ਵੋਟਾਂ ਸਬੰਧੀ ਵੱਖ-ਵੱਖ ਨਿਗਰਾਨ ਟੀਮਾਂ ਨੂੰ ਕੀਤਾ ਹੋਰ ਮਜ਼ਬੂਤ: ਜ਼ਿਲ੍ਹਾ ਚੋਣ ਅਫ਼ਸਰ
ਵੋਟਾਂ ਸਬੰਧੀ ਵੱਖ-ਵੱਖ ਨਿਗਰਾਨ ਟੀਮਾਂ ਨੂੰ ਕੀਤਾ ਹੋਰ ਮਜ਼ਬੂਤ: ਜ਼ਿਲ੍ਹਾ ਚੋਣ ਅਫ਼ਸਰ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 17 ਫਰਵਰੀ 2022
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਤੋਂ ਪਹਿਲਾਂ ਅਖ਼ਰੀਲੇ 72 ਘੰਟਿਆਂ ਸਬੰਧੀ ਸਟੈਂਰਡ ਅਪਰੇਟਿੰਗ ਪ੍ਰੋਸੀਜ਼ਰ ਤਹਿਤ ਚੋਣ ਜ਼ਾਬਤੇ ਤੇ ਚੋਣ ਖਰਚ ਦੀ ਨਿਗਰਾਨੀ ਸਬੰਧੀ ਐਫ ਐਸ ਟੀ, ਐਸ ਐਸ ਟੀ, ਵੀ ਐਸ ਟੀ, ਵੀ ਵੀ ਟੀ, ਈ ਐਮ ਸੀ, ਐਕਸਾਈਜ਼ ਟੀਮ, ਐਮ ਸੀ ਐਮ ਸੀ, ਡੀ ਸੀ ਐਮ ਸੀ, ਅਕਾਊਂਟਿੰਗ ਟੀਮ, ਜ਼ਿਲ੍ਹਾ ਈ ਈ ਐਮ ਟੀਮ ਅਤੇ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ।
ਐਫ ਐਸ ਟੀਜ਼ ਨੂੰ ਪਬਲਿਕ ਐਡਰੈਸ ਸਿਸਟਮਜ਼ ਨਾਲ ਲੈਸ ਕੀਤਾ ਗਿਆ ਹੈ ਤੇ ਨਾਲ ਹੀ ਸੀ ਏ ਪੀ ਐਫ ਨੂੰ ਨਾਲ ਲਾਇਆ ਗਿਆ ਹੈ। ਇਸ ਦੇ ਨਾਲ ਨਾਲ ਇਨ੍ਹਾਂ ਟੀਮਾਂ ਨੂੰ ਹੋਰ ਵਾਹਨ ਵੀ ਦਿੱਤੇ ਗਏ ਹਨ। ਇਨ੍ਹਾਂ ਟੀਮਾਂ ਵੱਲੋਂ ਲਗਾਤਾਰ ਸੰਵੇਦਨਸ਼ੀਲ ਥਾਵਾਂ ਤੇ ਇਮਾਰਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਵੀ ਐਸ ਟੀਜ਼ ਵੱਲੋਂ ਲਗਾਤਾਰ ਉਮੀਦਵਾਰਾਂ ਦੀ ਹਰ ਗਤੀਵਿਧੀ ਉਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਵੀ ਅਜਿਹੀ ਗਤੀਵਿਧੀ ਨਾ ਹੋਵੇ ਜਿਹੜੀ ਜਾਤ, ਭਾਈਚਾਰੇ ਅਤੇ ਧਰਮ ਦੇ ਨਾਂ ਉਤੇ ਨਫ਼ਰਤ ਪੈਦਾ ਕਰਦੀ ਹੋਵੇ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਫਲਾਇੰਗ ਸਕੁੁਐਡਜ਼ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਵੱਲੋਂ ਵੀ ਨਕਦੀ ਅਤੇ ਸ਼ਰਾਬ ਸਬੰਧੀ ਚੈਕਿੰਗ ਤੇਜ਼ ਕਰ ਦਿੱਤੀ ਗਈ ਹੈ। ਇਸ ਦੇ ਨਾਲ-ਨਾਲ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਨੂੰ ਹੋਰਨਾਂ ਜ਼ਿਲ੍ਹਿਆਂ ਨਾਲ ਜੋੜਦੀਆਂ ਸੜਕਾਂ ਸਮੇਤ ਵੱਖ-ਵੱਖ ਥਾਈਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਉਮੀਦਵਾਰਾਂ ਵੱਲੋਂ ਅਧਿਕਾਰਤ ਵਾਹਨਾਂ ਦੀ ਵਰਤੋਂ ਉਤੇ ਰੋਕ ਲਾਈ ਗਈ ਹੈ ਅਤੇ ਉਮੀਦਵਾਰਾਂ ਦੇ ਨਾਲ ਚੱਲਣ ਵਾਲੇ ਵਿਅਕਤੀਆਂ ਵੱਲੋਂ ਵਰਤੇ ਜਾ ਰਹੇ ਵਾਹਨਾਂ ਉਤੇ ਵੀ ਉਚੇਚੇ ਤੌਰ ਉਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਦਸਤਿਆਂ ਦੇ ਵਾਹਨਾਂ ਨੂੰ ਛੱਡ ਕੇ ਕਿਸੇ ਵੀ ਹਾਲਤ ਵਿੱਚ 10 ਵਾਹਨਾਂ ਤੋਂ ਵੱਧ ਵਾਹਨ ਕਾਫਲੇ ਦੇ ਰੂਪ ਵਿੱਚ ਨਹੀਂ ਚੱਲ ਸਕਦੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 76 ਸੰਵੇਦਨਸ਼ੀਲ 04 ਅਤਿ ਸੰਵੇਦਨਸ਼ੀਲ ਅਤੇ 1100 ਤੋਂ ਵੱਧ ਵੋਟਾਂ ਵਾਲੀਆਂ 37 ਪੋਲਿੰਗ ਲੋਕੇਸ਼ਨਾਂ ‘ਤੇ 114 ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਯਕੀਨੀ ਬਨਾਉਣ ਦੇ ਨਾਲ ਨਾਲ ਸੈਂਟਰਲ ਆਰਮਡ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚਲੇ ਸਾਰੇ 570 ਪੋਲਿੰਗ ਸਟੇਸ਼ਨਾਂ ਉਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਕਿਸੇ ਵੀ ਵੋਟਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਵੋਟਰਾਂ ਦੇ ਬੈਠਣ ਲਈ ਕੁਰਸੀਆਂ ਤੇ ਕਰੋਨਾ ਤੋਂ ਬਚਾਅ ਲਈ ਮਾਸਕ, ਸੈਨੇਟਾਈਜ਼ਰ ਸਮੇਤ ਹਰ ਲੋੜੀਂਦੀ ਸਹੂਲਤ ਦਾ ਪ੍ਰਬੰਧ ਹੈ। ਜ਼ਿਲ੍ਹੇ ਵਿਚਲੇ ਸਾਰੇ ਵੋਟਰ 100 ਫੀਸਦ ਪੋਲਿੰਗ ਨੂੰ ਯਕੀਨੀ ਬਨਾਉਣ ਲਈ ਅੱਗੇ ਵੱਧ ਕੇ ਵੋਟ ਜ਼ਰੂਰ ਪਾਉਣ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ 18 ਫਰਵਰੀ, 2022 ਸ਼ਾਮ 06 ਵਜੇ ਤੋਂ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ,ਨਾਅਰੇ ਲਗਾਉਣ,ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ ‘ਤੇ ਮਨਾਹੀ ਹੈ। ਵੋਟਾਂ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਵੋਟ ਪ੍ਰਚਾਰ ਕਰਨ ‘ਤੇ ਕੋਈ ਮਨਾਹੀ ਨਹੀਂ ਹੈ। ਸਬੰਧਤ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਛੱਡ ਕੇ ਜ਼ਿਲ੍ਹੇ ਦੇ ਕਿਸੇ ਵੀ ਹਲਕੇ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ‘ਤੇ ਪੂਰਨ ਪਾਬੰਦੀ ਹੈ ਅਤੇ 18 ਫਰਵਰੀ ਸ਼ਾਮ 06 ਵਜੇ ਤੋਂ ਪਹਿਲਾਂ ਸਾਰੇ ਵਿਅਕਤੀ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਵਾਪਸ ਚਲੇ ਜਾਣ।
ਹਲਕੇ ਤੋਂ ਬਾਹਰੋਂ ਆਏ ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਹੈ ਕਿ ਉਹ ਮਿਤੀ 18.2.2022 ਨੂੰ ਸ਼ਾਮ 6 ਵਜੇ ਤੋਂ ਪਹਿਲਾਂ-ਪਹਿਲਾਂ ਵਾਪਸ ਜਾਣ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸਦੇ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਚੋਣ ਅਫਸਰ ਵੱਲੋਂ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ 2022 ਤੱਕ ਵੋਟਾਂ ਦੀ ਸਮਾਪਤੀ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਐਲਾਨਿਆ ਜਾ ਚੁੱਕਾ ਹੈ।ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲੇ ਦਿਨ ਵੀ ਡਰਾਈ ਡੇਅ ਐਲਾਨਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਮੈਰਿਜ ਪੈਲੇਸ ਅਤੇ ਹੋਰ ਥਾਵਾਂ ‘ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਸਬੰਧੀ ਸ਼ਿਕਾਇਤ ਸ਼ਿਕਾਇਤ ਸੈੱਲ ਦੇ ਨੰਬਰ 01763 232102 ਉੱਤੇ ਕੀਤੀ ਜਾ ਸਕਦੀ ਹੈ।