Skip to content
Advertisement
ਵਧੀਕ ਜਿ਼ਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਜਮ੍ਹਾਂ ਕਰਵਾਉਣ ਸਬੰਧੀ ਹੁਕਮ ਜਾਰੀ
ਪਰਦੀਪ ਕਸਬਾ,ਸੰਗਰੂਰ, 8 ਦਸੰਬਰ: 2021
ਵਧੀਕ ਜਿ਼ਲ੍ਹਾ ਮੈਜਿਸਟਰੇਟ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਵੱਲੋਂ ਵਿਧਾਨ ਸਭਾ ਚੋਣਾ 2022 ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਜਿ਼ਲਾ ਸੰਗਰੂਰ ਦੇ ਲਾਇਸੰਸੀ ਅਸਲਾ ਧਾਰੀਆਂ ਨੂੰ ਆਪਣਾ ਅਸਲਾ ਸਥਾਨਕ ਥਾਣੇ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 15 ਦਸੰਬਰ ਤੱਕ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਅਨੁਸਾਰ ਸੂਬੇ ਵਿਚ ਵਿਧਾਨ ਸਭਾ ਚੋਣਾ 2022 ਦੇ ਮੱਦੇਨਜਰ ਜਿ਼ਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਤੇ ਸਾਂਤਮਈ ਢੰਗ ਨਾਲ ਨੇਪਰੇ ਚਾੜਣ ਲਈ ਅਤੇ ਕਿਸੇ ਅਣਹੋਣੀ ਘਟਨਾ ਨੂੰ ਹੋਣ ਤੋਂ ਰੋਕਣ ਲਈ ਅਸਲਾ ਧਾਰੀਆਂ ਪਾਸੋਂ ਅਸਲਾ ਜਮ੍ਹਾ ਕਰਾਉਣਾ ਜ਼ਰੂਰੀ ਹੈੇ।ਇਹ ਹੁਕਮ ਆਰਮੀ ਪ੍ਰਸੋਨਲ, ਪੈਰਾਮਿਲਟਰੀ ਫੋਰਸਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ।ਇਹ ਹੁਕਮ 6 ਫ਼ਰਵਰੀ ਤੱਕ ਲਾਗੂ ਰਹਿਣਗੇ।
Advertisement
Advertisement
error: Content is protected !!