PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਬਰਨਾਲਾ ਮਾਲਵਾ ਰਾਜਸੀ ਹਲਚਲ

ਵਿਦਿਆਰਥੀਆਂ ਲਈ ਸਕੂਲ ਕਾਲਜ ਬੰਦ ਰੱਖਣਾ ਗੈਰ ਵਾਜਬ ਤੇ ਅਵਿਗਿਆਨਕ – ਡੀ.ਟੀ.ਐੱਫ

Advertisement
Spread Information

ਵਿਦਿਆਰਥੀਆਂ ਲਈ ਸਕੂਲ ਕਾਲਜ ਬੰਦ ਰੱਖਣਾ ਗੈਰ ਵਾਜਬ ਤੇ ਅਵਿਗਿਆਨਕ – ਡੀ.ਟੀ.ਐੱਫ


ਰਘਬੀਰ ਹੈਪੀ,ਬਰਨਾਲਾ,20 ਜਨਵਰੀ 2022

ਪੰਜਾਬ ਸਰਕਾਰ ਵੱਲੋਂ ਸਕੂਲਾਂ-ਕਾਲਜਾਂ ਨੂੰ ਵਿਦਿਆਰਥੀਆਂ ਲਈ ਬੰਦ ਰੱਖਣ ਦੇ ਫ਼ੈਸਲੇ ਨੂੰ 25 ਜਨਵਰੀ ਤੱਕ ਅੱਗੇ ਵਧਾਉਣ `ਤੇ ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਸਖ਼ਤ ਵਿਰੋਧ ਜਾਹਿਰ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਨੂੰ ਗ਼ੈਰਵਾਜਬ ਅਤੇ ਅਵਿਗਿਆਨਕ ਕਰਾਰ ਦਿੰਦਿਆਂ, ਲੱਖਾਂ ਵਿਦਿਆਰਥੀਆਂ ਨੂੰ ਸਿੱਖਣ ਸਿਖਾਉਣ ਦੀ ਪ੍ਰਕਿਰਿਆ ‘ਚੋਂ ਬਾਹਰ ਕਰਨ ‘ਤੇ ਡੀ.ਟੀ.ਐਫ. ਨੇ ਗੰਭੀਰ ਚਿੰਤਾ ਵੀ ਜਤਾਈ ਹੈ।

 ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ, ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਕੁਮਾਰ, ਸੂਬਾ ਕਮੇਟੀ ਮੈਂਬਰ ਗੁਰਮੇਲ ਭੁਟਾਲ ਤੇ ਸੁਖਦੀਪ ਤਪਾ ਨੇ ਕਿਹਾ ਕਿ ਕਰੋਨਾਵਾਇਰਸ ਦੇ ਨਵੇਂ ਰੂਪ ਓਮੀਕਰੋਨ ਕਾਰਨ ਵਧ ਰਹੇ ਕੇਸਾਂ ਅਤੇ ਇਸ ਕਾਰਨ ਲਗਾਈਆਂ ਜਾ ਰਹੀਆਂ ਸਖ਼ਤ ਪਾਬੰਦੀਆਂ ਤਰਕਹੀਣ ਅਤੇ ਆਪਾ-ਵਿਰੋਧੀ ਹਨ। ਜਦ ਕਿ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਓਮੀਕਰੋਨ ਤੇਜ਼ੀ ਨਾਲ ਜਰੂਰ ਫੈਲਦਾ ਹੈ, ਪਰ ਇਹ ਅਸਰ ਪੱਖੋਂ ਗੰਭੀਰ ਨਹੀਂ ਹੈ। ਦੂਜੇ ਪਾਸੇ ਵਿੱਦਿਅਕ ਸੰਸਥਾਵਾਂ ਬੰਦ ਕਰਨ ਨੂੰ ਖੁਦ ਵਿਸ਼ਵ ਬੈਂਕ ਵਰਗੀਆਂ ਸਾਮਰਾਜੀ ਸੰਸਥਾਵਾਂ ਵੀ ਗ਼ੈਰਵਾਜਬ ਮੰਨ ਰਹੀਆਂ ਹਨ। ਡੀ.ਟੀ.ਐਫ. ਆਗੂਆਂ ਨੇ ਕਿਹਾ ਕਿ ਕਿਸੇ ਵੀ ਬਿਮਾਰੀ ਦੇ ਟਾਕਰੇ ਲਈ ਜਨਤਕ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਸਿਹਤ ਦੇ ਖੇਤਰ ਵਿੱਚ ਨਿੱਜੀਕਰਨ ਅਤੇ ਕਾਰਪੋਰੇਟੀਕਰਨ ਦੀ ਥਾਂ, ਪੂਰੀ ਜ਼ਿੰਮੇਵਾਰੀ ਸਰਕਾਰ ਪੱਧਰ `ਤੇ ਓਟਣ ਦੀ ਲੋੜ ਹੈ। ਪ੍ਰੰਤੂ ਅਜਿਹਾ ਕਰਨ ਦੀ ਬਜਾਏ, ਵਾਇਰਸ ਪ੍ਰਤੀ ਸਭ ਤੋਂ ਜਿਆਦਾ ਪ੍ਰਤੀਰੋਧਕ ਵਰਗ ਭਾਵ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ, ਬੋਧਿਕ ਕੰਗਾਲੀ ਅਤੇ ਸਿੱਖਿਆ ਵਿਹੁਣਾ ਬਣਾਉਣ ਵੱਲ ਧੱਕਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸਕੂਲਾਂ-ਕਾਲਜਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰਨ ਲਈ, ਨਵੀਆਂ ਨਿਯੁਕਤੀਆਂ ਅਤੇ ਕੱਚੇ ਮੁਲਾਜ਼ਮ ਪੱਕੇ ਕਰਕੇ ਸਿੱਖਿਆ ਪ੍ਰਬੰਧ ਨੂੰ ਮਜਬੂਤ ਕਰਨ ਦੀ ਥਾਂ ਵਿਤਕਰੇ ਭਰਪੂਰ ਤੇ ਨਿੱਜੀਕਰਨ ਪੱਖੀ ਆਨਲਾਈਨ ਸਿੱਖਿਆ ਥੋਪੀ ਜਾ ਰਹੀ ਹੈ ਅਤੇ ਨਵੀਂ ਸਿੱਖਿਆ ਨੀਤੀ-2020 ਤਹਿਤ ਸਿੱਖਿਆ ਦੇ ਕਾਰਪੋਰੇਟ ਮਾਡਲ ਨੂੰ ਲਾਗੂ ਕੀਤਾ ਜਾ ਰਿਹਾ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ, ਲੱਖਾਂ ਸਾਧਨਹੀਣ ਲੋਕਾਂ ਦੇ ਬੱਚਿਆਂ ਤੋਂ ਸਿੱਖਿਆ ਦਾ ਹਕੀਕੀ ਅਧਿਕਾਰ ਖੋਹਣ ਦੀ ਥਾਂ ਵਿਦਿਆਰਥੀਆਂ ਨੂੰ ਫੌਰੀ ਬੁਲਾ ਕੇ ਸਾਰੇ  ਸਕੂਲ-ਕਾਲਜ਼ ਖੋਲ੍ਹੇ ਜਾਣ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!