ਭਾਰਤੀ ਕਿਸਾਨ ਯੂਨੀਆ ਏਕਤਾ ਉਗਰਾਹਾਂ ਵੱਲੋਂ ਪਾਵਰਕਾਮ ਖਿਲਾਫ ਰੋਸ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਆ ਏਕਤਾ ਉਗਰਾਹਾਂ ਵੱਲੋਂ ਪਾਵਰਕਾਮ ਖਿਲਾਫ ਰੋਸ ਪ੍ਰਦਰਸ਼ਨ
ਬਰਨਾਲਾ,ਰਘਬੀਰ ਹੈਪੀ,27 ਜਨਵਰੀ: 2022
ਭਾਰਤੀ ਕਿਸਾਨ ਯੂਨੀਆ ਏਕਤਾ ਉਗਰਾਹਾਂ ਇਕਾਈ ਸ਼ਹਿਣਾ ਵੱਲੋਂ ਹੋਰ ਕਿਸਾਨ ਜੱਥੇਬੰਦੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਕਰੀਬ 8 ਵਜੇ ਪਹਿਲਾ ਪਾਵਰਕਾਮ ਦਫਤਰ ਸ਼ਹਿਣਾ ਦਾ ਘਿਰਾਓ ਕੀਤਾ ਤੇ ਬਾਅਦ ਦੁਪਹਿਰ ਤੱਕ ਕੋਈ ਸੁਣਵਾਈ ਨਾ ਹੋਣ ਤੋਂ ਰੋਸ ਵਿੱਚ ਆਏ ਧਰਨਾਕਾਰੀਆਂ ਨੇ ਪਾਵਰਕਾਮ ਦਫਤਰ ਦੇ ਸਾਹਮਣੇ ਹੀ ਬਰਨਾਲਾ-ਬਾਜਾਖਾਨਾ ਮੁੱਖ ਮਾਰਗ ਜਾਮ ਕਰਕੇ ਅਣਮਿਥੇ ਸਮੇਂ ਲਈ ਧਰਨਾ ਲਗਾ ਦਿੱਤਾ ਤੇ ਪਾਵਰਕਾਮ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਗੁਰਜੀਤ ਸਿੰਘ ਗਿੱਲ, ਸੰਦੀਪ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ ਨੇ ਕਿਹਾ ਕਿ ਬਿਜਲੀ ਗਰਿੱਡ ਸ਼ਹਿਣਾ ਤੋਂ 11ਕੇਵੀ ਬਿਜਲੀ ਸਪਲਾਈ ਦੀ ਲਾਈਨ ਪਿੰਡ ਈਸ਼ਰ ਸਿੰਘ ਵਾਲਾ ਨੂੰ ਕੱਢੀ ਜਾ ਰਹੀ ਹੈ, ਜੋ ਗਲਤ ਹੈ। ਉਨ੍ਹਾਂ ਕਿਹਾ ਕਿ ਇਹ ਲਾਈਨ ਕੱਢਣ ‘ਤੇ ਉਨ੍ਹਾਂ ਨੂੰ ਇਤਰਾਜ ਹੈ ਤੇ ਲਾਈਨ ਨਾ ਕੱਢੀ ਜਾਵੇ। ਉਨ੍ਹਾਂ ਕਿਹਾ ਕਿ ਪਾਵਰਕਾਮ ਦਾ ਕੋਈ ਅਧਿਕਾਰੀ ਨਾ ਆਉਣ ਕਾਰਨ ਉਨ੍ਹਾਂ ਨੂੰ ਮੁੱਖ ਮਾਰਗ ਜਾਮ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪੱਤੀ ਉੱਪਲ ਵਿੱਚ ਟਰਾਂਸਫਾਰਮਰ ਦੀ ਬਹੁਤ ਵੱਡੀ ਲੋੜ ਹੈ, ਜੋ ਜਲਦ ਤੋਂ ਜਲਦ ਰੱਖਿਆ ਜਾਵੇ। ਇਸ ਸਮੇਂ ਪਾਵਰਕਾਮ ਦੇ ਕਰਮਚਾਰੀਆਂ ਨੇ ਚੋਣਾਂ ਦੇ ਮੱਦੇਨਜ਼ਰ 20 ਫਰਵਰੀ ਤੱਕ ਕੰਮ ਬੰਦ ਕਰਨ ਦਾ ਭਰੋਸਾ ਦਿੱਤਾ ਤਾਂ ਧਰਨਾਕਾਰੀ ਬਿਜਲੀ ਦੇ ਲਗਾਏ ਖੰਬੇ ਪੁੱਟਣ ‘ਤੇ ਅੜ ਗਏ। ਇਸ ਦੌਰਾਨ ਕਿਸਾਨ ਆਗੂ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਬਿਜਲੀ ਲਾਈਨ ਦੇ ਲਗਾਏ ਖੰਬੇ ਪੁੱਟੇ ਨਹੀਂ ਜਾਂਦੇ ਉਨ੍ਹਾਂ ਸਮਾਂ ਮੁੱਖ ਮਾਰਗ ਜਾਮ ਰਹੇਗਾ। ਇਸ ਮੌਕੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।