ਸਿਆਸੀ ਸਰਗਰਮੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਸੰਗਰੂਰ ਦੇ ਸੀ.ਡੀ.ਈ.ਓ
ਸਿਆਸੀ ਸਰਗਰਮੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕੋਆਪ੍ਰੇਟਿਵ ਬੈਂਕ ਸੰਗਰੂਰ ਦੇ ਸੀ.ਡੀ.ਈ.ਓ
*ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਤੇ ਹੋਈ ਕਾਰਵਾਈ
ਪਰਦੀਪ ਕਸਬਾ ,ਸੰਗਰੂਰ, 10 ਫਰਵਰੀ:2022
ਕੋਆਪ੍ਰੇਟਿਵ ਬੈਂਕ ਦੀ ਬਰਾਂਚ ਆਫਿਸ ਸੰਗਰੂਰ ਦੇ ਸੀ.ਡੀ.ਈ.ਓ ਸ਼੍ਰੀ ਵਿਕਰਮਦੀਪ ਸਿੰਘ ਨੂੰ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਬੈਂਕ ਸਰਵਿਸ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਬੈਂਕ ਦੇ ਜ਼ਿਲਾ ਮੈਨੇਜਰ ਵੱਲੋਂ ਜਾਰੀ ਮੁਅੱਤਲੀ ਹੁਕਮਾਂ ਅਨੁਸਾਰ ਸ਼੍ਰੀ ਵਿਕਰਮਦੀਪ ਸਿੰਘ ਨੂੰ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਿਲ ਪਾਇਆ ਗਿਆ ਹੈ ਜਿਸ ਕਾਰਨ ਤੁਰੰਤ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁਅੱਤਲੀ ਸਮੇਂ ਕਰਮਚਾਰੀ ਦਾ ਹੈਡ ਕੁਆਟਰ ਬਰਾਂਚ ਆਫਿਸ ਲਹਿਰਾਗਾਗਾ ਫਿਕਸ ਕੀਤਾ ਜਾਂਦਾ ਹੈ ਅਤੇ ਕਰਮਚਾਰੀ ਸਮਰੱਥ ਅਧਿਕਾਰੀ ਦੀ ਅਗੇਤਰੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈਡ ਕੁਆਟਰ ਨਹੀਂ ਛੱਡ ਸਕੇਗਾ।
ਇਸ ਸਬੰਧੀ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਚੋਣ ਕਾਰਜਾਂ ਵਿੱਚ ਜੁਟੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵੀ ਕਰਮਚਾਰੀ ਜਾਂ ਅਧਿਕਾਰੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਨੂੰ ਸਹਿਯੋਗ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖਤ ਐਕਸ਼ਨ ਲਿਆ ਜਾਵੇਗਾ।