ਲੋਕ ਲਹਿਰਾਂ ਦੇ ਸਿਰਕੱਢ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਭੋਗ ਤੇ ਅੰਤਿਮ ਅਰਦਾਸ 5 ਮਾਰਚ ਨੂੰ
ਦਵਿੰਦਰ ਡੀ.ਕੇ. ਲੁਧਿਆਣਾ 1 ਮਾਰਚ 2022
ਲੋਕ ਲਹਿਰਾਂ ਦੇ ਸਿਰਕੱਢ ਗਾਇਕ ਤੇ ਇਪਟਾ ਲਹਿਰ ਦੇ ਬਾਨੀਆਂ ਚੋਂ ਇੱਕ ਅਮਰਜੀਤ ਗੁਰਦਾਸਪੁਰੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 5 ਮਾਰਚ ਨੂੰ ਉੱਦੋਵਾਲੀ ਕਲਾਂ (ਨੇੜੇ ਧਿਆਨਪੁਰ)ਵਿੱਚ ਹੋਵੇਗੀ। ਇਹ ਜਾਣਕਾਰੀ ਗੁਰਦਾਸਪੁਰੀ ਜੀ ਦੇ ਪਰਿਵਾਰਕ ਨੇ ਦਿੱਤੀ ਹੈ। ਉਨ੍ਹਾਂ ਦੇ ਸਪੁੱਤਰ ਤੇਜ ਬਿਕਰਮ ਸਿੰਘ ਰੰਧਾਵਾ ਨੇ ਅਮਰੀਕਾ ਤੋਂ ਤੁਰਨ ਲੱਗਿਆਂ ਫੋਨ ਤੇ ਦੱਸਿਆ ਕਿ ਉਹ ਬੁੱਧਵਾਰ ਸਵੇਰ ਤੀਕ ਪਿੰਡ ਪੁੱਜ ਜਾਣਗੇ।
ਭੋਗ ਤੇ ਅੰਤਿਮ ਅਰਦਾਸ ਦੁਪਹਿਰ 12 ਵਜੇ ਤੋਂ 2 ਵਜੇ ਤੀਕ ਹੋਵੇਗੀ। ਗੁਰਦਾਸਪੁਰੀ ਜੀ ਦੇ ਪ੍ਰਸ਼ੰਸਕਾਂ ਚੋਂ ਇੱਕ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਉੱਦੋਵਾਲੀ ਕਲਾਂ ਦੇ ਖੇਤਾਂ ਵਿੱਚ ਹੀ ਅਮਰਜੀਤ ਗੁਰਦਾਸਪੁਰੀ ਜੀ ਦਾ ਨਖਾਸੂ ਨਾਲ਼ੇ ਕੰਢੇ ਡੇਰਾ ਹੈ। ਭੋਗ ਏਥੇ ਹੀ ਪਾਇਆ ਜਾ ਰਿਹਾ ਹੈ। ਉੱਦੋਵਾਲੀ ਪੁੱਜਣ ਲਈ ਬਰਾਸਤਾ ਕਾਲਾ ਅਫਗਾਨਾ ਤੇ ਬਰਾਸਤਾ ਕੋਟਲੀ ਸੂਰਤ ਮੱਲ੍ਹੀ ਵੀ ਪਹੁੰਚਿਆ ਜਾ ਸਕਦਾ ਹੈ।