ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਨ : ਵਿਸ਼ਨੂੰ ਸ਼ਰਮਾ
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਨ : ਵਿਸ਼ਨੂੰ ਸ਼ਰਮਾ
ਰਿਚਾ ਨਾਗਪਾਲ,ਪਟਿਆਲਾ, 16 ਫਰਵਰੀ 2022
ਸ਼੍ਰੋਮਣੀ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮੁੱਚੀ ਲੋਕਾਈ ਨੂੰ ਗੁਰੂ ਜੀ ਵਲੋਂ ਦਰਸ਼ਾਏ ਸੱਚੇ ਮਾਰਗ ਤੇ ਅੱਗੇ ਵੱਧਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਸ਼ਹਿਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਸ਼ਨੂੰ ਸ਼ਰਮਾ ਨੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਿਆਲਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਤੇ ਮੰਦਰਾਂ ਅੰਦਰ ਵਿੱਚ ਹਾਜ਼ਰੀ ਲਗਵਾਉਦਿਆਂ ਆਖੇ।ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਭਗਤੀ ਲਹਿਰ ਦੇ ਮਹਾਨ ਉਸਰੱਈਏ ਸਨ, ਜਿਨ੍ਹਾਂ ਦੀ ਵਿਚਾਰਧਾਰਾ ਅੱਜ ਦੇ ਸਮੇਂ ਵਿਚ ਵੀ ਪੂਰੀ ਤਰ੍ਹਾਂ ਸਾਰਥਕ ਹੈ, ਜਿਸ ਨੂੰ ਸਮਾਜ ਦੇ ਹਰੇਕ ਵਰਗ ਨੂੰ ਅਪਨਾਉਣ ਦੀ ਲੋੜ ਹੈ। ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਅੰਮ੍ਰਿਤ ਰੂਪੀ ਬਾਣੀ ਦਿੱਤੀ ਹੈ, ਜਿਸ ਨੂੰ ਸਰਵਣ ਕਰਕੇ ਸਾਨੂੰ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ।