ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ ,ਕਾਨੂੰਨੀ ਸੇਵਾਵਾਂ ਅਥਾਰਟੀ ਸੈਮੀਨਾਰ ਦਾ ਆਯੋਜਨ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ ,ਕਾਨੂੰਨੀ ਸੇਵਾਵਾਂ ਅਥਾਰਟੀ ਸੈਮੀਨਾਰ ਦਾ ਆਯੋਜਨ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 14 ਦਸੰਬਰ 2021
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ ਅਤੇ ਸਰਕਾਰੀ ਹਾਈ ਸਕੂਲ ਪਿੰਡ ਸੇਖਵਾਂ, ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਜੀਆਂ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ ।ਇਸ ਤੋਂ ਇਲਾਵਾ ਇਸ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਤੋਂ ਡਾਕਟਰ ਬਖਤਾਵਰ ਲਾਲ ਪਸਰੀਚਾ ਜੀ ਅਤੇ ਇਸ ਸੰਸਥਾ ਦੇ ਮੌਜੂਦਾ ਪ੍ਰਧਾਨ ਸ਼੍ਰੀ ਰਾਕੇਸ਼ ਗੁਪਤਾ ਅਤੇ ਸਾਬਕਾ ਪ੍ਰਧਾਨ ਸ਼੍ਰੀ ਚਿਮਨ ਲਾਲ, ਸ਼੍ਰੀ ਮਨਜੀਤ ਸਿੰਘ, ਸ਼੍ਰੀ ਅਸ਼ੋਕ ਖੁੱਲਰ ਜੀ ਅਤੇ ਉਨ੍ਹਾਂ ਦੀ ਸਾਰੀ ਟੀਮ ਵੱਲੋਂ ਇਸ ਸਕੂਲ ਦੇ 35 ਦੇ ਕਰੀਬ ਗਰੀਬ ਬੱਚਿਆਂ ਨੂੰ ਗਰਮ ਕੋਟੀਆਂ ਅਤੇ ਸਕੂਲ ਵਾਲੇ ਬੂਟ ਵੀ ਜੱਜ ਸਾਹਿਬ ਦੇ ਨਾਲ ਮਿਲ ਕੇ ਵੰਡੇ ਗਏ । ਇਸ ਤੋਂ ਬਾਅਦ ਜੱਜ ਸਾਹਿਬ ਨੇ ਸਰਕਾਰੀ ਹਾਈ ਸਕੂਲ ਪਿੰਡ ਸੇਖਵਾਂ ਦੇ ਬੱਚਿਆਂ ਲਈ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਵਿੱਚ ਵੀ ਜੱਜ ਸਾਹਿਬ ਨੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰ ਜ਼ਪੁਰ ਦੀਆਂ ਸਕੀਮਾਂ ਦਾ ਪ੍ਰਚਾਰ ਕੀਤਾ ਇਨ੍ਹਾਂ ਸਕੀਮਾਂ ਵਿੱਖ ਮਿਡੀਏਸ਼ਨ ਸੈਂਟਰ ਅਤੇ ਲੋਕ ਅਦਾਲਤ, ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ ਆਦਿ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਇਸ ਮੌਕੇ ਉਪਰੋਕਤ ਸਕੂਲਾਂ ਦਾ ਸਟਾਫ ਵੀ ਮੌਜੂਦ ਸੀ ।ਇਹ ਸੈਮੀਨਾਰ ਉਪਰੋਕਤ ਸਕੂਲਾਂ ਦੇ ਕ੍ਰਮਵਾਰ ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਅਤੇ ਸ਼੍ਰੀ ਨੀਲ ਕਮਲ ਜੀ ਵੱਲੋਂ ਕਰਵਾਇਆ ਗਿਆ ਅਤੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸਾਹਿਬਾਨਾਂ ਵੱਲੋਂ ਜੱਜ ਸਾਹਿਬ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੀ ਸਾਰੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।