ਭਾਜਪਾ ਦੀ ਸਰਕਾਰ ਆਉਣ ਤੇ ਗਰਾਂਟਾਂ ਦੇ ਗੱਫੇ ਤੇ ਵਿਕਾਸ ਦੀ ਹਨ੍ਹੇਰੀ ਲਿਆਵਾਂਗੇ : ਸੋਢੀ
ਭਾਜਪਾ ਦੀ ਸਰਕਾਰ ਆਉਣ ਤੇ ਗਰਾਂਟਾਂ ਦੇ ਗੱਫੇ ਤੇ ਵਿਕਾਸ ਦੀ ਹਨ੍ਹੇਰੀ ਲਿਆਵਾਂਗੇ : ਸੋਢੀ
ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 17 ਫਰਵਰੀ 2022
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨਾ ਸਭ ਤੋਂ ਵੱਡੀ ਮੰਗ ਹੈ। ਭਾਜਪਾ ਦੀ ਸਰਕਾਰ ਆਉਂਦਿਆਂ ਹੀ ਗਰਾਂਟਾਂ ਦੇ ਗੱਫੇ ਅਤੇ ਵਿਕਾਸ ਦੇ ਹਨੇਰੇ ਨੂੰ ਦੂਰ ਕਰ ਦਿਆਂਗੇ। ਪਾਰਟੀ ਵੱਲੋਂ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤੇ ਗਏ 11 ਸੂਤਰੀ ਚੋਣ ਮਨੋਰਥ ਪੱਤਰ ਨੂੰ ਪੂਰਾ ਕਰਨ ਤੋਂ ਇਲਾਵਾ ਪਾਰਟੀ ਵੱਲੋਂ ਹਰੇਕ ਵਿਅਕਤੀ ਦੀਆਂ ਆਸਾਂ ’ਤੇ ਖਰਾ ਉਤਰਿਆ ਜਾਵੇਗਾ। ਇਸ ਗੱਲ ਦਾ ਜ਼ਿਕਰ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਹੈ।
ਸੋਢੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਝੂਠੇ ਦਾਅਵੇ ਕਰਕੇ ਸੱਤਾ ਦਾ ਆਨੰਦ ਮਾਣ ਰਹੀਆਂ ਹਨ, ਪਰ ਇਸ ਵਾਰ ਪੰਜਾਬ ਵਿੱਚ ਬਦਲਾਅ ਜ਼ਰੂਰੀ ਹੈ ਅਤੇ ਲੋਕ ਭਾਜਪਾ ਨੂੰ ਜਿਤਾਉਣ ਦਾ ਮਨ ਬਣਾ ਰਹੇ ਹਨ। ਭਾਜਪਾ ਦੇ ਆਉਣ ਨਾਲ ਗੁੰਡਿਆਂ ਦਾ ਖਾਤਮਾ, ਨਸ਼ਾ ਮੁਕਤ ਪੰਜਾਬ, ਹਰ ਵਿਅਕਤੀ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਜਾਣਗੇ। ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਭਾਜਪਾ ਹੀ ਲਿਆ ਸਕਦੀ ਹੈ।