ਵਿਧਾਨ ਸਭਾ ਚੋਣਾਂ ‘ਚ ਲਾਹੇਵੰਦ ਸਾਬਿਤ ਹੋਣਗੀਆਂ ਸਵੀਪ ਗਤੀਵਿਧੀਆਂ: ਜ਼ਿਲ੍ਹਾ ਚੋਣ ਅਫ਼ਸਰ
ਵਿਧਾਨ ਸਭਾ ਚੋਣਾਂ ‘ਚ ਲਾਹੇਵੰਦ ਸਾਬਿਤ ਹੋਣਗੀਆਂ ਸਵੀਪ ਗਤੀਵਿਧੀਆਂ: ਜ਼ਿਲ੍ਹਾ ਚੋਣ ਅਫ਼ਸਰ
ਯੁਵਕ ੍ਸੇਵਾਵਾਂ ਵਿਭਾਗ ਆਨਲਾਈਨ ਪ੍ਰਣਾਲੀ ਰਾਹੀਂ ਕਰ ਰਿਹੈ ਵਾਲੰਟੀਅਰਾਂ ਨੂੰ ਜਾਗਰੂਕ
ਪਰਦੀਪ ਕਸਬਾ,ਸੰਗਰੂਰ, 16 ਜਨਵਰੀ:2022
ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਟੀਚੇ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਹਰੇਕ ਸਰਕਾਰੀ ਵਿਭਾਗ ਆਪੋ ਆਪਣੀ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਜੁਟਿਆ ਹੋਇਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਸਵੀਪ ਗਤੀਵਿਧੀਆਂ ਦੇ ਰੋਜ਼ਾਨਾ ਦੇ ਆਧਾਰ ’ਤੇ ਕੈਲੰਡਰ ਬਣਾ ਕੇ ਹਰ ਘਰ ਤੱਕ ਵੋਟਾਂ ਦੀ ਅਹਿਮੀਅਤ ਤੇ ਇਸਦੇ ਨਿਰਪੱਖਤਾ ਨਾਲ ਇਸਤੇਮਾਲ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ।
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ਼ ਅਹਿਮਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਸਵੀਪ ਸਰਗਰਮੀਆਂ ਜ਼ੋਰਾਂ ਸ਼ੋਰਾਂ ਨਾਲ ਜਾਰੀ ਹਨ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਦੇ ਨਾਲ ਨਾਲ ਹਰ ਵਰਗ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਉਪਰਾਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਦੁਆਰਾ ਸਹਾਇਕ ਡਾਇਰੈਕਟਰ ਸ਼੍ਰੀ ਅਰੁਣ ਕੁਮਾਰ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਆਨ਼ਲਾਈਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਐਨ.ਐਸ.ਐਸ ਵਾਲੰਟੀਅਰ ਵੀ ਤਨਦੇਹੀ ਨਾਲ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਰਹੇ ਹਨ ਤੇ ਆਪਣੇ ਆਲੇ ਦੁਆਲੇ 18 ਸਾਲ ਤੋਂ ਵੱਧ ਉਮਰ ਦੇ ਹਰ ਨਾਗਰਿਕ ਨੂੰ ਵੋਟ ਜ਼ਰੂਰ ਬਣਵਾਉਣ ਅਤੇ 14 ਫਰਵਰੀ ਨੂੰ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਨਿਰੰਤਰ ਗਤੀਵਿਧੀਆਂ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਕਾਫ਼ੀ ਵਧਣ ਦੀ ਉਮੀਦ ਹੈ।