ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਹੀਨਾਵਾਰ ਮੀਟਿੰਗ ਦੌਰਾਨ ਵਿਭਾਗਾਂ ਦੇ ਪ੍ਰਗਤੀ ਕੰਮਾਂ ਦਾ ਲਿਆ ਜਾਇਜ਼ਾ
- ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਹੀਨਾਵਾਰ ਮੀਟਿੰਗ ਦੌਰਾਨ ਵਿਭਾਗਾਂ ਦੇ ਪ੍ਰਗਤੀ ਕੰਮਾਂ ਦਾ ਲਿਆ ਜਾਇਜ਼ਾ
ਸਬੰਧਤ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਪਹਿਲ ਦੇ ਆਧਾਰ ‘ਤੇ ਬਣਾਏ ਜਾਣ ਯੂ.ਡੀ.ਆਈ.ਡੀ. ਤੇ ਆਯੂਸ਼ਮਾਨ ਕਾਰਡ – ਵਧੀਕ ਡਿਪਟੀ ਕਮਿਸ਼ਨਰ
ਰੋਜ਼ਗਾਰ ਮੇਲਾ 3 ਦਸੰਬਰ ਤੋਂ 10 ਦਸੰਬਰ ਤੱਕ ਆਯੋਜਿਤ ਹੋ ਰਿਹਾ -ਸੁਖਵਿੰਦਰ ਸਿੰਘ ਬਿੰਦਰਾ
ਦਵਿੰਦਰ ਡੀ.ਕੇ ਲੁਧਿਆਣਾ, 25 ਨਵੰਬਰ (2021)– ਵਧੀਕ ਡਿਪਟੀ ਕਮਿਸ਼ਨਰ (ਸ਼ਹਿਰ ਵਿਕਾਸ) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਬੀਤੇ ਮਹੀਨੇ ਦੌਰਾਨ ਕੀਤੇ ਗਏ ਵਿਕਾਸ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਇਸ ਮੀਟਿੰਗ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰ ਵਿਕਾਸ) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਨੇ ਸਿਹਤ ਵਿਭਾਗ ਵੱਲੋਂ ਕੌਮੀ ਮਿਸ਼ਨ ਰਾਹੀਂ ਅਕਤੂਬਰ ਨਵੰਬਰ ਮਹੀਨੇ ਵਿੱਚ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਟੀਕਾਕਰਨ ਪ੍ਰਾਪਤੀ, ਨੈਸ਼ਨਲ ਆਇਓਡੀਨ ਦੀ ਘਾਟ ਵਿਕਾਰ ਕੰਟਰੋਲ ਪ੍ਰੋਗਰਾਮ, ਕੋਵਿਡ ਟੀਕਾਕਰਨ, ਸਿਹਤ ਸੰਭਾਲ ਸਬੰਧੀ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਅੱਪਗ੍ਰੇਡ ਕਰਨਾ, ਜ਼ਿਲ੍ਹਾ ਲੁਧਿਆਣਾ ਵਿੱਚ ਸਰਕਾਰੀ ਅਦਾਰੇ ਵਿੱਚ ਪੀਐਸਏ ਪਲਾਂਟਾਂ ਦੀ ਸਥਿਤੀ, ਓਟ ਕਲੀਨਿਕ ਸੈਂਟਰ, ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਸਕੂਲ ਹੈਲਥ ਪ੍ਰੋਗਰਾਮ, ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ, ਗੰਬੂਜੀਆਂ ਫਿਸ਼ ਰਿਪੋਰਟ ਮਹੀਨਾ, ਵਾਟਰ ਸੈਂਪਲਿੰਗ ਰਿਪੋਰਟ, ਗਰਭਵਤੀ ਔਰਤਾਂ ਦੀ ਰਜਿਸਟਰੇਸ਼ਲ, ਮੋਬਾਈਲ ਮੈਡੀਕਲ ਯੂਨਿਟ, ਮੈਟਰਨਲ ਡੈੱਥ, ਪੀ.ਸੀ.ਪੀ.ਐਨ.ਡੀ.ਟ., ਟੀ.ਬੀ. ਕੰਟਰੋਲ ਪ੍ਰੋਗਰਾਮ, ਅੰਨ੍ਹੇਪਣ ਦੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ, ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਅਤੇ ਰਾਸ਼ਟਰੀ ਕੋੜ੍ਹ ਖਾਤਮਾ ਪ੍ਰੋਗਰਾਮ ਦੀਆਂ ਗਤੀਵਿਧੀਆਂ ਦਾ ਮੁੱਲਾਂਕਣ ਕੀਤਾ।
ਸ੍ਰੀ ਸੰਦੀਪ ਕੁਮਾਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਯੂਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਕਾਰਡ ਮੁਹੱਈਆ ਕਰਵਾਉਣ ਨਾਲ-ਨਾਲ ਏ.ਐਨ.ਐਮ./ਆਸ਼ਾ ਵਰਕਰਾਂ ਦੇ ਮਾਧਿਅਮ ਰਾਹੀਂ ਇਸ ਸਕੀਮ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਸਕੀਮ ਤਹਿਤ ਇੰਪੈਨਲਡ ਹਸਪਤਾਲਾਂ ਦੀ ਸੂਚੀ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ਼ ਕਰਵਾ ਸਕਣ। ਉਨ੍ਹਾਂ ਦਿਵਿਆਂਗ ਵਿਅਕਤੀਆਂ ਅਤੇ ਆਯੂਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ।
ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ‘ਦਿਵਿਆਂਗ ਵਿਅਕਤੀਆਂ ਲਈ ਵਿਲੱਖਣ ਪਛਾਣ ਪੱਤਰ’ (ਯੂ.ਡੀ.ਆਈ.ਡੀ.ਕਾਰਡ) ਪਹਿਲ ਦੇ ਆਧਾਰ ‘ਤੇ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਇਸ ਪੋਰਟਲ www.swablambancard.gov.in ‘ਤੇ ਰਜਿਸਟ੍ਰੇਸ਼ਨ ਕਰਾਉਣ ਲਈ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰ ਇਸ ਸਕੀਮ ਦਾ ਲਾਹਾ ਲੈ ਸਕਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲ਼ੋ ਸਿਹਤ ਵਿਭਾਗ ਅਤੇ ਨਿੱਜੀ ਹਸਪਤਾਲਾਂ ਦੇ ਸਮੂਹ ਅਮਲੇ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਕੋਰੋਨਾ ਮਹਾਂਮਾਰੀ ਦੌਰਾਨ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕੀਤੀ।
ਇਸ ਉਪਰੰਤ ਮੀਟਿੰਗ ਦੀ ਅਗਲੇਰੀ ਕਾਰਵਾਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ਼੍ਰੀ ਸੁਖਵਿੰਦਰ ਸਿੰਘ ਬਿੰਦਰਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲਾ 3 ਦਸੰਬਰ ਤੋਂ 10 ਦਸੰਬਰ ਤੱਕ ਆਯੋਜਿਤ ਹੋ ਰਿਹਾ ਹੈ, ਇਸ ਰੋਜ਼ਗਾਰ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰਬੋਾਰ ਲੁਧਿਆਣਾ ਨੂੰ ਸਮੁੱਚੀ ਤਿਆਰੀ ਕਰਨ ਲਈ ਕਿਹਾ ਗਿਆ। ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ਼੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਰੋਜ਼ਗਾਰ ਮੇਲੇ ਨੂੰ ਸਫਲ ਬਨਾਉਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਉਹ ਆਪਣਾ ਹਰ ਪੱਖੋਂ ਯੋਗਦੇਣ ਦੇਣਗੇ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ਼੍ਰੀ ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਯੂਥ ਕਲੱਬਾਂ ਵਿੱਚ ਸਪੋਰਟਸ ਕਿੱਟਾਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰਬੋਾਰ ਬਿਊਰੋ ਲੁਧਿਆਣਾ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਲਈ ਵੱਧ ਤੋਂ ਵੱਧ ਕਾਲਜਾਂ ਅਤੇ ਯੂਥ ਕਲੱਬਾਂ ਨੂੰ ਜੋੜਨ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਵੀ ਵਿਅਕਤੀ ਮਿਲਾਵਟੀ ਵਸਤਾਂ ਜਿਵੇ ਦੁੱਧ, ਦਹੀਂ, ਪਨੀਰ, ਖੋਆ ਆਦਿ ਦੀ ਵਿਕਰੀ ਕਰਦਾ ਹੈ ਤਾਂ ਉਹ ਜ਼ਿਲ੍ਹਾ ਸਿਹਤ ਅਫ਼ਸਰ ਡਾ.ਰਾਜੇਸ਼ ਗਰਗ ਦੇ ਮੋਬਾਇਲ ਨੰਬਰ 98142-59627 ‘ਤੇ ਵਟਸਐਪ ਜਾਂ ਫੋਨ ਕਰਕੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ। ਸ਼ਿਕਾਇਤਕਰਤਾ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ।
ਸ੍ਰੀ ਰਾਹੁਲ ਚਾਬਾ ਵੱਲੋਂ ਵਿਕਾਸ ਦੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਜਿਸ ਵਿੱਚ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ, ਆਨਲਾਈਲ ਨਕਸ਼ੇ ਪਾਸ ਕਰਨ ਵਾਲੀਆਂ ਕਮੇਟੀਆਂ ਦੀ ਰਿਪੋਰਟ, ਪ੍ਰਾਪਰਟੀ ਟੈਕਸ, ਬਿਲਡਿੰਗ ਨਕਸ਼ਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਸਟਰੀਟ ਵੈਟਰ ਨਿਧੀ ਸਕੀਮ ਰਾਹੀਂ ਐਪਲੀਕੇਸ਼ਨ ਪੋਰਟਲ ‘ਤੇ ਅਪਰੂਵ ਕਰਵਾਉਣੀ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਕੂੜਾ ਕਰਕਟ ਨੂੰ ਖਤਮ ਕਰਨ ਲਈ ਟੈਂਡਰ ਲਗਾਇਆ ਗਿਆ ਹੈ ਆਦਿ ਕੰਮਾਂ ਨੂੰ ਪੂਰਾ ਕਰਨ ਅਤੇ 100 ਫੀਸਦ ਮੁਕੰਮਲ ਕਰਨ ਲਈ ਕਿਹਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜ਼ਾਂ ਵਿਚ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਬਿਤ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਰਿਪੋਰਟ ਰੋਜ਼ਾਨਾ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਭੇਜੀ ਜਾਵੇ।