ਸਿਵਲ ਸਰਜਨ ਵੱਲੋਂ ਸਬ ਨੈਸ਼ਨਲ ਟੀ.ਬੀ. ਸਰਟੀਫਿਕੇਸ਼ਨ ਸਬੰਧੀ ਟੀਮਾਂ ਰਵਾਨਾ
ਸਿਵਲ ਸਰਜਨ ਵੱਲੋਂ ਸਬ ਨੈਸ਼ਨਲ ਟੀ.ਬੀ. ਸਰਟੀਫਿਕੇਸ਼ਨ ਸਬੰਧੀ ਟੀਮਾਂ ਰਵਾਨਾ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 21 ਫਰਵਰੀ 2022
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਚਲਾਈਆਂ ਜਾ ਰਹੀਆਂ ਵੱਖ ਵੱਖ ਸਿਹਤ ਗਤੀਵਿਧੀਆ ਦੀ ਲੜੀ ਵਿੱਚ ਅੱਜ ਰਾਸ਼ਟਰੀ ਟੀ.ਬੀ.ਮੁਕਤ ਪ੍ਰੋਗਰਾਮ ਅਧੀਨ ਸਬ ਨੈਸ਼ਨਲ ਸਰਟੀਫਿਕੇਸ਼ਨ ਟੀਮਾਂ ਨੂੰ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਤੋਂ ਫਲੈਗ ਆਫ ਕੀਤਾ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ:ਰਾਜਿੰਦਰ ਮਨਚੰਦਾ, ਸੀਨੀਅਰ ਮੈਡੀਕਲ ਅਫਸਰ ਡਾ:ਭੁਪਿੰਦਰ ਕੌਰ, ਜ਼ਿਲਾ ਟੀ.ਬੀ.ਅਫਸਰ ਸਤਿੰਦਰ ਓਬਰਾਏ, ਡਾ:ਨਵੀਨ ਸੇਠੀ, ਡਾ:ਆਕਾਸ਼ ਅਤੇ ਹੋਰ ਵਿਭਾਗ ਅਧਿਕਾਰੀ/ਕਰਮਚਾਰੀ ਹਾਜ਼ਿਰ ਸਨ।
ਇਨ੍ਹਾਂ ਗਤੀਵਿਧੀਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਨੇ ਕਿਹਾ ਕਿ ਰਾਸਟਰੀ ਟੀ.ਬੀ. ਮੁਕਤ ਪ੍ਰੋਗ੍ਰਾਮ ਅਧੀਨ ਸਬ ਨੈਸ਼ਨਲ ਟੀ.ਬੀ. ਸਰਟੀਫਿਕੇਸ਼ਨ ਸਬੰਧੀ ਵਿਭਾਗ ਦੀਆਂ ਟੀਮਾਂ ਵੱਲੋਂ 07 ਮਾਰਚ 2022 ਤੱਕ ਨਿਰਧਾਰਤ ਖੇਤਰਾਂ ਦਾ ਸਰਵੇ ਕੀਤਾ ਜਾਵੇਗਾ ਇਸ ਵਿੱਚ ਟੀ.ਬੀ.ਦੇ ਲੱਛਣਾਂ ਵਾਲੇ ਮਰੀਜ਼ਾਂ ਦਾ ਨਿਰਧਾਰਤ ਐਪ ਤੇ ਡਾਟਾ ਇਕੱਤਰ ਕੀਤਾ ਜਾਵੇਗਾ ਅਤੇ ਇਨ੍ਹਾਂ ਮਰੀਜ਼ਾਂ ਦੇ ਸੈਂਪਲ ਲੈ ਕੇ ਇਨ੍ਹਾਂ ਦੇ ਟੈਸਟ ਕਰਵਾਏ ਜਾਣਗੇ। ਉਨ੍ਹਾਂ ਇਹ ਖੁਲਾਸਾ ਵੀ ਕੀਤਾ ਕਿ ਸਰਕਾਰੀ ਸਿਹਤ ਕੇਂਦਰਾਂ ਵਿਖੇ ਟੀ.ਬੀ. ਮਰੀਜ਼ਾਂ ਦੀ ਜਾਂਚ ਅਤੇ ਇਲਾਜ ਮੁਫਤ ਉਪਲੱਬਧ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਟੀ.ਬੀ. ਮਰੀਜ਼ਾਂ ਨੂੰ ਇਲਾਜ ਦੇ ਸਮੇਂ ਦੌਰਾਨ ਸੰਤੁਲਿਤ ਖੁਰਾਕ ਵਾਸਤੇ 500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਜ਼ਿਲਾ ਨਿਵਾਸੀਆਂ ਦੇ ਨਾਮ ਇੱਕ ਸੰਦੇਸ਼ ਵਿੱਚ ਇਹ ਅਪੀਲ ਕੀਤੀ ਕਿ 15 ਦਿਨਾਂ ਵੱਧ ਸਮੇਂ ਤੋਂ ਖਾਂਸੀ ਦੇ ਮਰੀਜ਼ਾਂ ਨੂੰ ਟੀ.ਬੀ. ਸਬੰਧੀ ਜਾਂਚ ਕਰਵਾਉਣੀ ਚਾਹੀਦੀ ਤਾਂ ਕਿ ਟੀ.ਬੀ. ਦੇ ਫੈਲਾਅ ਨੂੰ ਰੋਕ ਕੇ ਦੇਸ਼ ਨੂੰ ਟੀ.ਬੀ ਮੁਕਤ ਕੀਤਾ ਜਾ ਸਕੇ।