Skip to content
Advertisement
ਰਿਟਰਨਿੰਗ ਅਫ਼ਸਰਾਂ, ਸੈਕਟਰ ਅਫ਼ਸਰਾਂ, ਡੀ.ਐਸ.ਪੀਜ਼ ਤੇ ਐਸ.ਐਚ.ਓਜ਼
ਨੂੰ ਵਲਨਰੇਬਲ ਮੈਪਿੰਗ ਤੇ ਖਰਚਾ ਨਿਗਰਾਨੀ ਬਾਰੇ ਸਿਖਲਾਈ ਦਿੱਤੀ
* ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ ਨੇ ਵੀ ਦਿੱਤੀ ਮਹੱਤਵਪੂਰਨ ਜਾਣਕਾਰੀ
* ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦਨਜ਼ਰ ਦਿੱਤੀ ਗਈ ਅਗੇਤੀ ਸਿਖਲਾਈ
ਪਰਦੀਪ ਕਸਬਾ,ਸੰਗਰੂਰ, 22 ਦਸੰਬਰ: 2021
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ, ਸੈਕਟਰ ਅਫ਼ਸਰਾਂ, ਡੀ.ਐਸ.ਪੀਜ਼ ਤੇ ਥਾਣਾ ਮੁਖੀਆਂ ਨੂੰ ਵਲਨਰੇਬਲ ਮੈਪਿੰਗ ਤੇ ਖਰਚਾ ਨਿਗਰਾਨੀ ਬਾਰੇ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਲਈ ਇੱਕ ਦਿਨਾ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਈ ਗਈ ਇਸ ਟਰੇਨਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਵਪਨ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਟਰੇਨਿੰਗ ਪ੍ਰੋਗਰਾਮ ਦੇ ਮੁੱਖ ਬੁਲਾਰਾ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਨੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੇ ਪਛਾਣ ਉਪਰੰਤ ਅਜਿਹੇ ਵੱਖ ਵੱਖ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜੋ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਪੱਧਰ ’ਤੇ ਡੂੰਘੇ ਤੇ ਬਿਹਤਰੀਨ ਤਾਲਮੇਲ ਦੀ ਬੇਹੱਦ ਜ਼ਰੂਰਤ ਹੁੰਦੀ ਹੈ ਤਾਂ ਜੋ ਸ਼ਰਾਰਤੀ ਅਨਸਰ ਕਿਸੇ ਵੀ ਕਿਸਮ ਨਾਲ ਚੋਣ ਪ੍ਰਕਿਰਿਆ ਵਿੱਚ ਵਿਘਨ ਨਾ ਪਾ ਸਕਣ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਆਦਰਸ਼ ਚੋਣ ਜ਼ਾਬਤਾ, ਪੋਲਿੰਗ ਤੋਂ ਪਹਿਲਾਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਯੋਗ ਨਿਪਟਾਰੇ, ਫਲਾਇੰਗ ਟੀਮਾਂ, ਨਾਕਾਬੰਦੀ, ਨਗਦੀ ਇੱਕ ਥਾਂ ਤੋਂ ਦੂਜੀ ਥਾਂ ਲਿਜਾਉਣ, ਸੁਰੱਖਿਆ ਵਿਵਸਥਾ, ਅਜਿਹੇ ਵਰਗਾਂ ਦੀ ਪਛਾਣ ਜਿਥੇ ਜ਼ੋਰ, ਦਬਾਅ ਜਾਂ ਲਾਲਚ ਦੇ ਪ੍ਰਭਾਵ ਦੀ ਸੰਭਾਵਨਾ ਹੋਵੇ, ਵਾਰਡ ਪੱਧਰ ’ਤੇ ਜਾਗਰੂਕਤਾ ਸਮੂਹਾਂ ਦੇ ਗਠਨ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਸਮੇਂ ਸਮੇਂ ’ਤੇ ਦਿਸ਼ਾ ਨਿਰਦੇਸ਼ ਦੇਣ, ਉਮੀਦਵਾਰਾਂ ਦੇ ਖਰਚਿਆਂ ਦੀ ਨਿਗਰਾਨੀ, ਲੋਕ ਪ੍ਰਤੀਨਿਧਤਾ ਐਕਟ, ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ, ਪਿਛਲੀਆਂ ਚੋਣਾਂ ਦੌਰਾਨ ਘੱਟ ਪੋਲਿੰਗ ਵਾਲੇ ਸਟੇਸ਼ਨਾਂ ਦੀ ਪਛਾਣ, ਵੋਟਰਾਂ ਨੂੰ ਆਪਣੇ ਵੋਟ ਦੇ ਪਾਉਣ ਦਾ ਇਸਤੇਮਾਲ ਜ਼ਰੂਰ ਕਰਨ ਲਈ ਪ੍ਰੇਰਿਤ ਕਰਨ ਆਦਿ ਸਮੇਤ ਵੱਖ ਵੱਖ ਵਿਸ਼ਿਆਂ ਬਾਰੇ ਢੁਕਵੀਂ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਕੋਵਿਡ ਗਾਈਡਲਾਈਨਜ਼ ਦੀ ਪਾਲਣਾ ਵੀ ਸਮੇਂ ਦੀ ਅਹਿਮ ਲੋੜ ਹੈ ਕਿਉਂ ਜੋ ਓਮੀਕਰੋਨ ਵੇਰੀਐਂਟ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਅਜਿਹੇ ਵੇਲੇ ਸਮੁੱਚੇ ਅਧਿਕਾਰੀਆਂ ਤੇ ਪੋਲਿੰਗ ਸਟਾਫ਼ ਨੂੰ ਜਿਥੇ ਖੁਦ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ ਉਥੇ ਹੀ ਨਾਗਰਿਕਾਂ ਨੂੰ ਵੀ ਸਮੇਂ ਸਮੇਂ ’ਤੇ ਇਸ ਬਾਰੇ ਚੇਤਨ ਕਰਨ ਦੀ ਅਹਿਮ ਲੋੜ ਹੈ।
ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਸਾਰਿਆਂ ਨੂੰ ਇੱਕ ਵਧੀਆ ਟੀਮ ਵਾਂਗ ਕਾਰਜਸ਼ੀਲ ਰਹਿਣ ਦੀ ਲੋੜ ਹੈ ਤਾਂ ਜੋ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।
ਇਸ ਦੌਰਾਨ 99-ਲਹਿਰਾ ਦੇ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ, 100 ਦਿੜ੍ਹਬਾ ਦੇ ਆਰ.ਓ ਰਾਜੇਸ਼ ਸ਼ਰਮਾ, 101-ਸੁਨਾਮ ਦੇ ਆਰ.ਓ ਜਸਪ੍ਰੀਤ ਸਿੰਘ, 107-ਧੂਰੀ ਦੇ ਇਸਮਤ ਵਿਜੇ ਸਿੰਘ ਅਤੇ 108-ਸੰਗਰੂਰ ਦੇ ਰਿਟਰਨਿੰਗ ਅਫ਼ਸਰ ਚਰਨਜੋਤ ਸਿੰਘ ਵਾਲੀਆ, ਐਸ.ਪੀ (ਡੀ) ਪਲਵਿੰਦਰ ਸਿੰਘ ਚੀਮਾ, ਐਸ.ਪੀ (ਹੈਡ ਕੁਆਰਟਰ) ਕਰਨਵੀਰ ਸਿੰਘ, ਡੀ.ਐਸ.ਪੀ ਭਰਪੂਰ ਸਿੰਘ, ਡੀ.ਐਸ.ਪੀ ਪਲਵਿੰਦਰ ਸਿੰਘ, ਡੀ.ਐਸ.ਪੀ ਮਨਜੀਤ ਸਿੰਘ, ਡੀ.ਐਸ.ਪੀ ਦੀਪਿੰਦਰ ਕੌਰ, ਡੀ.ਐਸ.ਪੀ ਹੰਸਰਾਜ, ਡੀ.ਐਸ.ਪੀ ਪਰਮਿੰਦਰ ਸਿੰਘ, ਡੀ.ਐਸ.ਪੀ ਯੋਗੇਸ਼ ਸ਼ਰਮਾ, ਡੀ.ਐਸ.ਪੀ ਚੰਦ ਸਿੰਘ, ਡੀ.ਐਸ.ਪੀ ਬਲਜਿੰਦਰ ਸਿੰਘ ਪੰਨੂ, ਡੀ.ਐਸ.ਪੀ ਅਜਾਇਬ ਸਿੰਘ, ਡੀ.ਐਸ.ਪੀ ਪ੍ਰਿਥਵੀ ਸਿੰਘ ਚਹਿਲ , ਤਹਿਸੀਲਦਾਰ ਚੋਣਾਂ ਵਿਜੇ ਕੁਮਾਰ ਤੇ ਹੋਰ ਸਟਾਫ਼ ਵੀ ਹਾਜ਼ਰ ਸੀ।
Advertisement
Advertisement
error: Content is protected !!