ਵਰਕਰਾਂ ਤੇ ਸਮਰਥਕਾਂ ਵੱਲੋਂ ਬਿਕਰਮ ਚਹਿਲ ਦੀ ਚੋਣ ਮੁਹਿੰਮ, ਦੂਜੀਆਂ ਪਾਰਟੀਆਂ ‘ਤੇ ਪਾਈ ਭਾਰੀ
ਵਰਕਰਾਂ ਤੇ ਸਮਰਥਕਾਂ ਵੱਲੋਂ ਬਿਕਰਮ ਚਹਿਲ ਦੀ ਚੋਣ ਮੁਹਿੰਮ, ਦੂਜੀਆਂ ਪਾਰਟੀਆਂ ‘ਤੇ ਪਾਈ ਭਾਰੀ
- ਚੋਣ ਮੀਟਿੰਗਾਂ ਦੌਰਾਨ ਮਿਲ ਰਹੇ ਜਬਰਦਸਤ ਹੁੰਗਾਰੇ ਤੋਂ ਵਿਰੋਧੀ ਸਫਾਂ ‘ਚ ਛਾਈ ਨਿਰਾਸ਼ਾ
ਰਿਚਾ ਨਾਗਪਾਲ,ਸਨੌਰ,14 ਫਰਵਰੀ 2022
ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਚੋਣ ਮੁਹਿੰਮ ਸਾਰੀਆਂ ਸਿਆਸੀਆਂ ਪਾਰਟੀਆਂ ‘ਤੇ ਭਾਰੀ ਪੈਂਦੀ ਦਿਖਾਈ ਦੇ ਰਹੀ ਹੈ। ਚੋਣ ਮੀਟਿੰਗਾਂ ਦੌਰਾਨ ਹਲਕਾ ਨਿਵਾਸੀਆਂ ਵੱਲੋਂ ਬਿਕਰਮ ਚਹਿਲ ਨੂੰ ਮਿਲ ਰਹੇ ਜਬਰਦਸਤ ਹੁੰਗਾਰੇ ਨੂੰ ਦੇਖਦੇ ਹੋਏ ਵਿਰੋਧੀ ਸਫਾਂ ਵਿੱਚ ਨਿਰਾਸ਼ਾ ਛਾਈ ਹੋਈ ਹੈ। ਉਹਨਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਖੁਦ ਹੀ ਉਹਨਾਂ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲੀ ਹੋਈ ਹੈ ਅਤੇ ਉਹ ਲਗਾਤਾਰ ਹਲਕੇ ਦੇ ਪਿੰਡਾਂ ਦੇ ਦੌਰੇ ਕਰ ਰਹੇ ਹਨ ਤੇ ਘਰ ਘਰ ਜਾ ਕੇ ਉਹਨਾਂ ਲਈ ਵੋਟਾਂ ਮੰਗ ਰਹੇ ਹਨ। ਬਿਕਰਮ ਚਹਿਲ ਨੇ ਆਖਿਆ ਕਿ ਉਹਨਾਂ ਨੇ ਬਿਨਾਂ ਕਿਸੇ ਸਿਆਸੀ ਅਹੁਦੇ ਤੋਂ ਵੀ ਹਲਕੇ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਹੈ ਅਤੇ ਉਹ ਭਵਿੱਖ ਵਿੱਚ ਵੀ ਆਪਣੇ ਲੋਕ ਭਲਾਈ ਦੇ ਇਹਨਾਂ ਕੰਮਾਂ ਨੂੰ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਔਰਤਾਂ,ਨੌਜਵਾਨਾਂ ਅਤੇ ਲੜਕੀਆਂ ਦੀ ਸਿੱਖਿਆ ‘ਤੇ ਰੁਜ਼ਗਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਹਨਾਂ ਅੱਗੇ ਕਿਹਾ ਕਿ ਉਹ ਵਿਕਾਸ ਪੱਖੋਂ ਸਨੌਰ ਹਲਕੇ ਨੂੰ ਪੰਜਾਬ ਭਰ ਵਿੱਚ ਪਹਿਲੇ ਨੰਬਰ ਤੇ ਲਿਜਾਣ ਲਈ ਦਿਨ ਰਾਤ ਕੰਮ ਕਰਨਗੇ ਅਤੇ ਹਲਕੇ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਪ੍ਰਾਜੈਕਟ ਲਿਆਉਣਗੇ। ਇਸ ਦੇ ਨਾਲ ਹੀ ਹਲਕੇ ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਨੂੰ ਦੇਖਦੇ ਹੋਏ ਬਿਕਰਮ ਚਹਿਲ ਨੇ ਕਿਹਾ ਹੈ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਲੋਕਾਂ ਦਾ ਪਿਆਰ ਉਹਨਾਂ ਨੂੰ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਿਵਾਏਗਾ।