Skip to content
Advertisement
ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਇਤਿਹਾਸਕ ਫੈਸਲੇ : ਭਾਂਬਰੀ
– ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਹਰ ਸਹੂਲਤ ਦੇਣ ਲਈ ਸਰਕਾਰ ਵਚਨਬੱਧ
– ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਨੇ ਖਨਿਆਣ ਸਕੂਲ ਲਈ ਦਿੱਤੀ 03 ਲੱਖ ਰੁਪਏ ਦੀ ਗ੍ਰਾਂਟ
ਅਸ਼ੋਕ ਧੀਮਾਨ,ਫਤਿਹਗੜ੍ਹ ਸਾਹਿਬ, 22 ਦਸੰਬਰ: 2021
ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲੇ ਕੀਤੇ ਹਨ ਜਿਨ੍ਹਾਂ ਸਦਕਾ ਪੰਜਾਬ ਅੱਜ ਦੇਸ਼ ਅੰਦਰ ਅਜਿਹਾ ਪਹਿਲਾ ਸੂਬਾ ਹੈ ਜਿਥੇ ਸਰਕਾਰੀ ਸਕੂਲਾਂ ਵਿੱਚ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਨੇ ਪਿੰਡ ਖਨਿਆਣ ਦੀ ਪੰਚਾਇਤ ਨੂੰ ਪਿੰਡ ਦੇ ਸਕੂਲ ਵਿੱਚ ਸ਼ੈਡ ਦਾ ਨਿਰਮਾਣ ਕਰਨ ਲਈ 03 ਲੱਖ ਰੁਪਏ ਦੀ ਗ੍ਰਾਂਟ ਦੇਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਸਦਕਾ ਪੰਜਾਬ ਦੇ ਕਾਫੀ ਸਕੂਲ ਸਮਾਰਟ ਸਕੂਲ ਵਿੱਚ ਤਬਦੀਲ ਹੋਏ ਹਨ ਜਿਥੇ ਕਿ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਪੜਾਈ ਕਰਵਾਈ ਜਾ ਰਹੀ ਹੈ।
ਸ. ਭਾਂਬਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਲੋਕ ਹਿੱਤ ਵਿੱਚ ਜੋ ਫੈਸਲੇ ਕੀਤੇ ਹਨ ਉਹ ਬਹੁਤ ਹੀ ਸ਼ਲਾਘਾਯੋਗ ਹਨ ਅਤੇ ਮੁੱਖ ਮੰਤਰੀ ਦੇ ਇਨ੍ਹਾਂ ਉਪਰਾਲਿਆਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਪੰਜਾਬ ਦੇ ਸਮਾਰਟ ਸਕੂਲ ਬਣਨ ਤੋਂ ਰਹਿੰਦੇ ਬਾਕੀ ਸਕੂਲਾਂ ਨੂੰ ਵੀ ਸਮਾਰਟ ਸਕੂਲ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਵੀ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਾਂਗ ਉਚ ਆਹੁਦਿਆਂ ’ਤੇ ਪਹੁੰਚ ਸਕਣ।
ਚੇਅਰਮੈਨ ਭਾਂਬਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਦਸ਼ਾ ਬਦਲਣ ਉਪਰੰਤ ਹੁਣ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵੱਧ ਵਿਦਿਆਰਥੀ ਦਾਖਲਾ ਲੈ ਰਹੇ ਹਨ ਅਤੇ ਸਰਕਾਰ ਵੱਲੋਂ ਵੀ ਵਿਦਿਆਰਥੀਆਂ ਦੀ ਸਹੂਲਤ ਦਾ ਪੁਖਤਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਇਹ ਨਿਸ਼ਚਿਤ ਕੀਤਾ ਜਾ ਰਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਪਿੰਡ ਦੀ ਸਰਪੰਚ ਕੁਲਵਿੰਦਰ ਕੌਰ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਅਤੇ ਸਹਿਕਾਰੀ ਸਭਾ ਖਨਿਆਣ ਦੇ ਪ੍ਰਧਾਨ ਜਸਵੰਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
Advertisement
Advertisement
error: Content is protected !!