ਸ਼ਤਰੰਜ ਦੇ ਖਿਡਾਰੀਆਂ ਦਾ ਸਨਮਾਨ
- ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
ਰਾਜੇਸ਼ ਗੌਤਮ,ਪਟਿਆਲਾ, 30 ਨਵੰਬਰ:2021
ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਰੋਟਰੀ ਕਲੱਬ ਮਿਡਟਾਊਨ ਪਟਿਆਲਾ ਦੇ ਐੱਸ ਐੱਸ ਟੀ ਨਗਰ ਵਿਖੇ ਸਥਿਤ ਕੰਪਲੈਕਸ ਵਿਖੇ ਸ਼ਤਰੰਜ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ 100 ਤੋਂ ਵੱਧ ਖਿਡਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਰੋਟਰੀ ਕਲੱਬ ਦੇ ਅਹੁਦੇਦਾਰਾਂ ਨੇ ਜੇਤੂਆਂ ਸਮੇਤ ਪ੍ਰਤੀਯੋਗੀਆਂ ਨੂੰ ਇਨਾਮ ਅਤੇ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਸ਼ਤਰੰਜ ਦੇ ਖਿਡਾਰੀਆਂ ਨੇ ਵੀ ਆਪਣੀ ਕਲਾ ਦੇ ਜੌਹਰ ਦਿਖਾਏ ਅਤੇ ਸਨਮਾਨ ਪ੍ਰਾਪਤ ਕੀਤੇ।
ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਨੇ ਆਪਣੇ ਸਕੂਲ ਵਿਖੇ ਵੀ ਹੋਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਸ਼ਤਰੰਜ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਨਾਲ ਹੀ ਸ਼ੁਭ ਕਾਮਨਾਵਾਂ ਦਿੱਤੀਆਂ।