ਵਿਧਾਨ ਸਭਾ ਚੋਣਾਂ ਲਈ 25 ਜਨਵਰੀ ਤੋਂ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ
ਵਿਧਾਨ ਸਭਾ ਚੋਣਾਂ ਲਈ 25 ਜਨਵਰੀ ਤੋਂ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ
ਪਰਦੀਪ ਕਸਬਾ ,ਸੰਗਰੂਰ, 23 ਜਨਵਰੀ: 2022
ਵਿਧਾਨ ਸਭਾ ਚੋਣਾਂ 2022 ਲਈ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ 25 ਜਨਵਰੀ, 2022 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ਼੍ਹਾ ਚੋਣ ਅਫਸਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਵਿੱਚ ਚੋਣ ਲੜਨ ਵਾਲੇ ਉਮੀਦਵਾਰ ਮੰਗਲਵਾਰ, 25 ਜਨਵਰੀ 2022 ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ ਹੋਵੇਗੀ, ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 4 ਫਰਵਰੀ, 2022 ਤੱਕ ਵਾਪਸ ਲੈ ਸਕਦੇ ਹਨ । ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਾਂ 20 ਫਰਵਰੀ ਨੂੰ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।