ਰਾਣਾ ਸੋਢੀ ਵੱਲੋਂ ਮੁਲਤਾਨੀ ਗੇਟ ਵਿਖੇ ਲੋਕਾਂ ਨੂੰ ਕੀਤਾ ਗਿਆ ਸੰਬੋਧਨ
ਰਾਣਾ ਸੋਢੀ ਵੱਲੋਂ ਮੁਲਤਾਨੀ ਗੇਟ ਵਿਖੇ ਲੋਕਾਂ ਨੂੰ ਕੀਤਾ ਗਿਆ ਸੰਬੋਧਨ
ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 12 ਫਰਵਰੀ 2022
ਚੋਣਾਂ ਦੀ ਕਾਉੰਟਡਾਊਨ ਦੇ ਨਾਲ ਹੀ ਭਾਜਪਾ ਉਮੀਦਵਾਰ ਰਾਣਾ ਸੋਢੀ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਮੁਲਤਾਨੀ ਗੇਟ ਵਿਖੇ ਪਬਲਿਕ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅਮਰੁਤ ਸਕੀਮ ਤਹਿਤ 200 ਕਰੋੜ ਤੋਂ ਵੱਧ ਦੇ ਕੀਤੇ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਲੋਕਾਂ ਨੂੰ ਭੰਬਲਭੂਸੇ ਵਿੱਚ ਪਾ ਕੇ ਅਤੇ ਕੇਂਦਰ ਦੇ ਪ੍ਰਾਜੈਕਟ ਨੂੰ ਆਪਣਾ ਹੋਣ ਦਾ ਦਾਅਵਾ ਕਰਕੇ ਸਿਆਸੀ ਰੋਟੀਆਂ ਸੇਕ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਪਾਰਕ, ਪੱਕੀਆਂ ਗਲੀਆਂ, ਸੀਵਰੇਜ ਅਤੇ ਵਾਟਰ ਸਪਲਾਈ ਸਿਸਟਮ ਕੇਂਦਰ ਦੀ ਭਾਜਪਾ ਸਰਕਾਰ ਦਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਲਿਆਉਣ ਵਿੱਚ ਕਮਲ ਸ਼ਰਮਾ ਦੀ ਵਿਸ਼ੇਸ਼ ਭੂਮਿਕਾ ਰਹੀ ਹੈ। ਲੋਕਾਂ ਨੇ ਖੁੱਲ੍ਹ ਕੇ ਰਾਣਾ ਸੋਢੀ ਦੇ ਨਾਲ ਚੱਲਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਖੁੱਲ੍ਹ ਕੇ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣਗੇ।