ਸਿਵਲ ਸਰਜਨ ਵੱਲੋਂ ‘ਕੋਰੋਨਾ ਜਾਗਰੂਕਤਾ’ ਤਹਿਤ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸਿਵਲ ਸਰਜਨ ਵੱਲੋਂ ‘ਕੋਰੋਨਾ ਜਾਗਰੂਕਤਾ’ ਤਹਿਤ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਦਵਿੰਦਰ ਡੀ.ਕੇ,ਲੁਧਿਆਣਾ, 20 ਦਸੰਬਰ 2021
ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਕੋਰੋਨਾ ਜਾਗਰੂਕਤਾ ਸਬੰਧੀ ਜ਼ਿਲ੍ਹੇ ਭਰ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਹਰ ਘਰ ਦਸਤਕ’ ਤਹਿਤ ਵੈਨ ਨੂੰ ਅੱਜ ਸਿਵਲ ਸਰਜਨ ਡਾ.ਐਸ. ਪੀ. ਸਿੰਘ ਵਲੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਡਾ. ਸਿੰਘ ਨੇ ਦੱਸਿਆ ਕਿ ਇਹ ਵੈਨ ਸ਼ਹਿਰੀ ਅਤੇ ਪੇਡੂ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਕੋਵਿਡ ਟੀਕਾਕਰਨ ਸਬੰਧੀ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀਆਂ ਨੇ ਹਾਲੇ ਪਹਿਲੀ ਖੁਰਾਕ ਨਹੀ ਲਗਵਾਈ ਜਾਂ ਦੂਸਰੀ ਖੁਰਾਕ ਲਗਵਾਉਣ ਦੀ ਮਿਆਦ ਲੰਘ ਚੁੱਕੀ ਹੈ, ਉਨ੍ਹਾਂ ਵਿਅਕਤੀਆਂ ਨੂੰ ਵੱਧ ਤੋ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ 100 ਫੀਸਦ ਟੀਕਾਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨੀਸ਼ਾ ਖੰਨਾ ਨੇ ਦੱਸਿਆ ਕਿ ਇਸ ਵੈਨ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਹੁੰਚਣ ਤੋ ਪਹਿਲਾ ਗੁਰਦੁਆਰੇ, ਮੰਦਿਰ, ਮਸਜਿਦ ਅਤੇ ਚਰਚ ਆਦਿ ਰਾਹੀਂ ਪਹਿਲਾਂ ਆਸ਼ਾ ਵਰਕਰਾਂ ਅਤੇ ਏ ਐਨ ਐਮ ਰਾਹੀ ਉਸ ਇਲਾਕੇ ਵਿਚ ਅਨਾਊਸਮੈਂਟ ਕਰਵਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਲੋਕ ਇਸ ਦਾ ਵੱਧ ਤੋ ਵੱਧ ਲਾਭ ਲੈ ਸਕਣ।
ਅਖੀਰ ਵਿੱਚ ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਆਪਣੇ ਅਤੇ ਆਪਣਿਆਂ ਦੇ ਹਿੱਤ ਲਈ ਆਪਣਾ ਸੰਪੂਰਨ ਟੀਕਾਕਰਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ ਪ੍ਰੋਟੋਕਾਲ ਤਹਿਤ ਮਾਸਕ ਪਾਉਣਾ, ਵਾਰ ਵਾਰ ਹੱਥ ਧੋਣੇ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਭੀੜ ਭੜੱਕੇ ਵਾਲੀਆਂ ਥਾਂਵਾਂ ‘ਤੇ ਜਾਣ ਤੋ ਗੁਰੇਜ਼ ਕਰਨਾ ਚਾਹੀਦਾ ਹੈ।