Skip to content
Advertisement
ਵਿਸ਼ੇਸ਼ ਕੈਂਪਾਂ ਰਾਹੀਂ ਗਰਭਵਤੀ ਔਰਤਾਂ ਦਾ ਮੁਫਤ ਮੈਡੀਕਲ ਚੈੱਕਅਪ: ਸਿਵਲ ਸਰਜਨ
ਰਘਬੀਰ ਹੈਪੀ,ਬਰਨਾਲਾ, 12 ਜਨਵਰੀ 2022
ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਵਿਸ਼ੇਸ਼ ਅਭਿਆਨ ਤਹਿਤ ਜ਼ਿਲਾ ਬਰਨਾਲਾ ’ਚ ਸਿਵਲ ਹਸਪਤਾਲ, ਸੀਐਚਸੀ, ਪੀਐਚਸੀ ਪੱਧਰ ’ਤੇ ਦੋ ਰੋਜ਼ਾ ਕੈਂਪ ਗਰਭਵਤੀ ਔਰਤਾਂ ਲਈ ਲਗਾਏ ਗਏ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਕੈਂਪਾਂ ਦੌਰਾਨ ਮਾਹਿਰ ਡਾਕਟਰ/ਮੈਡੀਕਲ ਅਫਸਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਜ਼ਿਲਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿੱਚ 10 ਅਤੇ 11 ਜਨਵਰੀ ਨੂੰ ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ, ਟੈਸਟ, ਮੁਫਤ ਦਵਾਈਆਂ ਤੇ ਗਰਭਵਤੀ ਔਰਤਾਂ ਦਾ ਕੋਰੋਨਾ ਵਿਰੁੱਧ ਟੀਕਾਕਰਣ ਕੀਤਾ ਗਿਆ। ਇਸ ਮੌਕੇ 703 ਗਰਭਵਤੀ ਔਰਤਾਂ ਦਾ ਮੁਫਤ ਮੈਡੀਕਲ ਚੈੱਕਅਪ ਕੀਤਾ ਗਿਆ ਤੇ 98 ਗਰਭਵਤੀ ਔਰਤਾਂ ਦਾ ਮੁਫਤ ਅਲਟਰਾਸਾਊਂਡ ਕੀਤਾ ਗਿਆ।
ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕਤਾ ਅਤੇ ਪੌਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਦਫਤਰ ਦੇ ਸਮੂਹ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਅਤੇ ਮਾਸ ਮੀਡੀਆ ਵਿੰਗ ਵੱਲੋਂ ਇਨਾਂ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ ਤੇ ਦੱਸਿਆ ਕਿ ਚੰਗੀ ਸਿਹਤ ਲਈ ਸੰਸਥਾਗਤ ਜਣੇਪਾ ਹੀ ਕਰਵਾਉਣਾ ਚਾਹੀਦਾ ਹੈ।
Advertisement
Advertisement
error: Content is protected !!