ਮਹਿਲਕਲਾਂ ਲੋਕ ਘੋਲ ਦੇ 25 ਵਰ੍ਹੇ ਪੂਰੇ ਹੋਣ ਤੇ ਸ਼ਰਧਾਂਜਲੀ ਸਮਾਗਮ 12 ਅਗਸਤ ਨੂੰ
ਮਹਿਲਕਲਾਂ ਲੋਕ ਘੋਲ ਦੇ 25 ਵਰ੍ਹੇ ਪੂਰੇ ਹੋਣ ਤੇ ਸ਼ਰਧਾਂਜਲੀ ਸਮਾਗਮ 12 ਅਗਸਤ ਨੂੰ
ਬਰਨਾਲਾ 5 ਅਗਸਤ (ਹੈਪੀ)
ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਵੱਲੋਂ ਹਰ ਸਾਲ ਦੀ ਤਰ੍ਹਾਂ ਉਲੀਕੀ ਗਈ ਪੑਚਾਰ ਮੁਹਿੰਮ ਨੂੰ ਜਾਰੀ ਰੱਖਦਿਆਂ ਸੀਨੀਅਰ ਸੈਕੰਡਰੀ ਸਕੂਲ ਜਲੂਰ, ਸੇਖਾ, ਫਰਵਾਹੀ, ਕੱਟੂ, ਭੈਣੀ ਮਹਿਰਾਜ ਅਤੇ ਬਡਬਰ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ ਗਿਆ। ਜਰਨੈਲ ਸਿੰਘ ਚੰਨਣਵਾਲ, ਬਿੱਕਰ ਸਿੰਘ ਔਲਖ ਅਤੇ ਜਗਜੀਤ ਸਿੰਘ ਦੀ ਅਗਵਾਈ ਵਿੱਚ ਸਕੂਲਾਂ ਵਿੱਚ ਪੑਾਰਥਨਾ ਸਮੇਂ ਵਿਦਿਆਰਥਣਾਂ,ਅਧਿਆਪਕ,ਅਧਿਆਪਕਾਵਾਂ ਨੂੰ ਮਹਿਲਕਲਾਂ ਲੋਕ ਘੋਲ ਦੇ ਇਤਿਹਾਸ ਵਿੱਚ ਲੋਕਾਈ ਵੱਲੋਂ ਨਿਭਾਈ ਜਾ ਰਹੀ ਮਿਸਾਲੀ ਦੀ ਭੂਮਿਕਾ ਦੀ ਜੋਰਦਾਰ ਸ਼ਲਾਘਾ ਕੀਤੀ। ਆਗੂਆਂ ਨੇ ਔਰਤ ਮੁਕਤੀ ਦਾ ਚਿੰਨ੍ਹ ਬਣੀ ਕਿਰਨਜੀਤ ਕੌਰ ਦੀ ਜੂਝ ਮਰਨ ਦੀ ਭਾਵਨਾ ਨੂੰ ਪੑੇਰਨਾ ਸਰੋਤ ਦੱਸਿਆ। ਕਾਤਲ ਦੋਸ਼ੀਆਂ ਨੂੰ ਗੑਿਫਤਾਰ ਕਰਾਉਣ,ਮਿਸਾਲੀ ਸਜਾਵਾਂ ਦਿਵਾਉਣ ਤੋਂ ਵੀ ਅੱਗੇ ਤਿੰਨ ਲੋਕ ਆਗੂਆਂ ਦੀ ਨਿਹੱਕੀ ਉਮਰ ਕੈਦ ਸਜ਼ਾ ਰੱਦ ਕਰਾਉਣ ਦੇ ਅਹਿਮ ਫੈਸਲਾਕੁੰਨ ਪੜਾਅ ਤੱਕ ਐਕਸ਼ਨ ਕਮੇਟੀ ਮਹਿਲਕਲਾਂ ਦੀ ਢਾਲ ਤੇ ਤਲਵਾਰ ਬਨਣ ਦੇ ਕੁਰਬਾਨੀ ਭਰੇ ਹਰ ਕਦਮ ਨੂੰ ਸਲਾਮ ਕੀਤੀ। ਇਸ ਲੋਕ ਸ਼ਕਤੀ ਦੇ ਸਮੁੰਦਰ ਨੇ ਹੀ ਸੰਘਰਸ਼ ਦੇ ਹਰ ਮੋੜ’ਤੇ ਬਿਨੵਾਂ ਕਿਸੇ ਡਰ, ਭੈਅ ਅਤੇ ਦਹਿਸ਼ਤ ਦੇ ਭੂਮਿਕਾ ਨਵਾਂ ਇਤਿਹਾਸ ਸਿਰਜਿਆ ਹੈ। ਇਸ ਸਮੇਂ ਅਧਿਆਪਕ ਆਗੂਆਂ ਨੇ ਕਿਹਾ ਕਿ ਆਪਣੇ ਹੱਥੀਂ ਸਿਰਜੇ ਲੋਕ ਸੰਘਰਸ਼ਾਂ ਦੇ ਸਾਂਝੀ ਵਿਰਾਸਤ ਨੂੰ ਪੀੜੀਆਂ ਤੱਕ ਯਾਦ ਰੱਖਿਆ ਜਾਵੇਗਾ। 25 ਸਾਲਾਂ ਦੇ ਸਾਂਝੇ ਸੰਘਰਸ਼ ਦੇ ਮੋੜ-ਘੋੜ,ਚੁਣੌਤੀਆਂ,ਪੑਾਪਤੀਆਂ ਅਤੇ ਮੌਜੂਦਾ ਦੌਰ ਦੇ ਭਖਵੇਂ ਵਿਸ਼ਿਆਂ ਨੂੰ ਵੀ ਸਾਂਝਾ ਕੀਤਾ। ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਸਿਹਤ, ਸਿੱਖਿਆ,ਰੇਲਵੇ,ਬੈਂਕ,ਬੀਮਾ,ਸੜਕਾਂ,ਬਿਜਲੀ ਬੋਰਡ ਜਿਹੇ ਅਦਾਰੇ ਅਡਾਨੀਆਂ, ਅੰਬਾਨੀਆਂ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ। ਆਰਥਿਕ ਸੁਧਾਰਾਂ ਦਾ ਲੋਕ ਵਿਰੋਧੀ ਏਜੰਡਾ ਲਾਗੂ ਕਰਨ ਲਈ ਜਬਰ ਦਾ ਸਹਾਰਾ ਲੈ ਰਹੀ ਹੈ। ਲੋਕਾਂ ਦੇ ਹੱਕ ਵਿੱਚ ਅਵਾਜ਼ ਉਠਾਉਣ ਵਾਲੇ ਲੇਖਕਾਂ, ਸਮਾਜਿਕ ਕਾਰਕੁਨਾਂ, ਵਕੀਲਾਂ,ਬੁੱਧੀਜੀਵੀਆਂ,ਪੱਤਰਕਾਰਾਂ ਨੂੰ ਦੇਸ਼ ਧੑੋਹ ਵਰਗੇ ਬਦਨਾਮ ਕਾਨੂੰਨਾਂ ਰਾਹੀਂ ਸਾਲਾਂ ਬੱਧੀ ਸਮੇਂ ਤੋਂ ਜੇਲੵਾਂ ਵਿੱਚ ਡੱਕਿਆ ਹੋਇਆ ਹੈ। ਮੋਦੀ ਹਕੂਮਤ ਦੇ ਇਸ ਹੱਲੇ ਨੂੰ ਸਾਂਝੀ ਆਵਾਜ਼ ਬੁਲੰਦ ਕਰਕੇ ਹੀ ਭਾਂਜ ਦਿੱਤੀ ਜਾਵੇਗੀ। ਅਧਿਆਪਕ ਵਰਗ ਵੱਲੋਂ 25 ਸਾਲ ਦੇ ਸਾਂਝੇ ਲੋਕ ਘੋਲ ਵਿੱਚ ਨਿਭਾਈ ਜਾ ਰਹੀ ਭੂਮਿਕਾ ਨੂੰ ਮਿਸਾਲੀ ਕਰਾਰ ਦਿੱਤਾ। ਅਧਿਆਪਕਾਂ ਵੱਲੋਂ ਇਸ ਸਾਂਝੇ ਲੋਕ ਸੰਘਰਸ਼ ਵਿੱਚ ਆਰਥਿਕ ਪੱਖੋਂ ਵੱਡਾ ਸਹਿਯੋਗ ਪਾਇਆ ਗਿਆ।
ਮੈਡਮ ਗੁਰਬਿੰਦਰ ਕੌਰ, ਰਜਿੰਦਰਪਾਲ ਸਿੰਘ,ਕਲਦੀਪ ਸਿੰਘ,ਅਮਨਦੀਪ ਸਿੰਘ,ਸੁਰਜੀਤ ਸਿੰਘ,ਅਵਤਾਰ ਸਿੰਘ ਆਦਿ ਅਧਿਆਪਕ ਸਹਿਬਾਨਾਂ ਨੇ ਨੌਜਵਾਨ ਵਿਦਿਆਰਥੀਆਂ ਨੂੰ 12 ਅਗਸਤ ਦਾਣਾ ਮੰਡੀ ਮਹਿਲਕਲਾਂ ਪੁੱਜਣ ਦੀ ਜੋਰਦਾਰ ਅਪੀਲ ਕੀਤੀ।