PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਰਾਜਸੀ ਹਲਚਲ

ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ – ਸੀਰਾ ਛੀਨੀਵਾਲ

Advertisement
Spread Information

ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ – ਸੀਰਾ ਛੀਨੀਵਾਲ

ਬੀ ਕੇ ਯੂ ਕਾਦੀਆਂ ਦੀ ਪਿੰਡ ਛਾਪਾ ਇਕਾਈ ਦੀ ਹੋਈ ਚੋਣ


 ਗੁਰਸੇਵਕ ਸਿੰਘ ਸਹੋਤਾ,ਪਾਲੀ ਵਜੀਦਕੇ, ਮਹਿਲ ਕਲਾਂ, 6 ਸਤੰਬਰ 2021

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜਥੇਬੰਦੀ ਦੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਪਿੰਡ ਛਾਪਾ ਵਿਖੇ ਕਿਸਾਨ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹੋਈ।  ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਬਰਨਾਲਾ ਇਕਾਈ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ, ਜ਼ਿਲ੍ਹਾ ਪ੍ਰੈੱਸ ਸਕੱਤਰ ਡਾ ਜਰਨੈਲ ਸਿੰਘ ਸਹੌਰ, ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਮੀਤ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਨੇ ਸੋਨ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਸੰਯੁਕਤ ਮੋਰਚੇ ਦੀਆਂ ਜਥੇਬੰਦੀਆਂ ਨੇ ਪਿਛਲੇ 11ਮਹੀਨਿਆਂ ਦੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਉੱਪਰ  ਲੜੇ ਜਾ ਰਹੇ ਕਿਸਾਨ ਅੰਦੋਲਨ ਵਿੱਚ ਔਰਤਾਂ ਵੱਲੋਂ ਲਗਾਤਾਰ ਕਾਫ਼ਲੇ ਬੰਨ੍ਹ ਕੇ ਕੀਤੀ ਜਾ ਰਹੀ ਹੈ। ਸ਼ਮੂਲੀਅਤ ਸਦਕਾ ਕਿਸਾਨ ਅੰਦੋਲਨ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਚੁੱਕੇ ਹਨ ।

ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ   ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੂਬਾ ਕਮੇਟੀ ਦੇ ਸੱਦੇ ਜਥੇਬੰਦੀ ਨੂੰ ਪਿੰਡ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਹੋਰ ਵਧੇਰੇ ਮਜ਼ਬੂਤ ਕਰ ਲਈ ਪਿੰਡ ਅਤੇ ਬਲਾਕ ਪੱਧਰ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਨਵੀਆਂ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਜਥੇਬੰਦੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਅਹੁਦੇਦਾਰੀਆਂ ਦੇ ਕੇ ਪੂਰਾ ਮਾਣ ਸਤਿਕਾਰ ਦਿੱਤਾ। 

ਉਨ੍ਹਾਂ ਬੀਤੇ ਦਿਨੀਂ ਹਰਿਆਣਾ ਵਿੱਚ ਪੁਲਿਸ ਵੱਲੋਂ ਕਿਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਜਿੱਥੇ ਕੇਂਦਰ ਤੇ ਹਰਿਆਣਾ ਸਰਕਾਰਾਂ ਪੁਲਿਸ ਦਾ ਸਹਾਰਾ ਲੈ ਕੇ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਹਰ ਤਰ੍ਹਾਂ ਦਾ ਹੱਥਕੰਡਾ ਵਰਤ ਰਹੀਆਂ ਹਨ ਉਥੇ ਪੰਜਾਬ ਅੰਦਰ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਮੁਜ਼ਾਹਰੇ ਕਰਕੇ ਕਿਸਾਨ ਅੰਦੋਲਨ ਨੂੰ  ਤਾਰਪੀੜੋ ਕੀਤਾ ਜਾ ਰਿਹਾ ਹੈ। 

ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਜ਼ਿਲ੍ਹਾ ਪ੍ਰੈੱਸ ਸਕੱਤਰ ਡਾ ਜਰਨੈਲ ਸਿੰਘ ਸ਼ਹੌਰ ਨੇ ਇਲਾਕੇ ਭਰ ਅੰਦਰ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ  ਚੋਰੀ ਦੀਆਂ ਘਟਨਾਵਾਂ ਨੂੰ ਰੁਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ।ਪਰ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕਰਕੇ  ਸਰਕਾਰਾਂ ਕਿਸਾਨ ਅੰਦੋਲਨ ਨੂੰ ਢਾਅ ਲਾਉਣ ਤੇ ਤੁਲੀਆਂ ਹਨ।  ਉਨ੍ਹਾਂ ਸਮੂਹ ਹਰ ਵਰਗ ਦੇ ਲੋਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਅੰਦੋਲਨ ਵਿੱਚ ਕਾਫ਼ਲੇ ਬੰਨ੍ਹ ਕੇ ਸੂਚਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਪਿੰਡ ਛਾਪਾ ਇਕਾਈ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ। 

ਜਿਸ ਵਿੱਚ ਕਿਸਾਨ ਵਰਕਰ ਮੁਖਤਿਆਰ ਸਿੰਘ ਛਾਪਾ ਨੂੰ ਇਕਾਈ ਪ੍ਰਧਾਨ, ਪ੍ਰਭਜੋਤ ਸਿੰਘ ਛਾਪਾ ਨੂੰ ਸੀਨੀਅਰ ਮੀਤ ਪ੍ਰਧਾਨ , ਅਮਰਜੀਤ ਸਿੰਘ ਨੂੰ ਕੈਸ਼ੀਅਰ, ਮਨਜੀਤ ਸਿੰਘ ਨੂੰ ਸਹਾਇਕ ਕੈਸ਼ੀਅਰ ਤੋਂਂ ਇਲਾਵਾ ਪੇਮਜੀਤ ਸਿੰਘ ਦਿਓਲ ,ਲਖਵੀਰ ਸਿੰਘ, ਮਨਜੀਤ ਸਿੰਘ ,ਚਮਕੌਰ ਸਿੰਘ, ਦਰਸ਼ਨ ਸਿੰਘ, ਡਾ ਅਜਾਇਬ ਸਿੰਘ ,ਹਰਜਿੰਦਰ ਸਿੰਘ ,ਲਖਵੀਰ ਸਿੰਘ ਲੱਖੀ ,ਬਲਜਿੰਦਰ ਸਿੰਘ ,ਜਸਵੰਤ ਸਿੰਘ ,ਸਿਕੰਦਰ ਸਿੰਘ, ਸੁਖਵਿੰਦਰ ਸਿੰਘ ਦਿਓਲ ,ਧਰਮ ਸਿੰਘ ਦਿਓਲ ,ਮਨਜੀਤ ਸਿੰਘ ਸੋਹੀ,  ਬੀਰ ਪ੍ਰਤਾਪ ਸਿੰਘ, ਮੁਖ਼ਤਿਆਰ ਸਿੰਘ, ਮੱਘਰ ਸਿੰਘ, ਮੁਖਤਿਆਰ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ।

ਇਸ ਤੋਂ ਇਲਾਵਾ ਬਲਾਕ ਮਹਿਲ ਕਲਾਂ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਮਿਹਨਤੀ ਵਰਕਰ ਯਾਦਵਿੰਦਰ ਸਿੰਘ ਯਾਦੂ ਅਤੇ ਅਰਸ਼ ਨੂੰ ਸਿੰਘ ਸੋਹੀ ਨੂੰ ਬਲਾਕ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਸਮੇਂ  ਗੁਰਤੇਜ ਸਿੰਘ, ਸੁਰਿੰਦਰ ਸਿੰਘ ਵਜੀਦਕੇ ,ਗੁਰਮੀਤ ਸਿੰਘ ਛੀਨੀਵਾਲ ,ਸੁਰਜੀਤ ਸਿੰਘ, ਦੀਪ ਸਿੰਘ ,ਮੁਖਤਿਆਰ ਸਿੰਘ, ਸਤਨਾਮ ਸਿੰਘ ਧਨੇਰ ਤੋ ਇਲਾਵਾ ਹੋਰ ਕਿਸਾਨ ਵਰਕਰ ਹਾਜ਼ਰ ਸਨ।


Spread Information
Advertisement
Advertisement
error: Content is protected !!