ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਅਤੇ ਹਲਕਾ ਪੱਧਰੀ ਚੋਣ ਟੀਮਾਂ ਨੂੰ ਸਿਖਲਾਈ ਦਿੱਤੀ

- ਚੋਣ ਖਰਚਾ ਮੋਨੀਟਰਿੰਗ, ਐਮਸੀਐਮਸੀ ਅਤੇ ਪੇਡ ਨਿਊਜ਼, ਸ਼ਿਕਾਇਤ ਮੋਨੀਟਰਿੰਗ ਅਤੇ ਸੀ-ਵਿਜਿਲ ਬਾਰੇ ਸਿਖਲਾਈ ਪ੍ਰੋਗਰਾਮ
ਪਰਦੀਪ ਕਸਬਾ,ਸੰਗਰੂਰ, 11 ਦਸੰਬਰ: 2021
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਰਾਮਵੀਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਆਗਾਮੀ ਵਿਧਾਨ ਸਭਾ ਚੋਣਾਂ 2022 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲੇ ਅੰਦਰ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲਾ ਪੱਧਰੀ ਅਤੇ ਹਲਕਾ ਪੱਧਰੀ ਟੀਮਾਂ ਨੂੰ ਟ੍ਰੇਨਿੰਗ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅੱਜ ਆਡੀਟੋਰੀਅਮ ਵਿਖੇ ਚੋਣ ਖਰਚਾ ਮੋਨੀਟਰਿੰਗ, ਐਮ ਸੀ ਐਮ ਸੀ ਅਤੇ ਪੇਡ ਨਿਊਜ਼, ਸ਼ਿਕਾਇਤ ਮੋਨੀਟਰਿੰਗ ਅਤੇ ਸੀ ਵਿਜਿਲ ਬਾਰੇ ਸਿਖਲਾਈ ਦਿੱਤੀ ਗਈ।
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਨਾਲ ਸਬੰਧਤ ਵੀਡੀਓ ਸਰਵਿਲੈਂਸ ਟੀਮ, ਵੀਡੀਓ ਵਿਊਇੰਗ ਟੀਮ, ਐਕਸਪੈਂਡਿਚਰ ਟੀਮ, ਅਕਾਉਂਟਿੰਗ ਟੀਮ, ਐਕਸਪੈਂਡਿਚਰ ਮੋਨੀਟਰਿੰਗ ਸੈੱਲ, ਫਲਾਇੰਗ ਸਕੁਐਡ, ਸਟੈਟਿਕ ਸਰਵਿਲੈਂਸ ਟੀਮ, ਸ਼ਿਕਾਇਤ ਸੈੱਲ ਅਤੇ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀਆਂ ਚੋਣਾਂ ਨਾਲ ਸਬੰਧਤ ਵਿਧਾਨ ਸਭਾ ਹਲਕਾ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਕਰਮਚਾਰੀਆਂ ਨੂੰ ਟੇ੍ਰਨਿੰਗ ਮੁਹੱਈਆ ਕਰਵਾਈ ਗਈ ਤਾਂ ਜੋ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਸਫਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜਾਇਆ ਜਾ ਸਕੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਲਤੀਫ ਅਹਿਮਦ, ਆਰ.ਓ 101-ਸੁਨਾਮ ਸ੍ਰੀ ਜਸਪ੍ਰੀਤ ਸਿੰਘ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਗਾਈਡ ਲਾਈਨ ਤਹਿਤ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਜ਼ਿਲਾ ਪੱਧਰੀ ਅਤੇ ਵਿਧਾਨ ਸਭਾ ਹਲਕਾ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪੋ-ਆਪਣੇ ਕੰਮ ਨੂੰ ਪੂਰੀ ਤਨਦੇਹੀ ਨਾਲ ਕਰਨ ਲਈ ਸੁਚੇਤ ਕੀਤਾ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਰ ਤਰਾਂ ਦੀਆਂ ਅਗਾਊਂ ਤਿਆਰੀਆਂ ਜਾਰੀ ਰੱਖਣ ਲਈ ਹਦਾਇਤ ਕੀਤੀ।