Skip to content
Advertisement
ਵੋਟਰ ਜਾਗਰੂਕਤਾ ਲਈ ਜ਼ਿਲਾ ਪੱਧਰੀ ਸਵੀਪ ਕੋਰ ਕਮੇਟੀ ਦੀ ਮੀਟਿੰਗ
ਪਰਦੀਪ ਕਸਬਾ,ਸੰਗਰੂਰ, 10 ਦਸੰਬਰ: 2021
ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਜ਼ਿਲੇ ਦੇ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਜ਼ਿਲਾ ਪੱਧਰੀ ਸਵੀਪ ਕੋਰ ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਉੱਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਸ. ਅਮਰਿੰਦਰ ਸਿੰਘ ਟਿਵਾਣਾ ਨੇ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸ.ਡੀ.ਐੱਮ. ਸ. ਅਮਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਵੋਟ ਬਣਵਾਉਣ ਤੋਂ ਵਾਂਝੇ ਨਾਗਰਿਕਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਵਿਸ਼ੇਸ਼ ਸੁਧਾਈ ਪ੍ਰੋਗਰਾਮ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਾਂ ਬਣਵਾਉਣ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਨਾਗਰਿਕਾਂ ਨੂੰ ਵੋਟ ਬਣਵਾਉਣ, ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ, ਹੈਲਪਲਾਈਨ ਨੰਬਰ 1950, ਵੋਟਰ ਹੈਲਪਲਾਈਨ ਮੋਬਾਇਲ ਐਪਲੀਕੇਸ਼ਨ, ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਦੇ ਫਾਰਮ ਭਰਨ ਤੇ ਜਮਾਂ ਕਰਵਾਉਣ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰਹੇ।
ਉਨਾਂ ਕਿਹਾ ਕਿ ਨੌਜਵਾਨ ਵਰਗ ਨੂੰ ਵੋਟ ਬਣਵਾਉਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਉਨਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਤੱਕ ਪਹੁੰਚ ਕਰਕੇ ਵਿਸ਼ੇਸ਼ ਰੂਪ ਵਿੱਚ 18 ਸਾਲ ਤੋਂ 21 ਸਾਲ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨਾਂ ਵਿੱਦਿਅਕ ਅਦਾਰਿਆਂ ਵਿੱਚ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕਤਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਜਿਵੇਂ ਭਾਸ਼ਣ ਮੁਕਾਬਲੇ, ਰੈਲੀਆਂ, ਪੇਂਟਿੰਗ, ਕਵਿਤਾ, ਗੀਤ ਮੁਕਾਬਲੇ ਆਦਿ ਕਰਵਾਉਣ ਲਈ ਵੀ ਹਦਾਇਤ ਕੀਤੀ। ਉਨਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸਵੀਪ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਦਿਵਿਆਂਗ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਪੋਲਿੰਗ ਬੂਥ ’ਤੇ ਉਨਾਂ ਦੀ ਸੁਵਿਧਾ ਲਈ ਪ੍ਰਬੰਧ ਮੁਕੰਮਲ ਕੀਤੇ ਜਾਣ।
Advertisement
Advertisement
error: Content is protected !!