PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਫ਼ਤਿਹਗੜ੍ਹ ਸਾਹਿਬ ਮਾਲਵਾ ਰਾਜਸੀ ਹਲਚਲ

ਵਿਧਾਇਕ ਨਾਗਰਾ ਨੇ ਕਰਵਾਈ ਸ਼ਹੀਦੀ ਸਭਾ ਮੌਕੇ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ

Advertisement
Spread Information

ਵਿਧਾਇਕ ਨਾਗਰਾ ਨੇ ਕਰਵਾਈ ਸ਼ਹੀਦੀ ਸਭਾ ਮੌਕੇ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ

  • ਸਰਕਾਰੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨੀ ਅਹਿਮ ਵਸੀਲਾ

    ਅਸ਼ੋਕ ਧੀਮਾਨ.ਫ਼ਤਹਿਗੜ੍ਹ ਸਾਹਿਬ, 25 ਦਸੰਬਰ :2021

    ਸ਼ਹੀਦੀ ਸਭਾ ਦੇ ਪਹਿਲੇ ਦਿਨ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਵਿਕਾਸ ਅਤੇ ਆਪਣੀਆਂ ਗਤੀਵਿਧੀਆਂ ਨੂੰ ਦਰਸਾਉਂਦੀ ਅਤੇ ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ ਕਰਵਾਈ। ਉਪਰੰਤ ਵੱਖ-ਵੱਖ ਸਟਾਲਾਂ ‘ਤੇ ਜਾ ਕੇ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਵਿਭਾਗਾਂ ਦੇ ਕੰਮਕਾਜ਼ ਦੀ ਸ਼ਲਾਘਾ ਕੀਤੀ।

    ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਕੰਵਲਜੀਤ ਸਿੰਘ, ਐਸ.ਡੀ.ਐਮ.ਹਿਮਾਂਸ਼ੂ ਗੁਪਤਾ, ਐਸ ਡੀ ਐਮ ਬੱਸੀ ਪਠਾਣਾਂ ਯਸ਼ਪਾਲ ਸ਼ਰਮਾ, ਸਹਾਇਕ ਕਮਿਸ਼ਨਰ (ਜਰਨਲ) ਅਸ਼ੋਕ ਕੁਮਾਰ, ਐਸ ਡੀ ਐਮ ਰਾਜਪੁਰਾ ਸੰਜੀਵ ਕੁਮਾਰ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

    ਇਨ੍ਹਾਂ ਪ੍ਰਦਰਸ਼ਨੀਆਂ ਦਾ ਮੁਆਇਨਾ ਉਪਰੰਤ ਸ. ਨਾਗਰਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਸ਼ਹੀਦੀ ਸਭਾ ਮੌਕੇ ਸੰਗਤਾਂ ਦਾ ਵੱਡਾ ਇਤਿਹਾਸਕ ਇਕੱਠ ਹੁੰਦਾ ਹੈ ਅਤੇ ਇਸ ਮੌਕੇ ਆਯੋਜਿਤ ਵਿਸ਼ਾਲ ਪ੍ਰਦਰਸ਼ਨੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਅਹਿਮ ਸਾਬਤ ਹੁੰਦੀ ਹੈ। ਇਸ ਪ੍ਰਦਰਸ਼ਨੀ ਰਾਹੀਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਸਮੇਤ ਉਨਤ ਖੇਤੀ ਲਈ ਈਜਾਦ ਹੋਈਆਂ ਨਵੀਂਆਂ ਤਕਨੀਕਾਂ ਤੇ ਨਵੀਂ ਮਸ਼ੀਨਰੀ ਬਾਰੇ ਇੱਥੇ ਪੁੱਜਣ ਵਾਲਿਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੈਲਫ ਹੈਲਪ ਗਰੁੱਪਾਂ ਅਤੇ ਸਹਾਇਕ ਧੰਦੇ ਅਪਣਾਉਣ ਵਾਲੇ ਕਿਸਾਨਾਂ ਵੱਲੋਂ ਲਾਈਆਂ ਪ੍ਰਦਰਸ਼ਨੀਆਂ ਦੀ ਉਚੇਚੇ ਤੌਰ ‘ਤੇ ਸ਼ਲਾਘਾ ਕੀਤੀ।

    ਇਸ ਪ੍ਰਦਰਸ਼ਨੀ ਦੌਰਾਨ ਖੇਤੀਬਾੜੀ, ਮੱਛੀ ਪਾਲਣ, ਬਾਗਬਾਨੀ, ਡੇਅਰੀ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਪਸ਼ੂ ਪਾਲਣ, ਪੇਡਾ, ਜੰਗਲਾਤ, ਸਹਿਕਾਰਤਾ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸਮੇਤ ਵੱਖ-ਵੱਖ ਬੈਂਕਾਂ ਅਤੇ ਹੋਰ ਪ੍ਰਾਈਵੇਟ ਅਦਾਰਿਆਂ ਨੇ ਇਸ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਮੌਕੇ ਆਪਣੇ ਸਟਾਲ ਲਗਾਏ ਅਤੇ ਆਮ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕੀਤੀ। ਵੱਡੀ ਗਿਣਤੀ ਸੰਗਤ ਨੇ ਇਸ ਪ੍ਰਦਰਸ਼ਨੀ ਵਿੱਚ ਪੁੱਜਕੇ ਇਸਦਾ ਲਾਭ ਉਠਾਇਆ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!