PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਮਾਲਵਾ ਲੁਧਿਆਣਾ

ਲੁਧਿਆਣਾ ਵਿਖੇ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ

Advertisement
Spread Information

ਲੁਧਿਆਣਾ ਵਿਖੇ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ

  • ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ, ਸ਼ਹੀਦ ਪਰਿਵਾਰਾਂ, ਜੰਗ ਦੌਰਾਨ ਅਪਾਹਜ ਫੌਜ ਦੇ ਜਵਾਨਾਂ ਅਤੇ ਯੁੱਧ ਵਿਧਵਾਵਾਂ ਦੇ ਫੰਡ ਲਈ ਵੱਧ-ਚੜ੍ਹ ਕੇ ਦੇਣ ਦਾਨ

    ਦਵਿੰਦਰ ਡੀ.ਕੇ,ਲੁਧਿਆਣਾ, 07 ਦਸੰਬਰ 2021

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਸਾਬਕਾ ਸੈਨਿਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਤਿਆਰ ਕੀਤੇ ਗਏ ਸਲਾਨਾ ਕਿਤਾਬਚੇ ‘ਰਣ ਜੋਧੇ’ ਦੀ ਘੁੰਡ ਚੁਕਾਈ ਦੀ ਰਸਮ ਵੀ ਕੀਤੀ ਗਈ।

ਅੱਜ ਝੰਡਾ ਫੰਡ ਇਕੱਠਾ ਕਰਨ ਦੀ ਰਸਮ ਦੀ ਸ਼ੂਰੁਆਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੁਧਿਆਣਾ ਦੇ
ਸੁਪਰਡੈਂਟ ਸ੍ਰੀ ਰਾਕੇਸ਼ ਕੁਮਾਰ ਸ਼ਰਮਾ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਝੰਡਾ ਲਾ ਕੇ ਕੀਤੀ ਗਈ।

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਪਰਿਵਾਰਾਂ, ਜੰਗ ਦੌਰਾਨ ਅਪਾਹਜ ਫੌਜ ਦੇ ਜਵਾਨਾਂ ਅਤੇ ਯੁੱਧ ਵਿਧਵਾਵਾਂ ਦੇ ਫੰਡ ਲਈ ਵੱਧ-ਚੜ੍ਹ ਕੇ ਦਾਨ ਕਰਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਨ ਸਮੂਹ ਦੇਸ਼ਵਾਸੀ ਸਾਡੇ ਦੇਸ਼ ਲਈ ਫੌਜ ਦੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਤਹਿਤ ਭਾਰੀ ਮਾਤਰਾ ਵਿੱਚ ਫੰਡ ਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸ਼ਹੀਦਾਂ, ਬਜ਼ੁਰਗਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੀ ਜਾਂਦੀ ਹੈ।

ਇਸ ਮੌਕੇ ਜੂਨੀਅਰ ਸਹਾਇਕ ਪਰਮਜੀਤ ਸਿੰਘ, ਲਵਕੇਸ਼ ਮਹਿਤਾ, ਸੈਨਿਕ ਭਲਾਈ ਪ੍ਰਬੰਧਕ ਗੁਰਮਿੰਦਰ ਸਿੰਘ, ਅਮਰੀਕ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!