ਰਾਣਾ ਸੋਢੀ ਨੇ ਅਨਾਥ ਆਸ਼ਰਮ ਵਿੱਚ ਵਿਦਿਆਰਥੀਆਂ ਨੂੰ ਦਿੱਤਾ ਆਸ਼ੀਰਵਾਦ
ਰਾਣਾ ਸੋਢੀ ਨੇ ਅਨਾਥ ਆਸ਼ਰਮ ਵਿੱਚ ਵਿਦਿਆਰਥੀਆਂ ਨੂੰ ਦਿੱਤਾ ਆਸ਼ੀਰਵਾਦ
ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 14 ਫਰਵਰੀ 2022
ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਡੀਏਵੀ ਸੰਸਥਾ ਦੀ ਅਗਵਾਈ ਹੇਠ ਆਰੀਆ ਅਨਾਥ ਆਸ਼ਰਮ ਪੁੱਜੇ ਅਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਮੈਨੇਜਰ ਸਤਨਾਮ ਕੌਰ ਨੇ ਰਾਣਾ ਸੋਢੀ ਦਾ ਸਵਾਗਤ ਕੀਤਾ। ਰਾਣਾ ਸੋਢੀ ਨੇ ਕਿਹਾ ਕਿ ਇਹ ਵਿਦਿਆਰਥੀ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਪਰਿਵਾਰ ਵਰਗਾ ਮਾਹੌਲ ਦੇਣਾ ਸਾਡਾ ਸਾਰਿਆਂ ਦਾ ਪਹਿਲਾ ਫਰਜ਼ ਹੈ। ਰਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕਈ ਕਦਮ ਚੁੱਕੇ ਜਾ ਰਹੇ ਹਨ। ਆਸ਼ਰਮ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਚੰਗੀਆਂ ਸਹੂਲਤਾਂ ਮਿਲਣ, ਇਸ ਲਈ ਸੂਬੇ ਦੀ ਭਾਜਪਾ ਸਰਕਾਰ ਵੱਲੋਂ ਹੋਰ ਵੀ ਵਿਸ਼ੇਸ਼ ਕਦਮ ਚੁੱਕੇ ਜਾਣਗੇ।