ਮੀਤ ਹੇਅਰ ਨੇ ਕਿਹਾ ਜਗ੍ਹਾਂ ਅਸੀਂ ਦਿਆਂਗੇ, ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦਿਵਾਇਆ ਭਰੋਸਾ, ਫਿਰ ਛੇਤੀ ਬਣਾਵਾਂਗੇ ਅੰਬੇਦਕਰ ਭਵਨ
ਬੱਝੀ ਉਮੀਦ, ਬਰਨਾਲਾ ‘ਚ ਬਣੇਗਾ ਡਾ. ਬੀ. ਆਰ. ਅੰਬੇਦਕਰ ਭਵਨ
ਰਘਵੀਰ ਹੈਪੀ , ਬਰਨਾਲਾ, 11 ਮਾਰਚ 2023
ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਦਾ ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਬਰਨਾਲਾ ਵਿਖੇ ਬਣੇਗਾ ਡਾ ਬੀ ਆਰ ਅੰਬੇਦਕਰ ਭਵਨ ਦੀ ਉਸਾਰੀ ਕੀਤੀ ਜਾਵੇਗੀ।
ਅੱਜ ਪ੍ਰਸ਼ਨ ਕਾਲ ਵਿੱਚ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਬਰਨਾਲਾ ਵਿਖੇ ਬਣੇਗਾ ਡਾ ਬੀ ਆਰ ਅੰਬੇਦਕਰ ਭਵਨ ਦੀ ਉਸਾਰੀ ਕਰਨ ਦੇ ਕੀਤੇ ਸਵਾਲ ਦੇ ਜਵਾਬ ਵਿੱਚ ਕਿਹਾ ਗਿਆ ਕਿ ਜੇ ਬਰਨਾਲਾ ਵਿਖੇ ਜਗ੍ਹਾਂ ਦਾ ਪ੍ਰਬੰਧ ਕਰ ਦਿੱਤਾ ਜਾਵੇ ਤਾਂ ਇਸ ਨੂੰ ਬਣਾ ਦਿੱਤਾ ਜਾਵੇਗਾ। ਇਸ ਸਵਾਲ ਦੀ ਪ੍ਰੋੜ੍ਹਤਾ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜੋ ਬਰਨਾਲਾ ਤੋਂ ਵਿਧਾਇਕ ਵੀ ਹਨ, ਨੇ ਕਿਹਾ ਕਿ ਜਿਲ੍ਹੇ ਦੇ ਸਾਰੇ ਤਿੰਨੋਂ ਵਿਧਾਇਕਾਂ ਦੀ ਇਹ ਸਾਂਝੀ ਮੰਗ ਹੈ।
ਮੀਤ ਹੇਅਰ ਨੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਬਰਨਾਲਾ ਸ਼ਹਿਰ ਉਨ੍ਹਾਂ ਦੇ ਹਲਕੇ ਵਿੱਚ ਪੈਂਦਾ ਹੈ ਅਤੇ ਸ਼ਹਿਰ ਵਿੱਚ ਜਗ੍ਹਾ ਦਾ ਜਲਦ ਹੀ ਪ੍ਰਬੰਧ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ਵਿੱਚ ਡਾ ਬਲਜੀਤ ਕੌਰ ਨੇ ਕਿਹਾ ਕਿ ਜਗ੍ਹਾ ਮਿਲਣ ਉਤੇ ਵਿੱਤ ਵਿਭਾਗ ਤੋਂ ਫੰਡਾਂ ਦਾ ਪ੍ਰਬੰਧ ਕਰ ਕੇ ਡਾ ਬੀ ਆਰ ਅੰਬੇਦਕਰ ਭਵਨ ਜਲਦ ਬਣਾ ਦਿੱਤਾ ਜਾਵੇਗਾ।