ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਨਵੇਂ ਸ਼ੈਸ਼ਨ ਦਾ ਆਗਾਜ਼
ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਬੀ.ਐਡ. ਦੇ ਨਵੇਂ ਸੈਸ਼ਨ (20212023)ਦਾ ਆਗਾਜ਼ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਗਿਆ। ਕਾਲਜ ਪ੍ਰਿੰਸੀਪਲ, ਡਾ.ਹਰਮੀਤ ਕੌਰ ਆਨੰਦ, ਸਟਾਫ਼ ਅਤੇ ਵਿਦਿਆਰਥਣਾਂ ਨੇ ਇੱਕ ਮਨ ਚਿੱਤ ਹੋ ਕੇ ਸੁਖਮਨੀ ਸਾਹਿਬ ਜੀ ਅਤੇ ਅਨੰਦ ਸਾਹਿਬ ਜੀ ਦੇ ਪਾਠ ਕੀਤੇ। ਪਾਠ ਉਪਰੰਤ ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਸਮੂਹ ਵਿਦਿਆਰਥਣਾਂ ਨੂੰ ਲੰਗਰ ਵਰਤਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਮੀਤ ਕੌਰ ਆਨੰਦ ਨੇ ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਵਿਦਿਆਰਥਣਾਂ ਨੂੰ ੋਜੀ ਆਇਆਂੋ ਕਿਹਾ ਅਤੇ ਉਹਨਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਚੰਗੇ ਅਧਿਆਪਕ ਬਣਨ ਦੀ ਪ੍ਰੇਰਨਾ ਦਿੱਤੀ । ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ੍ਰਨਾਲ ਹੋਰ ਪਾਠ ਸਹਾਇਕ ਕਿਰਿਆਵਾਂ ਵਿੱਚ ਭਾਗ ਲੈਣ ਲਈ ਵੀ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਇਸ ਨੇਕ ਕਿੱਤੇ ਵਿੱਚ ਪ੍ਰਪੱਕਤਾ ਹਾਸਿਲ ਕਰਕੇ ਆਪਣੀ ਆਉਣ ਵਾਲੀ ਪੀੜ੍ਹੀ ਵਿੱਚ ਨੈਤਿਕ ਕਦਰਾਂਕੀਮਤਾਂ ਨੂੰ ਪ੍ਰਫੁਲਿੱਤ ਕਰਨ ਤੇ ਜ਼ੋਰ ਦਿੱਤਾ। ਉਹਨਾਂ ਨੇ ਵਿਦਿਆਰਥਣਾਂ ਦੀ ਸਮੂਹ ਸਟਾਫ਼ ਮੈਬਰਾਂ ਨਾਲ ਜਾਣ੍ਰਪਛਾਣ ਵੀ ਕਰਵਾਈ ਅਤੇ ਵਿਦਿਆਰਥਣਾਂ ਨੂੰ ਅਨੁਸ਼ਾਸ਼ਨ ਦਾ ਮਹੱਤਵ ਦੱਸਦੇ ਹੋਏ ਕਾਲਜ ਦੇ ਨਿਯਮਾਂ ਤੋਂ ਜਾਣੂ ਕਰਵਾਇਆ ।