PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੰਗਰੂਰ ਸੱਜਰੀ ਖ਼ਬਰ ਸ਼ਰਧਾ ਭਾਵਨਾ ਗਿਆਨ-ਵਿਗਿਆਨ ਪੰਜਾਬ ਮਾਲਵਾ ਰਾਜਸੀ ਹਲਚਲ

ਸ਼੍ਰੀ ਸੁਭਾਸ਼ ਚੰਦਰ ਨੇ ਸੰਗਰੂਰ ਅਤੇ ਧੂਰੀ ਵਿਖੇ ਉਮੀਦਵਾਰਾਂ ਦੇ ਖਰਚਿਆਂ ਦਾ ਲਿਆ ਜਾਇਜ਼ਾ

Advertisement
Spread Information

ਸ਼੍ਰੀ ਸੁਭਾਸ਼ ਚੰਦਰ ਨੇ ਸੰਗਰੂਰ ਅਤੇ ਧੂਰੀ ਵਿਖੇ ਉਮੀਦਵਾਰਾਂ ਦੇ ਖਰਚਿਆਂ ਦਾ ਲਿਆ ਜਾਇਜ਼ਾ

  • ਅਧੂਰੇ ਇੰਦਰਾਜਾਂ ਅਤੇ ਗੈਰ ਹਾਜ਼ਰ ਉਮੀਦਵਾਰਾਂ ਨੂੰ ਆਰ. ਓ ਵੱਲੋਂ ਨੋਟਿਸ ਜਾਰੀ ਕਰਨ ਦੀ ਹਦਾਇਤ

    ਪਰਦੀਪ ਕਸਬਾ ,ਸੰਗਰੂਰ/ ਧੂਰੀ, 14 ਫਰਵਰੀ 2022

ਵਿਧਾਨ ਸਭਾ ਹਲਕਾ 108-ਸੰਗਰੂਰ ਅਤੇ ਵਿਧਾਨ ਸਭਾ ਹਲਕਾ 107-ਧੂਰੀ ਦੇ ਉਮੀਦਵਾਰਾਂ ਦੇ ਚੋਣ ਖਰਚਿਆਂ ’ਤੇ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਖਰਚਾ ਅਬਜ਼ਰਵਰ   ਸ਼੍ਰੀ ਸੁਭਾਸ਼ ਚੰਦਰ (ਆਈ.ਸੀ.ਏ.ਐਸ) ਨੇ ਇਨ੍ਹਾਂ ਦੋਵੇਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਹੁਣ ਤੱਕ ਕੀਤੇ ਗਏ ਚੋਣ ਖਰਚਿਆਂ ਦਾ ਸ਼ੈਡੋ ਰਜਿਸਟਰ ਨਾਲ ਮਿਲਾਨ ਕੀਤਾ ਗਿਆ। ਉਨ੍ਹਾਂ ਨੇ ਚੋਣ ਖਰਚਿਆਂ ਸਬੰਧੀ ਅਧੂਰੇ ਇੰਦਰਾਜਾਂ ਅਤੇ ਗੈਰ ਹਾਜ਼ਰ ਉਮੀਦਵਾਰਾਂ ਨੂੰ ਆਰ. ਓ ਵੱਲੋਂ ਨੋਟਿਸ ਜਾਰੀ ਕਰਨ ਦੀ ਹਦਾਇਤ ਕੀਤੀ।
ਖਰਚਾ ਅਬਜ਼ਰਵਰ ਨੇ ਕਿਹਾ ਕਿ ਜਿਹੜੇ ਉਮੀਦਵਾਰਾਂ ਦੇ ਰਜਿਸਟਰਾਂ ਵਿਚ ਵੇਰਵਿਆਂ ਦਾ ਸਹੀ ਇੰਦਰਾਜ ਨਹੀਂ ਅਤੇ ਜਿਹੜੇ ਉਮੀਦਵਾਰਾਂ ਦੀ ਤਰਫੋਂ ਪ੍ਰਤੀਨਿਧ ਨਹੀਂ ਆਏ, ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਆਦੇਸ਼ਾਂ ਮੁਤਾਬਿਕ ਸਬੰਧਤ ਰਿਟਰਨਿੰਗ ਅਫ਼ਸਰਾਂ ਦੁਆਰਾ ਨੋਟਿਸ ਜਾਰੀ ਕੀਤੇ ਜਾਣਗੇ।
ਇਸ ਦੌਰਾਨ ਸੰਗਰੂਰ ਅਤੇ ਧੂਰੀ ਵਿਧਾਨ ਸਭਾ ਤੋਂ ਚੋਣ ਲੜ ਰਹੇ ਵੱਖ ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੇ ਨੁਮਾਇੰਦਿਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਤਿਆਰ ਕੀਤੇ ਖਰਚਿਆਂ ਸਬੰਧੀ ਆਰ.ਓ ਦਫ਼ਤਰ ਵਿਖੇ ਰਜਿਸਟਰਾਂ ਦਾ ਮਿਲਾਨ ਕਰਵਾਇਆ। ਖਰਚਾ ਅਬਜ਼ਰਵਰ ਸ਼੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਜੇਕਰ ਕੋਈ ਉਮੀਦਵਾਰ ਜਾਂ ਚੋਣ ਏਜੰਟ ਖਰਚਿਆਂ ਬਾਰੇ ਤੱਥਾਂ ਦਾ ਸਹੀ ਇੰਦਰਾਜ ਨਹੀਂ ਕਰਦਾ ਤਾਂ ਉਸ ਨੂੰ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਲਈ ਕੀਤੀਆਂ ਜਾ ਰਹੀਆਂ ਹਰੇਕ ਤਰ੍ਹਾਂ ਦੀਆਂ ਗਤੀਵਿਧੀਆਂ ਉੱਤੇ
ਨਜ਼ਰ ਰੱਖਣ ਲਈ ਵੱਖ ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਰੋਜ਼ਾਨਾ ਦੇ ਆਧਾਰ ’ਤੇ ਇੰਦਰਾਜ ਰਜਿਸਟਰਾਂ ਵਿੱਚ ਕੀਤਾ ਜਾ ਰਿਹਾ ਹੈ। ਖਰਚਾ ਅਬਜ਼ਰਵਰ ਨੇ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਹਦਾਇਤਾਂ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਖਰਚਿਆਂ ਦਾ ਇੰਦਰਾਜ ਕਰਨ ਵਿੱਚ ਅਣਗਹਿਲੀ ਨਾ ਵਰਤੀ ਜਾਵੇ।
ਇਸ ਦੌਰਾਨ ਸੰਗਰੂਰ ਵਿਖੇ ਰਿਟਰਨਿੰਗ ਅਫ਼ਸਰ ਸ੍ਰੀ ਚਰਨਜੋਤ ਸਿੰਘ ਵਾਲੀਆ ਅਤੇ ਧੂਰੀ ਵਿਖੇ ਰਿਟਰਨਿੰਗ ਅਫ਼ਸਰ ਸ੍ਰੀਮਤੀ ਇਸਮਤ ਵਿਜੈ ਸਿੰਘ ਹਾਜ਼ਰ ਸਨ।    


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!