ਸ਼ਹੀਦੀ ਸਭਾ ਦੌਰਾਨ, ਨਾਕਿਆਂ ਤੇ ਲੋਕਲ ਲੋਕਾਂ ਦੇ ਵੀ ਆਈ.ਡੀ. ਪਰੂਫ ਚੈੱਕ ਕੀਤੇ ਜਾਣ : ਡੀ.ਸੀ
ਸ਼ਹੀਦੀ ਸਭਾ ਦੌਰਾਨ, ਨਾਕਿਆਂ ਤੇ ਲੋਕਲ ਲੋਕਾਂ ਦੇ ਵੀ ਆਈ.ਡੀ. ਪਰੂਫ ਚੈੱਕ ਕੀਤੇ ਜਾਣ : ਡੀ.ਸੀ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 23 ਦਸੰਬਰ: 2021
ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਸਹੀਦੀ ਸਭਾ ਦੇ ਏਰੀਏ ਵਿੱਚ ਰਹਿਣ ਵਾਲੇ ਨਾਗਰਿਕ ਪੁਲਿਸ ਵੱਲੋਂ ਲਗਾਏ ਜਾਣ ਵਾਲੇ ਨਾਕਿਆਂ ਤੋਂ ਆਪਣੇ ਆਈ.ਡੀ. ਪਰੂਫ ਵਿਖਾ ਕੇ ਅੰਦਰ ਆ ਸਕਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਗੋਇਲ ਨੂੰ ਵੀ ਪੱਤਰ ਲਿਖਿਆ ਹੈ ਤਾਂ ਜੋ ਸ਼ਹੀਦੀ ਸਭਾ ਦੌਰਾਨ ਸਥਾਨਕ ਸ਼ਹਿਰੀਆਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।