Skip to content
Advertisement
ਰੋਜ਼ਗਾਰ ਮੇਲਿਆਂ ਵਿਚ 59 ਪ੍ਰਾਰਥੀਆਂ ਦੀ ਹੋਈ ਚੋਣ: ਦਰਸ਼ੀ
– ਵੱਖ-ਵੱਖ ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਕੀਤੀ ਪ੍ਰਾਰਥੀਆਂ ਦੀ ਚੋਣ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 16 ਦਸੰਬਰ: 2021
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿ਼ਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 1 ਦਸੰਬਰ ਤੋਂ 10 ਦਸੰਬਰ ਤੱਕ ਲਗਾਏ ਗਏ ਹਾਈ ਐਂਡ ਜਾਬ ਫੇਅਰ ਦੌਰਾਨ ਵੱਖ-ਵੱਖ ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਜਿ਼ਲ੍ਹੇ ਦੇ 59 ਬੇਰੋਜ਼ਗਾਰਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਫੇਅਰ ਵਿੱਚ ਪ੍ਰਾਈਵੇਟ ਖੇਤਰ ਦੀਆਂ ਵੱਖ-ਵੱਖ ਕੰਪਨੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚ ਸਪੋਰਟ ਕਿੰਗ (Sportking), ਐਕਸਿਸ ਬੈਂਕ,(Axis Bank), ਆਈ.ਸੀ.ਆਈ.ਸੀ. ਫਾਊਂਡੇਸ਼ਨ (ICICI Foundation), ਡਾ: ਆਈ.ਟੀ.( Dr. IT) ਅਤੇ ਕੰਪੀਟੈਂਟ ਸੈਨਰਜੀ( Competent Synergy) ਪ੍ਰਾਈਵੇ ਸਲਿਊਸ਼ਨ,( Privy Solution) ਦੇ ਨੁਮਾਇੰਦਿਆਂ ਨੇ ਭਾਗ ਲਿਆ। ਉਨ੍ਹਾਂ ਹੋਰ ਦੱਸਿਆ ਕਿ ਇਹਨਾਂ ਕੰਪਨੀਆਂ ਵਿਚ ਭਰਤੀ ਹੋਣ ਦੀ ਯੋਗਤਾ ਘੱਟੋ-ਘੱਟ ਬਾਰਵੀਂ ਪਾਸ ਸੀ। ਇਹ ਕੈਂਪ ਵਰਚੂਅਲ (Virtual) ਅਤੇ ਆਨ ਲਾਇਨ (Online) ਮਾਧਿਅਮ ਰਾਹੀ ਹੋਏ, ਜਿਹਨਾਂ ਵਿਚ ਪ੍ਰਾਰਥੀਆਂ ਵੱਲੋਂ ਵੱਧ ਚੜ ਹਿਸਾ ਲਿਆ ਗਿਆ, ਇਸ ਮੋਕੇ ਹਾਜ਼ਰ ਹੋਈਆਂ ਕੰਪਨੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਇਹਨਾਂ ਹਾਈ ਐਂਡ ਜਾਬ ਫੇਅਰ ਰਾਹੀਂ ਆਪਣੇ ਅਦਾਰਿਆਂ ਲਈ ਚੰਗੇ ਉਮੀਦਵਾਰ ਮਿਲ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਹੀਨੇ ਵਿਚ ਦੋ ਵਾਰ ਪਲੇਸਮੈਂਟ ਕੈਂਪਾਂ ਦਾ ਆਯੋਜਨ ਕਰਦਾ ਹੈ ਤਾਂ ਜੋ ਬੇਰੁਜ਼ਗਾਰ ਨੋਜਵਾਨ ਨੂੰ ਰੋਜ਼ਗਾਰ ਦੇ ਬੇਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ। ਰੋਜ਼ਗਾਰ ਵਿਭਾਗ ਦੀਆਂ ਸੇਵਾਵਾਂ ਲੈਣ ਲਈ ਕੋਈ ਵੀ ਪ੍ਰਾਰਥੀ ਆਪਣਾ ਨਾਮ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ, ਕਮਰਾ ਨੰ: 144-A ਵਿਚ ਨਾਮ ਦਰਜ ਕਰਵਾ ਸਕਦਾ ਹੈ। ਬਿਊਰੋ ਬਾਰੇ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ: 9915682436 ਤੇ ਸੰਪਰਕ ਕੀਤਾ ਜਾ ਸਕਦਾ ਹੈ।
Advertisement
Advertisement
error: Content is protected !!