Skip to content
Advertisement
ਸਿੱਖਿਆ ਮੰਤਰੀ ਦੀ ਕੋਠੀ ਅੱਗੇ 244 ਦਿਨਾਂ ਤੋਂ ਮੋਰਚਾ ਜਾਰੀ/
ਬੀ ਐੱਡ ਟੈੱਟ ਪਾਸ ਯੂਨੀਅਨ ਨੇ ਸੰਭਾਲੀ ਵਾਰੀ।
ਹਰਪ੍ਰੀਤ ਕੌਰ ਬਬਲੀ, ਸੰਗਰੂਰ , 01ਸਤੰਬਰ 2021
ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ 31 ਦਸੰਬਰ ਤੋਂ ਲਗਾਤਾਰ ਮੋਰਚਾ ਜਾਰੀ ਹੈ। ਬੇਰੁਜ਼ਗਾਰ ਸਾਂਝਾ ਮੋਰਚਾ ਜਿਸ ਵਿਚ ਪੰਜ ਬੇਰੁਜ਼ਗਾਰ ਜਥੇਬੰਦੀਆਂ ਰੁਜ਼ਗਾਰ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਸਿੱਖਿਆ ਮੰਤਰੀ ਦੀ ਕੋਠੀ ਅੱਗੇ 244 ਦਿਨਾਂ ਤੋਂ ਪੱਕਾ ਧਰਨਾ ਚੱਲ ਰਿਹਾ ਹੈ । ਇਨ੍ਹਾਂ ਦਿਨਾਂ ਵਿੱਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਸਾਹਿਬ ਇੱਕ ਵਾਰ ਵੀ ਆਪਣੀ ਕੋਠੀ ਵਿੱਚ ਨਹੀਂ ਆਏ ਜੇਕਰ ਸਿੱਖਿਆ ਮੰਤਰੀ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਹੁੰਦੇ ਹਨ ਤਾਂ ਬੇਰੁਜ਼ਗਾਰਾਂ ਵੱਲੋਂ ਘੇਰ ਕੇ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਾਂਦਾ ਹੈ ਤੇ ਦੂਜਾ ਧਰਨਾ ਸਿਵਲ ਹਸਪਤਾਲ ਨਜ਼ਦੀਕ ਚੱਲ ਰਿਹਾ ਹੈ ਜਿੱਥੇ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ 9000 ਅਸਾਮੀਆਂ ਦੀ ਮੰਗ ਨੂੰ ਲੈ ਕੇ ਮਨੀਸ਼ ਫਾਜ਼ਿਲਕਾ 21 ਅਗਸਤ ਤੋਂ ਟੈਂਕੀ ਤੇ ਚੜ੍ਹਿਆ ਹੋਇਆ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਅਤੇ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਗਗਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਭੱਜ ਰਹੀ ਹੈ। ਜਦੋਂ ਵੀ ਬੇਰੁਜ਼ਗਾਰ ਆਪਣੇ ਰੁਜ਼ਗਾਰ ਸੰਬੰਧੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਮਹਿਲਾ ਅਤੇ ਸਿੱਖਿਆ ਮੰਤਰੀ ਦੀ ਰਿਹਾਇਸ਼ ਤੇ ਗਏ ਹਨ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੀ ਥਾਂ ਤੇ ਧੱਕੇ ਤੇ ਡਾਂਗਾਂ ਮਾਰ ਕੇ ਭਜਾਇਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਰੁਜ਼ਗਾਰਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਨਹੀਂ ਦਿੱਤਾ ਜਾਦਾਂ ਤਦ ਤੱਕ ਬੇਰੁਜ਼ਗਾਰ ਸੰਘਰਸ਼ ਕਰਦੇ ਰਹਿਣਗੇ। ਅੱਜ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਚੱਲ ਰਹੇ ਧਰਨੇ ਤੇ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਜ਼ਿੰਮੇਵਾਰੀ ਨਿਭਾਈ ਗਈ। ਇਸ ਸਮੇਂ ਕੁਲਵੰਤ ਸਿੰਘ, ਸੁਨੀਲ ਫਾਜ਼ਿਲਕਾ, ਨਿੱਕਾ ਸਿੰਘ, ਜਗਸੀਰ ਜਲੂਰ, ਗੁਰਪ੍ਰੀਤ ਗਾਜੀਪੁਰ, ਜਸਵਿੰਦਰ ਕੌਰ, ਸੰਦੀਪ ਕੌਰ, ਕਰਨੈਲ ਸਿੰਘ, ਬੂਟਾ ਸਿੰਘ, ਕ੍ਰਿਸ਼ਨ ਸਿੰਘ, ਗੁਰਜੰਟ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement
error: Content is protected !!