ਸਾਧ ਸੰਗਤ ਨੇ ਬੱਚਿਆਂ ਨੂੰ ਖਿਡੌਣੇ ਅਤੇ ਖਾਣ ਦਾ ਸਮਾਨ ਦੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ
ਸਾਧ ਸੰਗਤ ਨੇ ਬੱਚਿਆਂ ਨੂੰ ਖਿਡੌਣੇ ਅਤੇ ਖਾਣ ਦਾ ਸਮਾਨ ਦੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ
- ਜ਼ਿਲੇ ਭਰ ’ਚ 355 ਕਿੱਟਾਂ ਵੰਡ ਕੇ ਮਨਾਇਆ ਕ੍ਰਿਸਮਿਸ ਦਾ ਤਿਉਹਾਰ : 45 ਮੈਂਬਰ ਗੁਰਦੇਵ ਇੰਸਾਂ
ਅਸ਼ੋਕ ਵਰਮਾ,ਬਠਿੰਡਾ, 25 ਦਸੰਬਰ 2021
ਡੇਰਾ ਸੱਚਾ ਸੌਦਾ ਸਰਵ ਧਰਮ ਸੰਗਮ ਸੰਸਥਾ ਹੈ ਜਿੱਥੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਦੇਸ਼-ਵਿਦੇਸ਼ ਦੇ ਡੇਰਾ ਸ਼ਰਧਾਲੂ ਹਰ ਧਰਮ ਦੇ ਤਿਉਹਾਰ ਨੂੰ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 135 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਮਨਾਉਂਦੇ ਹਨ। ਇਸੇ ਲੜੀ ਤਹਿਤ ਬਲਾਕ ਬਠਿੰਡਾ ਦੀ ਸਾਧ ਸੰਗਤ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੀ ਅਗਵਾਈ ਵਿਚ ਮਾਨਵਤਾ ਭਲਾਈ ਦੇ ਕਾਰਜ ‘ਸਮਾਈਲ ਆਨ ਇਨੋਸੈਂਟ ਫੇਸ’ ਤੇ ਅਮਲ ਕਮਾਉਂਦਿਆਂ ਪਵਿੱਤਰ ਕ੍ਰਿਸਮਿਸ ਦਾ ਤਿਉਹਾਰ ਜਰੂਰਤਮੰਦ ਬੱਚਿਆਂ ਨੂੰ ਖਿਡੌਣੇ ਅਤੇ ਖਾਣ ਦਾ ਸਮਾਨ ਦੇ ਕੇ ਮਨਾਇਆ ਗਿਆ। ਇਸ ਮੌਕੇ ਜੋਗੀ ਨਗਰ ਟਿੱਬੇ ਤੇ ਵਸਦੇ ਜਰੂਰਤਮੰਦ ਪਰਿਵਾਰਾਂ ਦੇ 125 ਬੱਚਿਆਂ ਨੂੰ ਇਹ ਸਮਾਨ ਇੱਕ ਕਿੱਟ ਬਣਾ ਕੇ ਦਿੱਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੌਂਸਲਰ ਇੰਦਰਜੀਤ ਸਿੰਘ ਇੰਦਰ ਅਤੇ ਰਤਨ ਰਾਹੀ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ ਵੱਡੇ ਪੱਧਰ ਤੇ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਉਨਾਂ ਕਿਹਾ ਕਿ ਡੇਰੇ ਦੀ ਸਾਧ ਸੰਗਤ ਵੱਲੋਂ ਖ਼ੂਨਦਾਨ ਕੈਂਪ, ਵੈਕਸੀਨੇਸ਼ਨ ਕੈਂਪ, ਸ਼ਰੀਰਦਾਨ, ਗਰੀਬ ਪਰਿਵਾਰਾਂ ਦੇ ਘਰ ਬਣਾ ਕੇ ਦੇਣਾ, ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਕਰਵਾਉਣੀਆਂ ਅਤੇ ਹੋਰ ਵੀ ਬਹੁਤ ਸਾਰੇ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਜਿਸ ਲਈ ਸਾਧ ਸੰਗਤ ਵਧਾਈ ਦੀ ਪਾਤਰ। ਅੱਜ ਵੀ ਸਾਧ ਸੰਗਤ ਨੇ ਜਰੂਰਤਮੰਦ ਪਰਿਵਾਰਾਂ ਨਾਲ ਿਸਮਸ ਦਾ ਤਿਉਹਾਰ ਮਨਾਉਂਦਿਆਂ ਬੱਚਿਆਂ ਨੂੰ ਖਿਡੌਣੇ ਅਤੇ ਖਾਣ ਦਾ ਸਮਾਨ ਵੰਡਿਆ ਹੈ ਜਿਸ ਦੀ ਉਹ ਪ੍ਰਸੰਸ਼ਾ ਕਰਦੇ ਹਨ। ਇਸ ਮੌਕੇ ਸੁਜਾਨ ਭੈਣ ਸ਼ੀਲਾ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਲਗਾਤਾਰ ਮਾਨਵਤਾ ਭਲਾਈ ਦੇ ਕਾਰਜਾਂ ’ਚ ਲੱਗੀ ਹੋਈ ਹੈ ਅਤੇ ਅੱਗੇ ਤੋਂ ਵੀ ਵੱਧ ਚੜ ਕੇ ਹਿੱਸਾ ਲੈਂਦੀ ਰਹੇਗੀ। 45 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਨੇ ਦੱਸਿਆ ਕਿ ਜ਼ਿਲਾ ਬਠਿੰਡਾ ਦੀ ਸਾਧ ਸੰਗਤ ਵੱਲੋਂ ਅੱਜ 355 ਕਿੱਟਾਂ ਵੰਡੀਆਂ ਗਈਆਂ ਹਨ। ਇਸ ਮੌਕੇ 45 ਮੈਂਬਰ ਪੰਜਾਬ ਊਸ਼ਾ ਇੰਸਾਂ, ਮਾਧਵੀ ਇੰਸਾਂ, ਵਿਨੋਦ ਇੰਸਾਂ, ਬਲਾਕ ਭੰਗੀਦਾਸ ਸੁਨੀਲ ਇੰਸਾਂ, 15 ਮੈਂਬਰ ਅਸ਼ਵਨੀ ਇੰਸਾਂ, ਸੁਜਾਨ ਭੈਣ ਜਸਵੰਤ ਇੰਸਾਂ, ਭੰਗੀਦਾਸ ਭੈਣ ਸਪਨਾ ਇੰਸਾਂ ਅਤੇ ਹੋਰ ਸੇਵਾਦਰ ਵੀਰ ਅਤੇ ਭੈਣਾਂ ਹਾਜਰ ਸਨ।