PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਸਰਕਾਰੀ ਲਾਟਰੀ ਦੀ ਆੜ ‘ਚ ਦੜੇ-ਸੱਟੇ ਦਾ ਧੰਦਾ ਚਲਾਉਣ ਵਾਲਿਆਂ ਤੇ ਛਾਪੇਮਾਰੀ

Advertisement
Spread Information

ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਵਿਸ਼ੇਸ਼ ਟੀਮ ਨੇ  ਲੁਧਿਆਣਾ ਵਿੱਚ ਮਾਰੇ ਵੱਡੀ ਪੱਧਰ ਤੇ ਛਾਪੇ


ਦਵਿੰਦਰ ਡੀ.ਕੇ. ਲੁਧਿਆਣਾ, 7 ਸਤੰਬਰ:2021 

      ਸਰਕਾਰੀ ਲਾਟਰੀ ਦੀ ਆੜ ਹੇਠ ਦੜੇ-ਸੱਟੇ ਦਾ ਗ਼ੈਰਕਾਨੂੰਨੀ ਧੰਦਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਹੁਣ ਪੰਜਾਬ ਰਾਜ ਲਾਟਰੀਜ਼ ਵਿਭਾਗ ਵੀ ਸਰਗਰਮ ਹੋ ਗਿਆ ਹੈ। ਪੰਜਾਬ ਰਾਜ ਲਾਟਰੀਜ਼ ਵਿਭਾਗ ਵੱਲੋ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਲਾਟਰੀ/ਪਰਚੀ/ਦੜਾ-ਸੱਟਾ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਵਿਭਾਗ ਦੀ ਵਿਸ਼ੇਸ਼ ਟੀਮ ਨੇ ਲੁਧਿਆਣਾ ਵਿੱਚ ਅਚਨਚੇਤ ਛਾਪੇਮਾਰੀ ਕੀਤੀ । ਛਾਪਿਆਂ ਦੀ ਭਿਣਕ ਪੈਂਦਿਆਂ ਹੀ ਲਾਟਰੀ ਦੀ ਆੜ ਵਿੱਚ ਗੈਰਕਾਨੂੰਨੀ ਦੜਾ- ਸੱਟਾ ਲਵਾਉਣ ਵਾਲਿਆਂ ਨੂੰ ਭਾਜੜਾਂ ਪੈ ਗਈਆਂ। ਛਾਪੇਮਾਰੀ ਦੌਰਾਨ ਟੀਮ ਵੱਲੋਂ ਲਾਟਰੀ ਟਿਕਟਾਂ ਵੇਚਣ ਵਾਲੇ ਵੱਖ -ਵੱਖ ਸਟਾਲਾਂ ਦੀ ਚੈਕਿੰਗ ਵੀ ਕੀਤੀ ਗਈ।

      ਟੀਮ ਨੇ ਲਾਟਰੀ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਗ਼ੈਰਕਾਨੂੰਨੀ ਲਾਟਰੀ/ਪਰਚੀ/ਦੜਾ-ਸੱਟਾ ਵੇਚਣਾ ਕਾਨੂੰਨੀ ਅਪਰਾਧ ਹੈ ਅਤੇ ਜੇ ਕੋਈ ਇਨ੍ਹਾਂ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਲਾਟਰੀਜ਼ ਐਕਟ ਤੇ ਇੰਡੀਅਨ ਪੀਨਲ ਕੋਡ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਪਰਾਧਕ ਮਾਮਲਾ ਵੀ ਦਰਜ ਕੀਤਾ ਜਾਵੇਗਾ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਅਚਨਚੇਤ ਛਾਪੇਮਾਰੀ ਕੀਤੀ ਜਾਵੇਗੀ ਤਾਂ ਜੋ ਅਸਲੀ ਅਤੇ ਪ੍ਰਮਾਣਿਕ ਲਾਟਰੀਆਂ ਦੀ ਵਿਕਰੀ ਨੂੰ ਯਕੀਨੀ ਬਣਾਇਆ ਜਾ ਸਕੇ।


Spread Information
Advertisement
Advertisement
error: Content is protected !!