਬਰਦਾਰ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੀ ਲਹਿਰ ਸ਼ੁਰੂ ਕਰਨ ਲਈ ਭਾਜਪਾ ਦੀ ਸਰਕਾਰ ਸਮੇਂ ਦੀ ਲੋੜ ਹੈ, ਕਿਉਂਕਿ ਕੇਂਦਰ ਵਿੱਚ ਮੋਦੀ ਦੀ ਸਰਕਾਰ ਹੋਣ ਕਰਕੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਅਤੇ ਸਕੀਮਾਂ ਨੂੰ ਲੋੜਵੰਦ ਪਰਿਵਾਰਾਂ ਤਕ ਨਹੀਂ ਪਹੁੰਚਾਇਆ ਗਿਆ, ਜਿਸ ਕਰਕੇ ਹਰ ਪਾਸੇ ਤ੍ਰਾਹੀ ਤ੍ਰਾਹੀ ਹੈ ਅਤੇ ਹਰ ਵਰਗ ਕਾਂਗਰਸ ਸਰਕਾਰ ਤੋਂ ਦੁੱਖੀ ਹੈ। ਉਨ੍ਹਾਂ ਭਾਜਪਾ ਦੇ ਕਮਲ ਦੇ ਫੁੱਲ ਲਈ ਵੋਟਾਂ ਦੀ ਮੰਗ ਕਰਦਿਆਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ, ਕਿਸਾਨ ਮਜ਼ਦੂਰਾਂ ਲਈ ਤਰੱਕੀ ਦੇ ਉਪਰਾਲੇ , ਮੁਲਾਜ਼ਮਾਂ ਨੂੰ ਬਣਦੇ ਹੱਕ ਅਤੇ ਵਪਾਰੀਆਂ ਨੂੰ ਟੈਕਸਾਂ ਤੋਂ ਵੱਡੀ ਰਾਹਤ ਦਿਵਾਉਣ ਦੇ ਯਤਨ ਹੋਣਗੇ, ਤਾਂ ਜੋ ਵਿਕਾਸ ਕੰਮ ਸ਼ੁਰੂ ਹੋ ਸਕਣ ਅਤੇ ਹਰ ਵਰਗ ਨੂੰ ਰਾਹਤ ਮਿਲ ਸਕੇ। ਇਸ ਮੌਕੇ ਕਈ ਵਰਕਰ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੂੰ ਉਮੀਦਵਾਰ ਰਾਜ ਨੰਬਰਦਾਰ ਨੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆਂ ਕਿਹਾ। ਇਸ ਦੌਰਾਨ ਉਨ੍ਹਾਂ ਦੇ ਨਾਲ ਮੈਡਮ ਗੁਰਿੰਦਰ ਕੌਰ ਮਾਂਗਟ, ਨਰਿੰਦਰ ਮਿੱਤਲ, ਸ਼ਾਮਲਾਲ ਬਾਂਸਲ, ਨਵੀਨ ਸਿੰਗਲਾ, ਛਿੰਦਰ ਪਾਲ ਬਰਾੜ, ਉਮੇਸ਼ ਸ਼ਰਮਾ, ਵਿਜੈ ਸਿੰਗਲਾ, ਸੁਨੀਲ ਸਿੰਗਲਾ, ਅਸ਼ੋਕ ਬਾਲਿਆਂਵਾਲੀ, ਰਾਜੇਸ਼ ਨੋਨੀ, ਨਰੇਸ਼ ਮਹਿਤਾ, ਵਰਿੰਦਰ ਸ਼ਰਮਾ, ਜੈਅੰਤ ਸ਼ਰਮਾ, ਮਦਨ ਲਾਲ, ਆਸ਼ੁਤੋਸ਼ ਤਿਵਾੜੀ, ਸੰਦੀਪ ਅਗਰਵਾਲ, ਵੀਨੂੰ ਗੋਇਲ, ਪਰਮਿੰਦਰ ਕੌਰ, ਕੰਚਨ ਜਿੰਦਲ, ਬਬੀਤਾ ਗੁਪਤਾ, ਰਵੀ ਮੌਰਿਆ, ਭਾਜਪਾ-ਪੰਜਾਬ ਲੋਕ ਕਾਂਗਰਸ-ਸੰਯੁਕਤ ਅਕਾਲੀ ਦਲ ਗੱਠਜੋੜ ਦੇ ਸਾਰੇ ਅਹੁਦੇਦਾਰ, ਵਰਕਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।