ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਵਿਖੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਤਹਿਤ ਕਰਵਾਏ ਗਏ ਆਨਲਾਈਨ ਪੇਪਰ ਰੀਡਿੰਗ ਮੁਕਾਬਲੇ
ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਵਿਖੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਤਹਿਤ ਕਰਵਾਏ ਗਏ ਆਨਲਾਈਨ ਪੇਪਰ ਰੀਡਿੰਗ ਮੁਕਾਬਲੇ
ਪਰਦੀਪ ਕਸਬਾ , ਬਰਨਾਲਾ, 30 ਸਤੰਬਰ 2021
ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਵਿਖੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਤਹਿਤ ਵਿਦਿਆਰਥੀਆਂ ਦੇ ਪੇਪਰ ਰੀਡਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਮਕੈਨੀਕਲ ਇੰਜੀ: ਅਤੇ ਸਿਵਲ ਇੰਜੀ: ਵਿਭਾਗ ਦੇ 09 ਵਿਦਿਆਰਥੀਆਂ ਨੇ ਭਾਗ ਲਿਆ ਗਿਆ। ਇਹ ਜਾਣਕਾਰੀ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਯਾਦਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮਿਸ ਰਾਜਵੀਰ ਕੌਰ ਨੇ ਪਹਿਲਾ, ਮਿਸ ਵੀਰਪਾਲ ਕੌਰ ਨੇ ਦੂਜਾ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਲਜ ਵੱਲੋਂ ਭਾਰਤ ਦੀ ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਕਾਲਜ ਵਿਖੇ ਵਿਦਿਆਰਥੀਆਂ ਦੇ ਵੱਖੋ-ਵੱਖਰੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਕੋਵਿਡ ਗਾਈਡਲਾਈਨਜ ਦੀ ਪਾਲਣਾ ਕਰਨ, ਜਿੰਦਗੀ ਵਿੱਚ ਮਿਹਨਤ ਕਰਨ, ਮਾਪਿਆਂ ਤੇ ਵੱਡਿਆਂ ਦੀ ਇੱਜ਼ਤ ਕਰਨ ਅਤੇ ਆਪਣੇ ਮਾਂਪਿਓ ਦੀ ਮੱਦਦ ਕਰਨ ਹਿੱਤ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਦਾ ਮਕਸਦ ਕਾਲਜ ਦੇ ਵਿਦਿਆਰਥੀਆਂ ਨੂੰ ਭਾਰਤ ਦੇ ਆਜ਼ਾਦੀ ਸੰਗਰਾਮ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਹੈ ਅਤੇ ਵਿਦਿਆਰਥੀਆਂ ਵਿੱਚ ਅਗਾਂਹਵਧੂ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਹੈ ਤਾਂ ਜੋ ਉਹ ਪੜ੍ਹਲਿਖ ਕੇ ਜ਼ਿੰਦਗੀ ਵਿੱਚ ਸਫ਼ਲ ਹੋ ਸਕਣ ਅਤੇ ਚੰਗੀਆਂ ਨੌਕਰੀਆਂ ਹਾਸਲ ਕਰ ਸਕਣ ਅਤੇ ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਅੱਗੇ ਹੋਰ ਵੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਇਹ ਮੁਕਾਬਲੇ ਸ੍ਰੀ ਜਗਦੀਪ ਸਿੰਘ ਸਿੱਧੂ ਮੁਖੀ ਵਿਭਾਗ ਈ.ਸੀ.ਈ. ਅਤੇ ਸ੍ਰੀਮਤੀ ਅਮਨਦੀਪ ਕੌਰ, ਲੈਕਚਰਾਰ ਦੀ ਦੇਖ-ਰੇਖ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਸ੍ਰੀ ਜਗਦੀਪ ਸਿੰਘ ਸਿੱਧੂ ਅਤੇ ਸ੍ਰੀ ਖੁਸ਼ਪ੍ਰੀਤ ਸਿੰਘ ਲੈਕਚਰਾਰ ਨੇ ਕੀਤੀ।