ਵਿਧਾਨ ਸਭਾ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ,ਤਿੰਨ ਚੋਣ ਅਬਜ਼ਰਵਰ ਕੀਤੇ ਨਿਯੁਕਤ
ਵਿਧਾਨ ਸਭਾ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ,ਤਿੰਨ ਚੋਣ ਅਬਜ਼ਰਵਰ ਕੀਤੇ ਨਿਯੁਕਤ
– ਚੋਣ ਅਬਜ਼ਰਵਰ ਜੱਗੀ ਰਿਜੋਰਟ, ਸਰਹਿੰਦ ਵਿਖੇ ਸੁਣਨਗੇ ਲੋਕਾਂ ਦੀਆਂ ਸਿ਼ਕਾਇਤਾਂ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 02 ਫਰਵਰੀ:2022
ਚੋਣ ਕਮਿਸ਼ਨ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 54-ਬਸੀ ਪਠਾਣਾ, 55-ਫ਼ਤਹਿਗੜ੍ਹ ਸਾਹਿਬ ਅਤੇ 56-ਅਮਲੋਹ ਲਈ ਜਨਰਲ, ਖਰਚਾ ਅਤੇ ਪੁਲਿਸ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਸ਼੍ਰੀ ਕੁਨਾਲ ਸਿਲਕੂ, ਸ਼੍ਰੀ ਸਿਧਾਰਥ ਜੈਸਵਾਲ ਅਤੇ ਸ਼੍ਰੀ ਸੰਜੇ ਰਾਜਨ ਸਿੰਘ ਸ਼ਾਮਲ ਹਨ।
ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜਿ਼ਲ੍ਹੇ ਦੇ ਵੋਟਰ ਚੋਣਾਂ ਨਾਲ ਸਬੰਧਤ ਸਿ਼ਕਾਇਤਾਂ ਸਬੰਧੀ ਜੱਗੀ ਰਿਜੋਰਟ, ਸਰਹਿੰਦ ਵਿਖੇ ਸਵੇਰੇ 10:00 ਵਜੇ ਤੋਂ 11:00 ਵਜੇ ਤੱਕ ਇਨ੍ਹਾਂ ਨੂੰ ਮਿਲ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਚੋਣ ਅਬਜ਼ਰਵਰ ਸ਼੍ਰੀ ਕੁਨਾਲ ਸਿਲਕੂ ਦੇ ਮੋਬਾਇਲ ਨੰ: 73411-65682, ਖਰਚਾ ਅਬਜ਼ਰਵਰ ਸ਼੍ਰੀ ਸਿਧਾਰਥ ਜੈਸਵਾਲ ਦੇ ਮੋਬਾਇਲ ਨੰ: 70871-95682 ਅਤੇ ਪੁਲਿਸ ਅਬਜ਼ਰਵਰ ਸ਼੍ਰੀ ਸੰਜੇ ਰਾਜਨ ਸਿੰਘ ਦੇ ਮੋਬਾਇਲ ਨੰ: 70877-95682 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਜਿ਼ਲ੍ਹਾ ਚੋਣ ਅਫਸਰ ਨੇ ਜਿ਼ਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟਰਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਇਸ ਲਈ ਸਮੂਹ ਵੋਟਰ ਅਗਾਮੀ ਵਿਧਾਨ ਸਭਾ ਚੋਣਾਂ ਅਮਨ ਸ਼ਾਂਤੀ ਨਾਲ ਮੁਕੰਮਲ ਕਰਨ ਲਈ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਕਿਸੇ ਲਾਲਚ ਜਾਂ ਦਬਾਅ ਤੋਂ ਵੋਟ ਦਾ ਇਸਤੇਮਾਲ ਕਰਕੇ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ ਇਸ ਲਈ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਅਵੇਸਲੇ ਨਾ ਹੋਣ ਕਿਉਂਕਿ ਵੋਟ ਦਾ ਇਸਤੇਮਾਲ ਕਰਨ ਜਿਥੇ ਸਾਡਾ ਸੰਵਿਧਾਨ ਹੱਕ ਹੈ ਉਥੇ ਹੀ ਇਹ ਸਾਡੀ ਸਮਾਜ ਪ੍ਰਤੀ ਜਿੰਮੇਵਾਰੀ ਵੀ ਬਣਦੀ ਹੈ।