ਵੱਖ ਵੱਖ ਖਾਣ ਪੀਣ ਵਾਲੀਆਂ ਦੁਕਾਨਾਂ, ਰੇੜੀਆਂ ਅਤੇ ਸਟਰੀਟ ਫੂਡ ਵਿਕਰੇਤਾਂ ਦੀ ਚੈਕਿੰਗ
ਵੱਖ ਵੱਖ ਖਾਣ ਪੀਣ ਵਾਲੀਆਂ ਦੁਕਾਨਾਂ, ਰੇੜੀਆਂ ਅਤੇ ਸਟਰੀਟ ਫੂਡ ਵਿਕਰੇਤਾਂ ਦੀ ਚੈਕਿੰਗ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 17 ਦਸੰਬਰ 2021
ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰ ਸਿੰਘ,ਆਈ.ਏ.ਐਸ, ਫਿਰੋਜ਼ਪੁਰ, ਡਾ: ਰਜਿੰਦਰ ਅਰੌੜਾ, ਸਿਵਲ ਸਰਜਨ, ਫਿਰੋਜ਼ਪਰ, ਦੇ ਦਿਸ਼ਾ ਨਿਰਦੇਸ਼ਾ ਅਧੀਨ ਡਾ:ਸੱਤਪਾਲ ਭਗਤ ਡੈਜੀਗਨੇਟਿਡ ਅਫਸਰ, (ਫੂਡ ਸੇਫਟੀ) ਅਤੇ ਸ਼੍ਰੀ ਹਰਵਿੰਦਰ ਸਿੰਘ, ਫੂਡ ਸੇਫਟੀ ਅਫਸਰ ਵੱਲੋਂ ਫਿਰੋਜ਼ਪੁਰ ਸ਼ਹਿਰ ਅਤੇ ਕੈਂਟ ਦੇ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ, ਰੇੜੀਆਂ ਅਤੇ ਸਟਰੀਟ ਫੂਡ ਵਿਕਰੇਤਾ ਦੀ ਚੈਕਿੰਗ ਕੀਤੀ ਗਈ ਜਿਸ ਤਹਿਤ ਦੁਕਾਨਾਂ ਤੋ ਅੱਲਗ-ਅੱਲਗ 4 ਸੈਪਲ ਭਰੇ ਗਏ ਅਤੇ ਸੈਪਲਾਂ ਦੇ ਨਿਰੀਖਣ ਲਈ ਸੈਪਲ ਜਾਂਚ ਕੇਦਰ ਖਰੜ ਵਿਖੇ ਭੇਜ ਦਿੱਤੇ ਗਏ।
ਇਸ ਮੌਕੇ ਫੂਡ ਸੇਫਟੀ ਅਫਸਰ ਨੇ ਦੁਕਾਨਦਾਰਾ ਨੂੰ ਸਾਫ-ਸਫਾਈ ਵੱਲ ਖਾਸ ਧਿਆਨ ਦੇਣ ਦੀ ਹਦਾਇਤ ਕੀਤੀ ਅਤੇ ਦੁਕਾਨਦਾਰਾ ਨੂੰ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ/ ਰਜਿਸਟ੍ਰੇਸ਼ਨ ਲਈ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਫੂਡ ਬਿਜਨਸ ਓਪਰੇਟਰ ਨੂੰ ਕਿਹਾ ਕਿ ਕੋਵਿਡ-19 ਦੇ ਬਚਾਓ ਲਈ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਸਟਾਫ ਨੂੰ ਕੋਵਿਡ ਦੀ ਰੋਕਥਾਮ ਲਈ ਵੈਕਸੀਨੇਸ਼ਨ ਕਰਵਾਈ ਜਾਵੇ।