Skip to content
Advertisement
ਰੂਪੋਹੇੜੀ ਵਿਖੇ ਆਯੋਜਿਤ ਮੁਫ਼ਤ ਮੈਡੀਕਲ ਕੈਂਪ ਨੂੰ ਲੋੜਵੰਦਾਂ ਵੱਲੋਂ ਭਰਵਾਂ ਹੁੰਗਾਰਾ
ਪਰਦੀਪ ਕਸਬਾ,ਸੰਗਰੂਰ, 4 ਦਸੰਬਰ: 2021
ਸਵ. ਸ਼੍ਰੀ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਆਯੋਜਿਤ ਕੀਤੇ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਰੂਪੋਹੇੜੀ ਵਿਖੇ ਲੱਗੇ ਕੈਂਪ ਨੂੰ ਲੋੜਵੰਦਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਵਧ ਚੜ੍ਹ ਕੇ ਲਾਭ ਉਠਾਇਆ ਗਿਆ। ਕੈਂਪ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੈਡੀਸਨ ਮਾਹਿਰ, ਚਮੜੀ ਰੋਗਾਂ ਦੇ ਮਾਹਿਰ ਅਤੇ ਅੱਖ ਰੋਗਾਂ ਦੇ ਮਾਹਿਰ ਲਗਾਤਾਰ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਲੋੜਵੰਦਾਂ ਨੂੰ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਉਣ ਲਈ ਨਿਯਮਤ ਕੈਂਪ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਨਾਂ ਵਿੱਚ ਅਤਿ ਆਧੁਨਿਕ ਸਿਹਤ ਸੁਵਿਧਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ ਉਥੇ ਹੀ ਇਹ ਮੁਫ਼ਤ ਮੈਡੀਕਲ ਕੈਂਪ ਉਨ੍ਹਾਂ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ ਜੋ ਘਰੇਲੂ ਜਾਂ ਹੋਰ ਕਾਰਨਾਂ ਕਰਕੇ ਆਪਣੇ ਘਰਾਂ ਤੋਂ ਦੂਰ ਜਾ ਕੇ ਇਲਾਜ ਕਰਵਾਉਣ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਦੀ ਅਸੁਵਿਧਾ ਮਹਿਸੂਸ ਕਰਦੇ ਹਨ। ਸ਼੍ਰੀ ਸਿੰਗਲਾ ਨੇ ਇਹ ਵੀ ਦੱਸਿਆ ਕਿ ਇਲਾਜ ਸੁਵਿਧਾਵਾਂ ਹਾਸਲ ਕਰਨ ਲਈ ਪੁੱਜੇ ਲੋਕਾਂ ਲਈ ਰਿਫਰੈਸ਼ਮੈਂਟ ਅਤੇ ਆਵਾਜਾਈ ਸੁਵਿਧਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋੜਵੰਦਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਜਾ ਸਕੇ। ਕੈਂਪ ਦੌਰਾਨ ਸ੍ਰੀ ਮੋਹਿਲ ਸਿੰਗਲਾ ਵੀ ਮੌਜੂਦ ਸਨ ਅਤੇ ਕੈਂਪ ਦੌਰਾਨ 375 ਲੋਕਾਂ ਨੇ ਲਾਭ ਉਠਾਇਆ।
Advertisement
Advertisement
error: Content is protected !!