ਸਾਡਾ ਮੁੱਖ ਮਕਸਦ ਪਟਿਆਲ਼ੇ ਦਾ ਸਮੁੱਚਾ ਵਿਕਾਸ ਨਾ ਕਿ ਰਾਜਨੀਤੀ- ਜੈ ਇੰਦਰ ਕੌਰ
ਸਾਡਾ ਮੁੱਖ ਮਕਸਦ ਪਟਿਆਲ਼ੇ ਦਾ ਸਮੁੱਚਾ ਵਿਕਾਸ ਨਾ ਕਿ ਰਾਜਨੀਤੀ- ਜੈ ਇੰਦਰ ਕੌਰ
ਰਿਚਾ ਨਾਗਪਾਲ,ਪਟਿਆਲਾ, 12 ਫਰਵਰੀ 2022
ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਆਪਣੇ ਪਿਤਾ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕਰ ਰਹੀ, ਉਨ੍ਹਾਂ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਨੇ ਅੱਜ ਵੱਖ-ਵੱਖ ਮੀਟਿੰਗਾਂ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦਾ ਅਤੇ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਦਾ ਇਕੋ ਮਕਸਦ ਸਮੁੱਚੇ ਪਟਿਆਲਾ ਸ਼ਹਿਰ ਦਾ ਵਿਕਾਸ ਕਰਨਾ ਹੈ ਨਾ ਕੇ ਰਾਜਨੀਤੀ ਹੈ। ਕਿਓਂਕਿ ਪਟਿਆਲਾ ਉਹਨਾਂ ਦਾ ਆਪਣਾ ਜੱਦੀ ਘਰ ਹੈ ਅਤੇ ਸਾਰੇ ਹੀ ਪਟਿਆਲਵੀ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਹਨ। ਜਿਸਦੇ ਮੱਦੇਨਜ਼ਰ ਉਹਨਾਂ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਅਤੇ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਗਠਬੰਧਨ ਦੀ ਸਰਕਾਰ ਬਣਨ ਤੋਂ ਬਾਅਦ ਪਟਿਆਲਾ ਨੂੰ ਖੂਬਸੂਰਤ ਸ਼ਹਿਰ ਬਣਾਇਆ ਜਾਵੇਗਾ ਅਤੇ ਇਸਦੇ ਬਾਕੀ ਰਹਿੰਦੇ ਪ੍ਰੋਜੈਕਟਾਂ ਅਤੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਸਮੁੱਚੇ ਪਟਿਆਲੇ ਵਿੱਚ ਚੋਣ ਪ੍ਰਚਾਰ ਦੌਰਾਨ ਵਿਚਰ ਰਹੇ ਹਨ ਅਤੇ ਸਾਰੇ ਲੋਕਾਂ ਦਾ ਉਨਾਂ ਨੂੰ ਭਰਪੂਰ ਸਮਰਥਨ ਅਤੇ ਪਿਆਰ ਮਿਲ ਰਿਹਾ ਹੈ।