PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੰਗਰੂਰ ਸੰਘਰਸ਼ੀ ਪਿੜ ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਮਾਲਵਾ ਰਾਜਸੀ ਹਲਚਲ

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੇ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

Advertisement
Spread Information

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੇ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫ਼ਸਰ


ਪਰਦੀਪ ਕਸਬਾ ,ਸੰਗਰੂਰ, 17 ਫਰਵਰੀ 2022

ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ 2022 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾ ਮਿਤੀ 18 ਫਰਵਰੀ 2022 ਸ਼ਾਮ 6 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ 20 ਫਰਵਰੀ 2022 ਨੂੰ ਸਵੇਰੇ 8:00 ਵਜੇ ਤੋਂ ਸ਼ਾਮ  6:00 ਵਜੇ ਤੱਕ ਵੋਟਾਂ ਪੈਣਗੀਆਂ।

 ਉਨ੍ਹਾਂ ਨੇ ਦੱਸਿਆ ਕਿ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ,  ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਮੁਕੰਮਲ ਹੋਣ ਲਈ ਤੈਅ ਸਮਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ ਅਤੇ ਇਹ ਸਮਾਂ ਸੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ/ ਪਾਰਟੀ ਵਰਕਰਾਂ/ਕੰਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣਾ ਪਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਸਮਾਪਤ ਹੁੰਦੇ ਸਾਰ ਹਲਕੇ ਵਿਚ ਸਿਰਫ ਰਜਿਸਟਰ ਵੋਟਰ ਹੀ ਹੋਣ, ਉਸ ਤੋਂ ਇਲਾਵਾ ਬਾਹਰੀ ਵਿਅਕਤੀ ਨਾ ਹੋਵੇ ਪ੍ਰੰਤੂ ਜਿਸ ਹਲਕੇ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈ ਰਹੀਆਂ ਹਨ ਉਸ ਹਲਕੇ ਦੇ ਚੁਣੇ ਹੋਏ ਐਮ.ਪੀ. ਜਾਂ ਐਮ.ਐਲ.ਏ ਜੇਕਰ ਉਸ ਹਲਕੇ ਦਾ ਵੋਟਰ ਨਾ ਵੀ ਹੋਵੇ ਤਾਂ ਵੀ ਉਸ ਨੂੰ ਹਲਕੇ ਵਿੱਚੋਂ ਬਾਹਰ ਜਾਣ ਲਈ ਨਹੀਂ ਕਿਹਾ ਜਾ ਸਕਦਾ।

ਉਨ੍ਹਾਂ ਨੇ ਦੱਸਿਆ ਕਿ ਇਨਾਂ ਹੁਕਮਾਂ ਦੀ ਪਾਲਣਾ ਲਈ ਚੋਣ ਅਮਲ ਵਿੱਚ ਲੱਗੇ ਹੋਏ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨਾਂ ਅਧੀਨ ਆਉਂਦੇ ਖੇਤਰ ਵਿੱਚ ਸਥਿਤ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰਾਂ ਦੀ ਥਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਨਾਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ ’ਤੇ ਨਿਗਾਹ ਰੱਖੀ ਜਾਵੇ। ਇਸ ਤੋਂ ਇਲਾਵਾ ਉਨਾਂ ਦੇ ਸ਼ਨਾਖਤੀ ਪੱਤਰ ਵੀ ਦੇਖੇ ਜਾਣ।

ਉਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਵੇਗਾ ਜਿਨ੍ਹਾਂ ਰਾਜਨੀਤਿਕ ਆਗੂਆਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ ਉਹ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾ ਸਮਾਪਤ ਹੋਣ ਤੋਂ ਬਾਅਦ ਵੋਟਾਂ ਵਾਲੇ ਦਿਨ ਵੋਟਾਂ ਪੈਣ ਦੇ ਨਿਸ਼ਚਿਤ ਸਮੇਂ ਤੱਕ ਜਿਸ ਹਲਕੇ ਵਿੱਚ ਉਨਾਂ ਦੀ ਵੋਟ ਬਣੀ ਹੈ, ਉਥੇ ਹੀ ਰਹਿਣਗੇ। ਇਹ ਹੁਕਮ ਚੋਣ ਲੜ ਰਹੇ ਉਮੀਦਵਾਰਾਂ ’ਤੇ ਲਾਗੂ ਨਹੀਂ ਹੋਣਗੇ।

 ਉਨ੍ਹਾਂ ਨੇ ਕਿਹਾ ਕਿ ਚੋਣ ਲੜ ਰਹੀਆਂ ਪਾਰਟੀਆਂ ਦੇ ਰਾਜ ਇਕਾਈ ਦੇ ਇੰਚਾਰਜ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ ਪ੍ਰੰਤੂ ਉਹ ਇਸ ਸਮੇਂ ਦੌਰਾਨ ਪਾਰਟੀ ਦੇ ਰਾਜ ਮੁੱਖ ਦਫ਼ਤਰ ਅਤੇ ਆਪਣੇ ਰਿਹਾਇਸ਼ੀ ਸਥਾਨ ਜਿਸ ਬਾਰੇ ਕਿ ਉਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਹੋਵੇ, ਦਰਮਿਆਨ ਹੀ ਆਉਣ ਜਾਣ ਦੀ ਪ੍ਰਵਾਨਗੀ ਹੋਵੇਗੀ।

ਉਨਾਂ ਕਿਹਾ ਕਿ ਚੋਣ ਪ੍ਰਚਾਰ ਦਾ ਸਮਾਂ ਸਮਾਪਤੀ ਉਪਰੰਤ ਜੇਕਰ ਕੋਈ ਪ੍ਰਮੁੱਖ ਆਗੂ ਸਿਹਤ ਖਰਾਬ ਹੋਣ ਕਾਰਨ ਹਲਕੇ ਵਿੱਚੋਂ ਬਾਹਰ ਨਹੀਂ ਜਾਂਦਾ ਤਾਂ ਇਸ ਤਰਾਂ ਦੇ ਕੇਸ ਵਿੱਚ ਰਾਜ ਦੇ ਮੁੱਖ ਚੋਣ ਅਫ਼ਸਰ ਦੀ ਸਲਾਹ ਨਾਲ ਉਸ ਆਗੂ ਦੀ ਸਿਹਤ ਜਾਂਚ ਕਰਵਾਉਣ ਲਈ ਮੈਡੀਕਲ ਬੋਰਡ ਦੀ ਸਥਾਪਨਾ ਕੀਤੀ ਜਾਵੇਗੀ ਜੋ ਕਿ ਹਲਕੇ ਤੋਂ ਬਾਹਰ ਜਾਣ ਦੇ ਹੁਕਮਾਂ ਤੋਂ ਛੋਟ ਮੰਗ ਰਹੇ ਆਗੂ ਦੀ ਸਿਹਤ ਜਾਂਚ ਕਰੇਗਾ। ਇਸ ਦੌਰਾਨ ਬੋਰਡ ਵੱਲੋਂ ਮਰੀਜ਼ ਦੀ ਜਾਂਚ ਅਤੇ ਉਸਦੀ ਸਿਹਤ ਸਬੰਧੀ ਮੈਡੀਕਲ ਹਿਸਟਰੀ ਦੇ ਆਧਾਰ ’ਤੇ ਰਿਪੋਰਟ ਦਿੱਤੀ ਜਾਵੇਗੀ ਕਿ ਛੋਟ ਮੰਗ ਰਹੇ ਰਾਜਨੀਤਿਕ ਆਗੂ ਦੀ ਸਥਿਤੀ ਇਸ ਤਰਾਂ ਦੀ ਹੈ ਕਿ ਉਸਨੂੰ ਹਲਕੇ ਵਿੱਚੋਂ ਮੈਡੀਕਲ ਅਟੈਂਡੇਂਟ ਦੀ ਨਿਗਰਾਨੀ ਵਿੱਚ ਐਂਬੂਲੈਂਸ ਜਾਂ ਵਾਹਨ ਰਾਹੀਂ ਹਲਕੇ ਵਿੱਚੋਂ ਬਾਹਰ ਭੇਜਿਆ ਜਾ ਸਕਦਾ ਹੈ ਜਾ ਨਹੀਂ। ਹਲਕੇ ਵਿੱਚੋਂ ਬਾਹਰ ਜਾਣ ਸਬੰਧੀ ਭਾਰਤ ਚੋਣ ਕਮਿਸ਼ਨ ਦੀ ਹਦਾਇਤ ਤੋਂ ਛੋਟ ਦੇਣ ਲਈ ਕਮਿਸ਼ਨ ਮੈਡੀਕਲ ਬੋਰਡ ਵੱਲੋਂ ਦਿੱਤੀ ਗਈ ਰਿਪੋਰਟ ਮੁੱਖ ਚੋਣ ਅਫ਼ਸਾਰ ਰਾਹੀਂ ਪ੍ਰਾਪਤ ਕਰਨ ਉਪਰੰਤ ਹੀ ਫੈਸਲਾ ਦੇਵੇਗਾ।

ਉਨ੍ਹਾਂ ਨੇ ਦੱਸਿਆ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਉਕਤ ਹਦਾਇਤਾਂ ਤੋਂ ਇਲਾਵਾ ਰੇਡੀਓ ਅਤੇ ਟੈਲੀਵੀਜ਼ਨ ’ਤੇ ਹੋਣ ਵਾਲੇ ਪ੍ਰਚਾਰ ’ਤੇ ਵੀ ਰੋਕ ਲੱਗ ਜਾਵੇਗੀ। ਮਿਤੀ 18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਰੇਡੀਓ ਤੇ ਟੈਲੀਵੀਜ਼ਨ, ਸਿਨੇਮਾ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ।  ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਪੱਤਰ 3/9/2007  ਜੇ ਐਸ-11 ਮਿਤੀ 3 ਅਗਸਤ 2007 ਅਨੁਸਾਰ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ. ਅਤੇ ਰੇਡੀਓ ਕਿਸੀ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

ਉਨਾਂ ਕਿਹਾ ਕਿ ਮਿਤੀ 19 ਫਰਵਰੀ 2022 ਅਤੇ ਮਿਤੀ 20 ਫਰਵਰੀ 2022 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਵਿਚ ਭਾਗ ਲੈ ਰਹੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਆਪਣੇ ਇਸ਼ਤਿਹਾਰ ਚੋਣ ਦਫਤਰ ਦੀ ਪ੍ਰਵਾਨਗੀ ਉਪਰੰਤ ਹੀ ਛਾਪ ਸਕਦੇ ਹਨ। ਇਸ ਸਮੇਂ ਦੌਰਾਨ ਬਲਕ ਐਸ.ਐਮ.ਐਸ., ਸੋਸ਼ਲ ਮੀਡੀਆ ਅਤੇ ਆਈ.ਵੀ.ਆਰ.ਐਸ. ਸੁਨੇਹਿਆਂ ਰਾਹੀਂ ਵੀ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ’ਤੇ ਪਾਬੰਦੀ ਰਹੇਗੀ। ਇਹ ਪਾਬੰਦੀ ਮਿਤੀ 20 ਫਰਵਰੀ, 2022 ਨੂੰ ਸ਼ਾਮ 6 ਵਜੇ ਤੱਕ ਲਾਗੂ ਹੋਵੇਗੀ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਪ੍ਰਿੰਟ ਮੀਡੀਆ ਵਿੱਚ ਪ੍ਰਕਾਸ਼ਿਤ ਹੋਣ ਵਾਲੇ ਰਾਜਸੀ ਪਾਰਟੀਆਂ, ਉਮੀਦਵਾਰਾਂ ਅਤੇ ਚੋਣਾਂ ਸਬੰਧੀ ਕਿਸੇ ਕਿਸਮ ਦੇ ਵੀ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਰਾਜ ਪੱਧਰੀ ਤੇ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਤੋਂ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!