ਵਿਧਾਇਕ ਨਾਗਰਾ ਨੇ ਪਿੰਡ ਮੂਲੇਪੁਰ ਵਿਖੇ 240 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ
ਵਿਧਾਇਕ ਨਾਗਰਾ ਨੇ ਪਿੰਡ ਮੂਲੇਪੁਰ ਵਿਖੇ 240 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡੇ
*ਲਾਭਪਾਤਰੀਆਂ ਵੱਲੋਂ ਸ. ਨਾਗਰਾ ਦਾ ਧੰਨਵਾਦ
ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 26 ਨਵੰਬਰ 2021
ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਹਰ ਲੋੜਵੰਦ ਦੀ ਰਿਹਾਇਸ਼ ਸਮੇਤ ਜਿੰਨੀਆਂ ਵੀ ਦਿੱਕਤਾਂ ਹਨ, ਉਹ ਸਾਰੀਆਂ ਦੂਰ ਕੀਤੀਆਂ ਜਾਣ ਤਾਂ ਜੋ ਕੋਈ ਵਿਅਕਤੀ ਇੱਕ ਚੰਗੀ ਜ਼ਿੰਦਗੀ ਜਿਉਣ ਤੋਂ ਸੱਖਣਾ ਨਾ ਰਹੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਮੂਲੇਪੁਰ ਵਿਖੇ 240 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚੰਨੀ ਖੁਦ ਇਕ ਆਮ ਗ਼ਰੀਬ ਪਰਿਵਾਰ ਵਿੱਚੋਂ ਉੱਠ ਕੇ ਇਸ ਮੁਕਾਮ ‘ਤੇ ਪੁੱਜੇ ਹਨ ਤੇ ਉਹ ਗ਼ਰੀਬਾਂ ਦਾ ਦਰਦ ਚੰਗੀ ਤਰ੍ਹਾਂ ਸਮਝਦੇ ਹਨ। ਉਹਨਾਂ ਦਾ ਸੁਫ਼ਨਾ ਹੈ ਕੇ ਸੂਬੇ ਵਿਚ ਰਹਿੰਦੇ ਹਰ ਲੋੜਵੰਦ ਦੀਆਂ ਦਿਕਤਾਂ ਦੂਰ ਕੀਤੀਆਂ ਜਾਣ।
ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਉਹ ਖੁਦ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਹਮੇਸ਼ਾ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਤੱਤਪਰ ਰਹਿੰਦਾ ਹੈ ਅਤੇ ਹਲਕੇ ਦੇ ਜਿਸ ਵੀ ਗਰੀਬ ਲੋੜਵੰਦ ਪਰਿਵਾਰ ਨੂੰ ਉਹਨਾਂ ਤੱਕ ਕੋਈ ਵੀ ਜ਼ਰੂਰਤ ਪੈਂਦੀ ਹੈ, ਉਹ ਬੇਝਿਜਕ ਉਹਨਾਂ ਨੂੰ ਮਿਲ ਸਕਦੇ ਹਨ। ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਗਰੀਬਾਂ ਦੀ ਸੇਵਾ ਵਿੱਚ ਹਾਜ਼ਰ ਰਹੇਗਾ।
ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।
ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸਰਪੰਚ ਹਰਿੰਦਰ ਸਿੰਘ,ਸਰਪੰਚ ਜਸਦੇਵ ਸਿੰਘ ਜੱਸਾ ਪੰਜੋਲੀ, ਰਾਣਾ ਪੰਜੋਲੀ, ਕੇਸਰ ਸਿੰਘ ਕੋਟਲਾ, ਭੁਪਿੰਦਰ ਸਿੰਘ ਬਾਠ, ਇਕਬਾਲ ਸਿੰਘ ਸੇਕ੍ਰੇਟਰੀ, ਵਰਿੰਦਰ ਚੰਨੋ ,ਪੰਚ ਜਸਪਾਲ ਸ਼ਰਮਾ , ਪੰਚ ਹਰਪ੍ਰੀਤ ਸਿੰਘ, ਜਸਵਿੰਦਰ ਕੌਰ ਪੰਚ, ਵਨੀਤਾ ਸ਼ਰਮਾ ਪੰਚ, ਗੁਰਪ੍ਰੀਤ ਕੌਰ ਪੰਚ , ਲਖਵਿੰਦਰ ਸਿੰਘ ਰਾਏ,ਬਲਦੀਪ ਸਿੰਘ ਪ੍ਰਧਾਨ , ਅਵਤਾਰ ਸਿੰਘ ਸਾਬਕਾ ਪੰਚ, ਵਿਜੈ ਕੁਮਾਰ , ਪੰਡਿਤ ਨਰਿੰਦਰ ਕੁਮਾਰ ਕਾਲਾ, ਪਰਨੀਲ ਕੁਮਾਰ , ਭੀਮ ਸੇਨ, ਹਰਕੀਰਤ ਸਿੰਘ ਮੰਗਾ, ਸਾਧੂ ਸਿੰਘ ਜੀ.ਓ.ਜੀ ਆਦਿ ਹਾਜ਼ਰ ਸਨ।
ਕੈਪਸ਼ਨ: ਵਿਧਾਇਕ ਕੁਲਜੀਤ ਸਿੰਘ ਨਾਗਰਾ ਲੋੜਵੰਦਾਂ ਨੂੰ ਪਲਾਟ ਵੰਡਣ ਮੌਕੇ।